Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰੀਬ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਕੈਪਟਨ ਸਰਕਾਰ : ਗੁਲਜ਼ਾਰ ਸਿੰਘ ਰਣੀਕੇ

ਸਰਦਾਰ ਰਣੀਕੇ ਨੇ ਕਿਹਾ ਕਿ ਦਲਿਤ ਬੱਚਿਆਂ ਨੂੰ ਪੀਐਚਡੀ ਤਕ ਮੁਫਤ ਪੜ੍ਹਾਈ ਅਤੇ ਸਮੇਂ ਸਿਰ ਵਜ਼ੀਫੇ ਦਾ ਵਾਅਦੇ ਪੂਰੇ ਨਹੀਂ ਕੀਤੇ, ਕਿਹਾ ਕਿ '100 ਰੁਪਏ ਦੇ ਵਾਅਦੇ ਬਦਲੇ ਇੱਕ ਰੁਪਏ ਦਾ ਸਿੱਕਾ' ਦੇਣ ਵਾਲੀ ਨੀਤੀ 'ਤੇ ਚੱਲ ਰਹੀ ਹੈ ਕਾਂਗਰਸ ਸਰਕਾਰ

Web Admin

Web Admin

5 Dariya News

ਚੰਡੀਗੜ੍ਹ , 04 Aug 2017

Last updated on: Aug 04, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਸਰਕਾਰ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਪੀਐਚਡੀ ਤਕ ਮੁਫਤ ਪੜ੍ਹਾਈ ਅਤੇ ਸਮੇਂ ਸਿਰ ਵਜ਼ੀਫੇ ਦੇਣ ਦੇ ਵਾਅਦੇ ਪੂਰੇ ਨਾ ਕਰਕੇ ਗਰੀਬ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਪਾਰਟੀ ਨੇ ਕਾਂਗਰਸ ਸਰਕਾਰ ਨੂੰ ਤੁਰੰਤ ਆਪਣੀ ਦਲਿਤ-ਵਿਰੋਧੀ ਅਤੇ ਗਰੀਬ-ਵਿਰੋਧੀ ਮਾਨਸਿਕਤਾ ਤਿਆਗ ਕੇ ਦਲਿਤ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਤਾਕੀਦ ਕੀਤੀ ਹੈ। ਇਸ ਸੰਬੰਧੀ ਇੱਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਖੇ ਅਕਾਲੀ ਦਲ ਦੇ ਐਸਸੀ ਵਿੰਗ ਦੀ ਮੀਟਿੰਗ ਹੋਈ , ਜਿਸ ਦੀ ਪ੍ਰਧਾਨਗੀ ਅਕਾਲੀ ਦਲ ਐਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕੀਤੀ। ਇਸ ਮੀਟਿੰਗ ਵਿਚ ਐਸਸੀ ਵਿੰਗ ਨੇ ਕਾਂਗਰਸ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਕੀਤੀ ਵਾਅਦਾ-ਖਿਲਾਫੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗਾਂ ਦੇ ਬੱਚਿਆਂ ਦੀ ਪੀਐਚਡੀ ਤਕ ਮੁਫਤ ਪੜ੍ਹਾਈ ਬਾਰੇ ਕੋਈ ਵੀ ਨੋਟੀਫਿਕੇਸ਼ਨ ਨਾ ਜਾਰੀ ਕੀਤੇ ਜਾਣ ਸੰਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਰਣੀਕੇ ਨੇ ਕਿਹਾ ਕਿ ਉੱਚ-ਵਿੱਦਿਆ ਹਾਸਿਲ ਕਰਨ ਦੀ ਤਾਂਘ ਰੱਖਣ ਵਾਲੇ ਗਰੀਬ ਬੱਚੇ ਸਸ਼ੋਪੰਜ ਵਿਚ ਹਨ ਕਿ ਉਹ ਅੱਗੇ ਪੜ੍ਹਾਈ ਕਰਨ ਜਾਂ ਨਹੀਂ? ਸਰਕਾਰ ਦੀ ਅਜਿਹੀ ਲਾਪਰਵਾਹੀ ਹਜ਼ਾਰਾਂ ਗਰੀਬ ਬੱਚਿਆਂ ਦੇ ਭੱਿਵਖ ਨਾਲ ਖਿਲਵਾੜ ਕਰ ਰਹੀ ਹੈ। ਉਹਨਾਂ ਕਿਹਾ ਗਰੀਬ ਬੱਚਿਆਂ ਨੂੰ ਮਿਲਣ ਵਾਲੇ ਵਜ਼ੀਫਿਆਂ ਬਾਰੇ ਵੀ ਕੋਈ ਉੱਘ-ਸੁੱਘ ਨਹੀਂ ਮਿਲ ਰਹੀ। ਸਮੇਂ ਸਿਰ ਵਜ਼ੀਫੇ ਨਾ ਮਿਲਣ ਕਰਕੇ ਸੈਂਕੜੇ ਬੱਚਿਆਂ ਦੀ ਪੜ੍ਹਾਈ ਅਧਵਾਟੇ ਛੁੱਟਣ ਦੀ ਨੌਬਤ ਆ ਗਈ ਹੈ, ਪਰ ਸਰਕਾਰ ਹੈ ਕਿ ਘੂਕ ਸੁੱਤੀ ਪਈ ਹੈ। 

ਕਾਂਗਰਸ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਕੀਤੀ ਜਾ ਰਹੀ ਟਾਲ ਮਟੋਲ ਬਾਰੇ ਜਾਣਕਾਰੀ ਦਿੰਦਿਆਂ ਕਿ ਦਲਿਤ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸਰਕਾਰ ਬਣਾਉਂਦੇ ਹੀ ਗਿਰਗਿਟ ਵਾਂਗ ਰੰਗ ਬਦਲਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਤੋਂ ਲੈ ਕੇ ਬਿਜਲੀ ਦੇ 200 ਦੀ ਬਜਾਇ 300 ਯੂਨਿਟ ਮੁਆਫ ਕਰਨ ਤਕ ਕੋਈ ਵਾਅਦਾ ਪੂਰਾ ਨਹੀਂ ਕੀਤਾ। ਦਲਿਤਾਂ ਅਤੇ ਗਰੀਬਾਂ ਨੂੰ ਨਵੀਆਂ ਸਹੂਲਤਾਂ ਦੇਣਾ ਤਾਂ ਦੂਰ ਦੀ ਗੱਲ ਹੈ, ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆ ਸਹੂਲਤਾਂ ਉੱਤੇ ਵੀ ਲੀਕ ਫੇਰੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨੀਲਾ ਕਾਰਡ ਧਾਰਕਾਂ ਦੀ ਜਾਂਚ ਦੀ ਆੜ ਵਿਚ ਨਾ ਸਿਰਫ ਕਾਰਡਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ, ਸਗੋਂ ਇਸੇ ਬਹਾਨੇ ਆਟਾ-ਦਾਲ ਸਕੀਮ ਨੂੰ ਵੀ ਬਰੇਕਾਂ ਲਾ ਦਿੱਤੀਆਂ ਗਈਆਂ ਹਨ।ਕਾਂਗਰਸ ਸਰਕਾਰ ਦੀ '100 ਰੁਪਏ ਦੇ ਵਾਅਦੇ ਬਦਲੇ ਇੱਕ ਰੁਪਏ ਦਾ ਸਿੱਕਾ' ਦੇਣ ਵਾਲੀ ਨੀਤੀ ਦੀ ਆਲੋਚਨਾ ਕਰਦਿਆਂ ਸਰਦਾਰ ਰਣੀਕੇ ਨੇ ਕਿਹਾ ਕਿ ਗਰੀਬਾਂ ਲਈ ਸ਼ਗਨ ਸਕੀਮ ਵਾਸਤੇ 51 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਿਰਫ 21 ਹਜ਼ਾਰ ਦਾ ਐਲਾਨ ਕੀਤਾ। ਬਜ਼ੁਰਗਾਂ ਦੀ ਪੈਨਸ਼ਨ 500 ਰੁਪਏ ਤੋਂ ਵਧਾ ਕੇ 2500 ਰੁਪਏ ਕਰਨ ਦਾ ਵਾਅਦਾ ਕੀਤਾ ਸੀ, ਪਰ ਸਿਰਫ 750 ਰੁਪਏ ਹੀ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਅਜਿਹੀ ਵਾਅਦਾ-ਖਿਲਾਫੀ ਤੋਂ ਸਾਰਾ ਪੰਜਾਬ ਦੁਖੀ ਹੈ। ਇਸ ਸਰਕਾਰ ਨੇ ਕਿਸਾਨਾਂ, ਨੌਜਵਾਨਾਂ, ਦਲਿਤਾਂ, ਗਰੀਬਾਂ ਤੇ ਵਪਾਰੀਆਂ ਵਿਚੋਂ ਕਿਸੇ ਨੂੰ ਵੀ ਨਹੀਂ ਬਖਸ਼ਿਆ।

ਕੈਪਟਨ ਸਰਕਾਰ ਵੱਲੋਂ ਦਲਿਤਾਂ ਨਾਲ ਕੀਤੇ ਵਿਸਵਾਸ਼ਘਾਤ ਬਾਰੇ ਬੋਲਦਿਆਂ ਸਰਦਾਰ ਰਣੀਕੇ ਨੇ ਕਿਹਾ ਕਿ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਅਤੇ 5 ਲੱਖ ਘਰ ਬਣਾਉਣ ਲਈ ਕਿਹਾ ਸੀ, ਪਰ ਕੋਈ ਬਜਟ ਨਹੀਂ ਰੱਖਿਆ ਸੀ। ਇਸ ਤੋਂ ਇਲਾਵਾ ਘਰ ਘਰ ਨੌਕਰੀ, 10 ਫੀਸਦੀ ਸੀਟਾਂ ਪ੍ਰੋਫੈਸ਼ਨਲ ਕੋਰਸਾਂ ਲਈ ਰਾਂਖਵੀਆਂ ਕਰਨ, ਚੀਨੀ ਅਤੇ ਚਾਹ ਪੱਤੀ ਮੁਫਤ ਦੇਣ, ਹਰੇਕ ਬਲਾਕ ਵਿਚ ਡਾਕਟਰ ਬੀਆਰ ਅੰਬਦੇਕਰ ਭਵਨ ਬਣਾਉਣ ਵਰਗੇ ਵਾਅਦੇ ਕੀਤੇ ਸਨ, ਜਿਹਨਾਂ ਨੂੰ ਪੂਰਾ ਕਰਨ ਵਾਸਤੇ ਸਰਕਾਰ ਨੇ ਬਜਟ ਵਿਚ ਕੋਈ ਇੰਤਜ਼ਾਮ ਰੱਖਿਆ। ਉਹਨਾਂ ਨੇ ਕਾਂਗਰਸ ਸਰਕਾਰ ਨੂੰ ਤੁਰੰਤ ਆਪਣੀ ਦਲਿਤ-ਵਿਰੋਧੀ ਅਤੇ ਗਰੀਬ-ਵਿਰੋਧੀ ਮਾਨਸਿਕਤਾ ਤਿਆਗਦੇ ਹੋਏ ਦਲਿਤ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਤਾਕੀਦ ਕੀਤੀ ਹੈ। ਇਸ ਮੀਟਿੰਗ ਵਿਚ ਸਰਦਾਰ ਸੋਹਣ ਸਿੰਘ ਠੰਡਲ, ਬੀਬੀ ਸਤਵੰਤ ਕੌਰ ਸੰਧੂ, ਨਿਰਮਲ ਸਿੰਘ ਜੱਜ, ਡਾਕਟਰ ਸੁਖਵਿੰਦਰ ਸੁੱਖੀ, ਪਵਨ ਕੁਮਾਰ ਟੀਨੂੰ,ਬਲਦੇਵ ਸਿੰਘ ਖਹਿਰਾ, ਪਰਮਜੀਤ ਸਿੰਘ ਐਡਵੋਕੇਟ, ਦਰਸ਼ਨ ਸਿੰਘ ਕੋਟਫੱਤਾ, ਦੇਸ ਰਾਜ ਧੁੱਗਾ, ਦਰਸ਼ਨ ਸਿੰਘ ਸ਼ਿਵਾਲਿਕ, ਮਨਜੀਤ ਸਿੰਘ ਮੰਨਾ, ਦਰਬਾਰਾ ਸਿੰਘ ਗੁਰੂ, ਦਰਸ਼ਨ ਸਿੰਘ ਸ਼ਿਵਜੋਤ, ਦਰਸ਼ਨ ਸਿੰਘ ਕੋਟ ਕਮਾਲ ਖਾਨ, ਪ੍ਰਗਟ ਸਿੰਘ ਬਰਵਾਲੀਪੁਰ, ਭਾਗ ਸਿੰਘ ਅਤੇ ਮਨਜੀਤ ਸਿੰਘ ਮਹਿਤੋ ਵੀ ਹਾਜ਼ਿਰ ਸਨ। 

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD