Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਜੀਲੈਂਸ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ

Web Admin

Web Admin

5 Dariya News

ਚੰਡੀਗੜ੍ਹ , 07 Aug 2017

Last updated on: Aug 07, 2017, 00:00 IST

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਕੋਤਵਾਲੀ ਥਾਣਾ, ਨਾਭਾ ਜਿਲਾ ਪਟਿਆਲਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਕੋਤਵਾਲੀ, ਨਾਭਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਟਹਿਲ ਸਿੰਘ ਨੂੰ ਸ਼ਿਕਾਇਤਕਰਤਾ ਹਰਿੰਦਰਪਾਲ  ਦੀ ਸ਼ਿਕਾਇਤ 'ਤੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਕੱਦਮਾ ਨੰਬਰ 54/16 ਦੀ ਕੈਸਲੈਸ਼ਨ ਰਿਪੋਰਟ ਉਸ ਦੇ ਹੱਕ ਵਿਚ ਅਦਾਲਤ ਵਿਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 40,000 ਰੁਪਏ ਦੀ ਮੰਗ ਕੀਤੀ ਗਈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD