Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ

ਕੈਪਟਨ ਸਰਕਾਰ ਨੇ ਕਿਸਾਨਾਂ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨਾਲ ਧੋਖਾ ਕੀਤਾ- ਸੁਖਪਾਲ ਸਿੰਘ ਖਹਿਰਾ

Web Admin

Web Admin

5 Dariya News

ਬਾਬਾ ਬਕਾਲਾ , 07 Aug 2017

Last updated on: Aug 07, 2017, 00:00 IST

ਰੱਖੜ ਪੁਨਿਆ ਦੇ ਪਵਿਤਰ ਦਿਹਾੜੇ ‘ਤੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਬਾਬਾ ਬਕਾਲਾ ਵਿਖੇ ਸਿਆਸੀ ਕਾਨਫਰੰਸ ਕੀਤੀ। ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਸਮੇਤ ਪਾਰਟੀ ਦੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਨੇ ਸਮੂਲਿਅਤ ਕੀਤੀ।ਸਭਾ ਦੇ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ  ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਸੂਬੇ ਵਿਚ ਸਰਕਾਰ ਸਥਾਪਤੀ ਲਈ ਕਾਂਗਰਸ ਅਤੇ ਅਕਾਲੀ-ਬੀਜੇਪੀ ਨੇ ਅੰਦਰ ਖਾਤੇ ਹੱਥ ਮਿਲਾ ਲਿਆ ਹੈ। ਉਨਾਂ ਕਿਹਾ ਕਿ ਦੋਵਾਂ ਧਿਰਾਂ ਦਾ ਇਹ ਮਕਸਦ ਸੀ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਿਆ ਜਾਵੇ।ਮਾਨ ਨੇ ਕਿਹਾ ਕਿ ਦੋਵਾਂ ਧਿਰਾਂ ਇਸ ਗੱਲ ਤੋਂ ਭਲੀਭਾਂਤੀ ਜਾਣੂ ਸਨ ਕਿ ਜੇਕਰ ਸੂਬੇ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ ਵਿਚ ਆ ਗਈ ਤਾਂ ਅਕਾਲੀਆਂ ਅਤੇ ਕਾਂਗਰਸੀਆਂ ਦੁਆਰਾ ਸਾਂਝੇ ਤੌਰ ਤੇ ਚਲਾਏ ਜਾ ਰਹੇ ਗੈਰ ਕਾਨੂੰਨੀ ਧੰਦਿਆਂ ਉਤੇ ਰੋਕ ਲਗ ਜਾਵੇਗੀ। ਉਨਾਂ ਨੂੰ ਇਸ ਗੱਲ ਦਾ ਡਰ ਸੀ ਕਿ ਆਮ ਆਦਮੀ ਪਾਰਟੀ ਉਨਾਂ ਨੂੰ ਲੋਕਾਂ ਦੀ ਅਦਾਲਤ ਵਿਚ ਨੰਗਾ ਕਰ ਦੇਵੇਗੀ।  ਮਾਨ ਨੇ ਕਿਹਾ ਕਿ ਕਾਂਗਰਸ ਦਾ ਇਕੋ ਇਕ ਮੰਤਵ ਸੂਬੇ ਵਿਚ ਸੱਤਾ ਪ੍ਰਾਪਤੀ ਸੀ ਅਤੇ ਸਰਕਾਰ ਬਣਨ ਤੋਂ ਬਾਅਦ ਉਹ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਰਹੇ ਹਨ। ਇਸ ਮੌਕੇ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਨਾਂ ਉਤੇ ਉਨਾਂ ਨਾਲ ਧੋਖਾ ਕੀਤਾ ਹੈ। ਉਨਾਂ ਕਿਹਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੁਆਰਾ ਚੋਣ ਸਭਾਵਾਂ ਦੌਰਾਨ ਕੀਤੇ ਵਾਅਦਿਆਂ ਉਤੇ ਵਿਸ਼ਵਾਸ ਕਰ ਬੈਠੇ ਪਰੰਤੂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਾਂਗੂ ਸਰਕਾਰ ਬਣਾਉਣ ਤੋਂ ਬਾਅਦ ਉਨਾਂ ਦੀ ਕੋਈ ਸਾਰ ਨਹੀਂ ਲਈ। 

ਉਨਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਮੋਦੀ ਸਰਕਾਰ ਉਤੇ ਵੀ ਕਿਸਾਨਾਂ ਨਾਲ ਵਾਅਦਾ ਖਿਲਾਫੀ ਦਾ ਦੋਸ਼ ਲਗਾਇਆ। ਉਨਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਉਨਾਂ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰ ਰਹੀਆਂ ਹਨ ਅਤੇ ਜੇਕਰ ਸਮਾਂ ਰਹਿੰਦਿਆਂ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਵੀ ਗੰਭੀਰ ਸਮੱਸਿਆਵਾਂ ਉਤਪੰਨ ਹੋਣ ਦਾ ਖਦਸਾ ਹੈ। ਵਿਰੋਧੀ ਧਿਰ ਦੇ ਆਗੂ ਨੇ ਇਕ ਵਾਰ ਫੇਰ ਪਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁਬੇ ਦੇ ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਸਹਾਇਤਾ ਲਈ ਅੱਗੇ ਆਉਣ। ਉਨਾਂ ਸੁਝਾਅ ਦਿੱਤਾ ਕਿ ਪਰਵਾਸੀ ਪੰਜਾਬੀ ਪੰਜਾਬ ਵਿਚ ਆ ਕੇ ਮੇਲਿਆਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਉਤੇ ਪੈਸਾ ਖਰਚ ਕਰਨਾ ਕੁਝ ਦੇਰ ਲਈ ਬੰਦ ਕਰਕੇ ਇਸ ਪੈਸੇ ਨਾਲ ਕਰਜਈ ਕਿਸਾਨਾਂ ਦੀ ਸਹਾਇਤਾ ਕਰਨ। ਉਨਾਂ ਕਿਹਾ ਕਿ ਪਰਵਾਸੀ ਪੰਜਾਬੀ ਸੰਗਠਨ ਬਣਾ ਕੇ ਖੁਦਕੁਸ਼ੀ ਕੀਤੇ ਕਿਸਾਨਾਂ ਦੀਆਂ ਵਿਧਵਾਵਾਂ ਲਈ ਪੈਨਸ਼ਨ ਅਤੇ ਉਨਾਂ ਦੇ ਬੱਚਿਆਂ ਦੀ ਪੜਾਈ ਦਾ ਪ੍ਰਬੰਧ ਕਰਨ। ਖਹਿਰਾ ਨੇ ਸੂਬਾ ਸਰਕਾਰ ਦੁਆਰਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਅਣਗੋਲਿਆਂ ਕਰਨ ਲਈ ਵੀ ਉਸਦੀ ਆਲੋਚਨਾ ਕੀਤਾ। ਇਸ ਮੌਕੇ ‘ਤੇ ਫਰੀਦਕੋਟ ਤੋਂ ਐਮ.ਪੀ. ਪ੍ਰੋ. ਸਾਧੂ ਸਿੰਘ, ਵਿਧਾਇਕ ਪਿਰਮਲ ਸਿੰਘ, ਵਿਧਾਇਕ ਮੀਤ ਹੇਅਰ, ਵਿਧਾਇਕ ਸਰਬਜੀਤ ਕੌਰ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਜੈ ਕਿਸ਼ਨ ਰੋੜੀ, ਸੂਬਾ ਉਪ ਪ੍ਰਧਾਨ ਕੁਲਦੀਪ ਧਾਲੀਵਾਲ, ਸੂਬਾ ਅਨੁਸ਼ਾਸਨਿਕ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿਝਰ,  ਮਾਝਾ ਜੋਨ ਦੇ ਪ੍ਰਧਾਨ ਕੰਵਰ ਪ੍ਰੀਤ ਸਿੰਘ ਕਾਕੀ, ਸੂਬਾ ਜਨਰਲ ਸਕੱਤਰ ਕੁਲਜੀਤ ਸਿੰਘ, ਹਰਿੰਦਰ ਸਿੰਘ ਅਤੇ ਬਲਵੀਰ ਸਿੰਘ ਟੌਂਗ ਸਮੇਤ  ਦਰਜਨਾਂ ਨੇਤਾਵਾਂ ਨੇ ਸ਼ਿਰਕਤ ਕੀਤੀ।  

   

 

Tags: Bhagwant Mann , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD