Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

 

ਬਿਕਰਮ ਮਜੀਠੀਆ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਗੋਬਿੰਦ ਘਾਟ 'ਚ ਲਾਪਤਾ ਹੋਏ ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਮੰਗੀ

ਇੱਕ ਵੱਖਰੀ ਅਪੀਲ ਵਿਚ ਪੰਜਾਬ ਸਰਕਾਰ ਨੂੰ ਬਾਬਾ ਬਕਾਲਾ ਦੇ 8 ਨਿਵਾਸੀਆਂ ਦੇ ਪੀੜਤ ਪਰਿਵਾਰਕ ਜੀਆਂ ਨੂੰ ਸਰਕਾਰੀ ਨੌਕਰੀ ਅਤੇ ਵਿੱਤੀ ਸਹਾਇਤਾ ਦੇਣ ਲਈ ਕਿਹਾ

Web Admin

Web Admin

5 Dariya News

ਦੇਹਰਾਦੂਨ , 04 Aug 2017

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰ ਸਿਘ ਰਾਵਤ ਨੂੰ ਮਿਲੇ ਅਤੇ ਉਹਨਾਂ ਨੂੰ ਇਸ ਸਾਲ ਜੁਲਾਈ ਵਿਚ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਮਗਰੋਂ ਉੱਤਰਾਖੰਡ ਵਿਚ ਲਾਪਤਾ ਹੋਏ ਬਾਬਾ ਬਕਾਲਾ ਦੇ 8 ਬਾਸ਼ਿੰਦਿਆਂ ਦੇ ਪਰਿਵਾਰਾਂ ਨੂੰ ਆਰਥਿਕ ਮੱਦਦ ਦੇਣ ਦੀ ਬੇਨਤੀ ਕੀਤੀ। ਅੱਜ ਦੇਹਰਾਦੂਨ ਵਿਖੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਉਹਨਾਂ ਦੇ ਦਫਤਰ ਵਿਚ ਮੁਲਾਕਾਤ ਕਰਦਿਆਂ ਸਾਬਕਾ ਮੰਤਰੀ ਨੇ ਬੇਨਤੀ ਕੀਤੀ ਕਿ ਜੇ ਉਹ 6 ਜੁਲਾਈ ਨੂੰ ਗੋਬਿੰਦ ਘਾਟ ਵਿਖੇ ਲਾਪਤਾ ਹੋਏ 8 ਸ਼ਰਧਾਲੂਆਂ ਦੀਆਂ ਆਖਰੀ ਨਿਸ਼ਾਨੀਆਂ ਨੂੰ ਲੱਭਣ ਲਈ ਕੀਤੇ ਗਏ ਯਤਨਾਂ ਤੋਂ ਸੰਤੁਸ਼ਟ ਹਨ ਤਾਂ ਉਹ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਇਸ ਕੇਸ ਨੂੰ ਕਾਨੂੰਨੀ ਤੌਰ ਤੇ ਬੰਦ ਕਰਵਾ ਦੇਣ। ਉਹਨਾਂ ਕਿਹਾ ਕਿ ਉਤਰਾਖੰਡ ਸਰਕਾਰ ਵੱਲੋਂ ਜਾਰੀ ਕੀਤੇ ਮੌਤ ਸੰਬੰਧੀ ਸਰਟੀਫਿਕੇਟਾਂ ਨਾਲ ਹੀ ਇਸ ਕੇਸ ਮੁਕੰਮਲ ਤੌਰ ਤੇ ਬੰਦ ਹੋਵੇਗਾ।ਇਸ ਮਾਮਲੇ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ  ਬਾਬਾ ਬਕਾਲਾ ਸਾਹਿਬ ਵਿਚ ਪੈਂਦੇ ਪਿੰਡ ਮਹਿਤਾ ਦੇ ਰਹਿਣ ਵਾਲੇ 8 ਸ਼ਰਧਾਲੂਆਂ ਬਾਰੇ 6 ਜੁਲਾਈ ਤੋਂ ਬਾਅਦ ਕੋਈ ਖਬਰ ਨਹੀਂ ਮਿਲੀ। ਉਹਨਾਂ ਕਿਹਾ ਕਿ ਇਸ ਸਬੰਧੀ ਕੀਤੇ ਬਚਾਅ ਅਤੇ ਰਾਹਤ ਆਪਰੇਸ਼ਨਾਂ ਦੌਰਾਨ ਵੀ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਉਹਨਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਕਿਸ ਤਰਾਂ ਇਸ ਹਾਦਸੇ ਨਾਲ ਪੀੜਤਾਂ ਦੇ ਪਰਿਵਾਰਾਂ ਦੇ ਸਿਰ ਉੱਤੇ ਦੁੱਖਾਂ ਦੇ ਪਹਾੜ ਟੁੱਟ ਪਏ ਹਨ। ਉਹਨਾਂ ਕਿਹਾ ਕਿ ਪੀੜਤਾਂ ਵਿਚੋਂ ਇੱਕ ਵਿਅਕਤੀ ਮਹਿੰਗਾ ਸਿੰਘ ਇੱਕ ਟੈਕਸੀ ਡਰਾਇਵਰ ਸੀ, ਜਿਸ ਨੇ ਬੈਂਕ ਤੋਂ ਕਰਜ਼ਾ ਲੈ ਕੇ ਟੈਕਸੀ ਖਰੀਦੀ ਸੀ। ਉਹ ਕਰਜ਼ਾ ਅਜੇ ਵੀ ਉਸ ਵੱਲ ਖੜਿ•ਆ ਹੈ। ਉਹਨਾਂ ਕਿਹਾ ਕਿ ਮਹਿੰਗਾ ਆਪਣੇ ਪਰਿਵਾਰ ਦਾ ਇਕੋ ਕਮਾਉਣ ਵਾਲਾ ਜੀਅ ਸੀ ਅਤੇ ਉਹ ਟੈਕਸੀ ਹੀ ਉਸ ਦਾ ਰੁਜ਼ਗਾਰ ਸੀ। 

ਉਹਨਾਂ ਕਿਹਾ ਕਿ ਇੱਕ ਹੋਰ ਪੀੜਤ ਜਸਬੀਰ ਸਿੰਘ ਆਪਣੇ ਪਿੱਛੇ 7 ਸਾਲ ਦਾ ਬੇਟਾ ਛੱਡ ਗਿਆ ਹੈ ਅਤੇ ਇੱਕ ਪੀੜਤ ਆਪਣੇ ਪਿੱਛੇ ਜਵਾਨ ਵਿਧਵਾ ਛੱਡ ਗਿਆ ਹੈ।ਸਰਦਾਰ ਮਜੀਠੀਆ ਨੇ ਕਿਹਾ ਕਿ ਇਹਨਾਂ ਸਾਰੇ ਪਰਿਵਾਰਾਂ ਨੂੰ ਇੱਕ ਨਵੀਂ ਸ਼ੁਰੂਆਤ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਦੇਵ ਭੂਮੀ ਵਜੋਂ ਜਾਣਿਆ ਜਾਂਦਾ ਉਤਰਾਖੰਡ ਇਹਨਾਂ ਪੀੜਤ ਪਰਿਵਾਰਾਂ ਦੀ ਮੁੱਖ ਮੰਤਰੀ ਦਫਤਰ ਰਾਹੀਂ ਆਰਥਿਕ ਮੱੱਦਦ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਪੂਰੇ ਮੁਲਕ ਅੰਦਰ ਇਹ ਸੁਨੇਹਾ ਜਾਵੇਗਾ ਕਿ ਦੁੱਖ ਅਤੇ ਬਿਪਤਾ ਦੇ ਸਮੇਂ ਸਾਰੇ ਸੂਬੇ ਆਪਣੇ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ•ਦੇ ਹਨ।ਸਰਦਾਰ ਮਜੀਠੀਆ ਨੇ ਦੱਸਿਆ ਕਿ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਲਾਪਤਾ ਸਿੱਖਾਂ ਬਾਰੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਭਰੋਸਾ ਦਿਵਾਇਆ ਹੈ ਕਿ ਉਹ ਪੀੜਤ ਪਰਿਵਾਰਾਂ ਦੀ ਵਿੱਤੀ ਸਹਾਇਤਾ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਆਪਣੇ ਅਧਿਕਾਰੀਆਂ ਨੂੰ ਰਸਮੀ ਕਾਰਵਾਈਆਂ ਮੁਕੰਮਲ ਕਰਨ ਲਈ ਕਹਿ ਦਿੱਤਾ। ਅਕਾਲੀ ਆਗੂ ਨੇ ਸ੍ਰੀ ਰਾਵਤ ਦਾ ਪੀੜਤ ਪਰਿਵਾਰਾਂ ਨੂੰ ਮੱਦਦ ਦੇਣ ਲਈ ਕੀਤੇ ਵਾਅਦੇ ਵਾਸਤੇ ਧੰਨਵਾਦ ਕੀਤਾ।ਸਰਦਾਰ ਮਜੀਠੀਆ ਨੇ ਇੱਕ ਵੱਖਰੀ ਅਪੀਲ ਵਿਚ ਪੰਜਾਬ ਸਰਕਾਰ ਨੂੰ ਉਹਨਾਂ ਗੁਰਸਿੱਖ ਪਰਿਵਾਰਾਂ ਦੀ ਮੱਦਦ ਕਰਨ ਲਈ ਕਿਹਾ ਹੈ, ਜਿਹੜੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਹਨਾਂ ਕਿਹਾ ਕਿ ਵਿੱਤੀ ਸਹਾਇਤਾ ਤੋਂ ਇਲਾਵਾ ਸਰਕਾਰ ਨੂੰ ਇਹਨਾਂ ਵਿਚੋਂ ਹਰ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਜਾਣੀ ਚਾਹੀਦੀ ਹੈ।

 

Tags: Trivendra Singh Rawat , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD