Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਦਿੱਲੀ ਤੋਂ ਗ੍ਰਿਫਤਾਰ ਕੀਤੀ ਅੱਡਾਹ ਮੋਰੀਨ (ਨਾਈਜੀਰੀਅਨ) ਪਾਸੋਂ ਹੋਈ 125 ਗ੍ਰਾਮ ਹੈਰੋਇਨ ਬ੍ਰਾਮਦ

ਨਸ਼ੀਲੇ ਪਦਾਰਥ ਵੇਚਣ ਵਾਲੇ ਨੂੰ ਥਾਣਾ ਕੁਰਾਲੀ ਏਰੀਏ 'ਚੋਂ ਪੁਲਿਸ ਨੇ ਕੀਤਾ ਕਾਬੂ, ਮੁਲਜ਼ਮ ਪਾਸੋ 10 ਗ੍ਰਾਮ ਹੈਰੋਇਨ ਹੋਈ ਬਰਾਮਦ

ਦਿੱਲੀ ਤੋਂ ਗ੍ਰਿਫਤਾਰ ਕੀਤੀ ਅੱਡਾਹ ਮੋਰੀਨ ਪਤਨੀ ਗੋਡਵਿਨ (ਨਾਈਜੀਰੀਆ) ।
ਦਿੱਲੀ ਤੋਂ ਗ੍ਰਿਫਤਾਰ ਕੀਤੀ ਅੱਡਾਹ ਮੋਰੀਨ ਪਤਨੀ ਗੋਡਵਿਨ (ਨਾਈਜੀਰੀਆ) ।

5 Dariya News

ਕੁਰਾਲੀ , 07 Aug 2017

Last updated on: Aug 07, 2017, 00:00 IST

ਸੀ.ਆਈ.ਏ.ਸਟਾਫ ਮੁਹਾਲੀ ਪੁਲਿਸ ਵਲੋਂ ਨਸ਼ੀਲੇ ਪਦਾਰਥ ਵੇਚਣ ਦਾ  ਨਜਾਇਜ਼ ਧੰਦਾ ਕਰਨ ਵਾਲਾ ਇਕ ਵਿਅਕਤੀ  ਪੁਲਿਸ ਨੇ ਕਾਬੂ ਕੀਤਾ ਅਤੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਹੋਈ । ਇਹ ਜਾਣਕਾਰੀ ਦਿੰਦਿਆਂ ਐਸ.ਪੀ. (ਜਾਂਚ) ਹਰਬੀਰ ਸਿੰਘ ਅਟਵਾਲ ਅਤੇ ਡੀ.ਐਸ.ਪੀ. (ਜਾਂਚ) ਸ੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਿਲਾ੍ਹ ਐਸ.ਏ.ਐਸ. ਨਗਰ 'ਚ ਭੈੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਿੰਮ ਆਰੰਭੀ ਗਈ ਹੈ।   ਸ੍ਰੀ ਅਟਵਾਲ ਨੇ ਦੱਸਿਆ ਕਿ ਇੰਚਾਰਜ ਸੀ.ਆਈ.ਏ.ਸਟਾਫ ਇੰਸਪੈਕਟਰ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਸ:ਥ: ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਥਾਣਾ ਕੁਰਾਲੀ ਦੇ ਇਲਾਕੇ ਵਿੱਚ ਗਸ਼ਤ ਤੇ ਸੀ। ਗਸ਼ਤ ਦੌਰਾਨ ਮੁੱਖਬਰੀ ਹੋਈ ਕਿ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਕ੍ਰਿਸ਼ਨ ਚੰਦ ਪਿੰਡ ਅਨਦਾਣਾ ਜਿਲਾ੍ਹ ਸੰਗਰੂਰ ਹਾਲ ਵਾਸੀ ਮਕਾਨ ਨੰਬਰ 5/1 ਪੁਰਾਣੀ ਸਨੀ ਇਨਕਲੇਵ ਖਰੜ ਨਸ਼ੀਲੇ ਪਦਾਰਥ ਵੇਚਣ ਦਾ ਨਜਾਇਜ਼ ਧੰਦਾ ਕਰਦਾ ਹੈ। ਗਸਤ ਦੌਰਾਨ ਜਸਵਿੰਦਰ ਸਿੰਘ ਉਰਫ ਜੱਸੀ ਨੂੰ ਥਾਣਾ ਕੁਰਾਲੀ ਦੇ ਏਰੀਏ ਪਿੰਡ ਲਖਨੌਰ ਤੋਂ ਕਾਬੂ ਕਰਕੇ ਇਸ ਦੀ ਤਲਾਸੀ ਲਈ ਗਈ ਅਤੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਉਸ ਵਿਰੁੱਧ ਮੁਕੱਦਮਾ ਨੰਬਰ 141 ਮਿਤੀ 0308-2017 ਅ/ਧ 21 ,29, 61,85 ਐਨ.ਡੀ.ਪੀ.ਐਸ.ਐਕਟ.ਥਾਣਾ ਕੁਰਾਲੀ ਦਰਜ ਰਜਿਸਟਰ ਕਰਕੇ ਉਸ ਨੂੰ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ।  ਸ੍ਰੀ ਅਟਵਾਲ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ ਜੱਸੀ ਦੀ ਪੁੱਛਗਿੱਛ ਅਤੇ ਮੁਕੱਦਮੇ ਦੀ ਤਫਤੀਸ਼ ਤੋ ਇਸ ਮੁਕੱਦਮਾ ਵਿੱਚ ਥਾਣੇਦਾਰ ਭਾਰਤ ਭੂਸ਼ਨ ਮੁੱਖ ਅਫ਼ਸਰ ਥਾਣਾ ਕੁਰਾਲੀ ਅਤੇ ਸ:ਥ: ਹਰਭਜਨ ਸਿੰਘ ਨੇ ਅੱਡਾਹ ਮੋਰੀਨ ਪਤਨੀ ਗੋਡਵਿਨ (ਨਾਈਜੀਰੀਆ) ਹਾਲ ਵਾਸੀ ਉੱਤਮ ਨਗਰ ਦਿੱਲੀ ਨੂੰ ਮਿਤੀ 05 ਅਗਸਤ ਨੂੰ ਦਿੱਲੀ ਤੋ ਗ੍ਰਿਫਤਾਰ ਕੀਤਾ ਗਿਆ ਉਸ ਪਾਸੋਂ 125 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਗ੍ਰਿਫਤਾਰ ਕੀਤੇ ਗਏ ਉਕਤ ਦੋਸ਼ੀਆ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਸੀ ਕਿ ਜਸਵਿੰਦਰ ਸਿੰਘ ਉਰਫ ਜੱਸੀ ਦਿੱਲੀ ਤੋ ਅਡਾਹ ਮੋਰੀਨ ਪਾਸੋ ਹੈਰੋਇਨ ਲੈ ਕੇ ਆਉਂਦਾ ਸੀ ਅਤੇ ਅੱਗੇ ਆਪਣੇ ਪੱਕੇ ਗ੍ਰਾਹਕਾਂ ਨੂੰ ਚੰਡੀਗੜ੍ਹ ਅਤੇ ਆਸ- ਪਾਸ ਦੇ ਇਲਾਕਾ ਵਿੱਚ ਵੇਚ ਦਿੰਦਾ ਸੀ। ਮੁਕੱਦਮਾ ਦੇ ਇਹਨਾਂ ਦੋਵੇਂ ਦੋਸ਼ੀਆਂ ਨੂੰ ਜੂਡੀਸੀਅਲ ਰਿਮਾਂਡ ਅਧੀਨ ਜੇਲ ਵਿਖੇ ਭੇਜਿਆ ਜਾ ਚੁੱਕਾ ਹੈ। ਮੁਕੱਦਮੇ ਦੀ ਤਫਤੀਸ ਜਾਰੀ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD