Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਂਨਜਮੈਂਟ ਅਤੇ ਟੈਕਨੌਲੋਜੀ ਵਿਖੇ ਵਿਦਿਆਰਥੀਆਂ ਲਈ ਸਥਿਤੀ ਗਿਆਨ ਪ੍ਰੋਗਰਾਮ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Aug 2017

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਂਨਜਮੈਂਟ ਅਤੇ ਟੈਕਨੌਲੋਜੀ ,ਫੇਸ 2, ਮੋਹਾਲੀ ਵਿਖੇ ੨੦੧੭-੧੮ ਸੈਸ਼ਨ ਦੇ ਐਮ. ਬੀ.ਏ,ਐਮ ਸੀ.ਏ,  ਬੀ.ਬੀ.ਏ ਅਤੇ ਬੀ.ਸੀ.ਏ ਦੇ ਵਿਦਿਆਰਥੀਆਂ ਲਈ ਇੰਸਟੀਚਿਊਟ ਵੱਲੋਂ ਸਥਿਤੀ-ਗਿਆਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੂੰ ਸੰਸਥਾ ਦਾ ਰੇਖਾ - ਚਿੱਤਰ ਅਤੇ ਮੈਨੇਜਮੈਂਟ ਦੇ ਵਿਸ਼ਾਲ ਖੇਤਰ ਤੋਂ ਸੁਣਨ-ਦੇਖਣ ਅਤੇ ਸਲਾਈਡ ਦਿਖਾ ਕੇ ਜਾਣੂ ਕਰਾਇਆ ਗਿਆ । ਇਸ ਦੇ ਨਾਲ ਹੀ ਗਿਆਨ ਜਯੋਤੀ ਗਰੁੱਪ ਦੇ ਵਿਕਾਸ ਦਾ ਸਫ਼ਰ ਵੀ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੁਆਰਾ ਦਿਖਾਇਆ ਗਿਆ ।ਚੇਅਰਮੈਨ ਜੇ ਐੱਸ ਬੇਦੀ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਰਿਆ ਨੂੰ ਨਵੇਂ ਸੈਸ਼ਨ ਲਈ ਜੀ-ਆਇਆ ਕਹਿੰਦੇ ਹੋਏ ਵਿਦਿਆਰਥੀ ਆਪਣੇ ਟੀਚਾ ਮਿੱਥ ਕੇ ਆਪਣੇ ਨਿਸ਼ਾਨੇ ਤੱਕ ਪਹੁੰਚਣ ਲਈ ਰਣਨੀਤੀ ਹੁਣ ਤੋਂ ਹੀ ਬਣਾਉਣ ਦੀ ਪ੍ਰੇਰਨਾ ਦਿਤੀ, ਤਾਂ ਕਿ ਆਪਣੇ  ਮੰਜ਼ਿਲ ਦੇ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਲਾਂ ਲਈ ਉਹ ਤਰ-ਬਰ-ਤਿਆਰ ਰਹਿੰਦੇ ਹੋਏ ਪੜਾਈ ਪੂਰੀ ਕਰਦੇ ਹੀ ਜ਼ਿੰਦਗੀ ਨੂੰ ਆਪਣੀ ਇੱਛਾ ਅਨੁਸਾਰ ਜੀ ਸਕਣ । ਉਨ੍ਹਾਂ ਅਨੁਸ਼ਾਸਨ, ਸਕਾਰਾਤਮਿਕ ਰਵੱਈਆ ਅਤੇ ਤਿਆਗ-ਭਾਵਨਾ ਤੇ ਜ਼ੋਰ ਦਿੰਦੇ ਹੋਏ  ਕਿਹਾ ਕਿ  ਨੂੰ ਆਪਣੇ ਜ਼ਿੰਦਗੀ ਦਾ ਮਕਸਦ ਪਾਉਣ ਲਈ ਹਮੇਸ਼ਾ ਉੱਚਾ ਨਿਸ਼ਾਨਾ ਰੱਖਣਾ ਚਾਹੀਦਾ ਹੈ । 

ਇਸ ਮੌਕੇ ਤੇ ਗਿਆਨ ਜੋਤੀ ਦੇ  ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗਿਆਨ ਜੋਤੀ ਗਰੁੱਪ ਵਿਦਿਆਰਥੀਆਂ ਨੂੰ ਆਧੁਨਿਕ  ਸਿੱਖਿਆ ਦੇ ਨਾਲ ਨਾਲ ਪਰੰਪਰਾਗਤ ਵੀ ਦਿੰਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਨੰਬਰ ਲੈ ਕੇ ਆਉਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਵਧੀਆਂ ਨੰਬਰ ਲੈ ਕੇ ਆਪਣੀ ਡਿਗਰੀ ਪਾਸ ਕਰਦੇ ਹਨ ਤਾਂ ਗਿਆਨ ਜੋਤੀ ਗਰੁੱਪ ਦੀ ਪਲੇਸਮੈਂਟ ਟੀਮ ਵੱਲੋਂ ਉਨ੍ਹਾਂ ਦੇ ਪਲੇਸਮੈਂਟ ਯਕੀਨੀ ਹੈ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਗਿਆਨ ਜਯੋਤੀ ਇੰਸਟੀਚਿਊਟ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਸਹੀ ਸੇਧ ਦੇਵੇਗਾ ਅਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਪੂਰਾ ਯੋਗਦਾਨ ਦੇਵੇਗਾ, ਇਸ ਦੇ ਨਾਲ ਹੀ ਉਨ੍ਹਾਂ ਕਾਰਜ-ਪ੍ਰਣਾਲੀ ਦੀਆਂ ਨਵੀਆਂ ਨੀਤੀਆਂ ਤੇ ਵੀ ਚਾਨਣਾ ਪਾਇਆ । ਇਸ ਮੌਕੇ ਵਿਦਿਆਰਥੀਆਂ ਲਈ ਖ਼ਜ਼ਾਨਾ ਲੱਭੋ ਨਾਮਕ ਇਕ ਦਿਮਾਗ਼ੀ ਖੇਡ ਦਾ ਪ੍ਰਬੰਧ ਕੀਤਾ ਗਿਆ ਜਿਸ 'ਚ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ । ਨਵੇਂ ਆਏ ਵਿਦਿਆਰਥੀਆਂ ਨੇ ਇਸ ਮੌਕੇ ਤੇ ਆਪਣੇ ਪਹਿਲੇ ਦਿਨ ਦਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਗਿਆਨ ਜਯੋਤੀ ਇੰਸਟੀਚਿਊਟ ਵਿਚ ਆ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਮਹਿਸੂਸ ਹੋਈ ਹੈ । 

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD