Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਕੈਪਟਨ ਅਮਰਿੰਦਰ ਸਿੰਘ ਨੇ ਨਰੇਂਦਰ ਮੋਦੀ ਅਤੇ ਅਰੁਣ ਜੇਤਲੀ ਨੂੰ ਮਿਲ ਕੇ ਕਿਸਾਨ ਕਰਜ਼ਾ ਮੁਆਫੀ ਸਕੀਮ ਲਈ ਸਹਾਇਤਾ ਮੰਗੀ

Web Admin

Web Admin

5 Dariya News

ਨਵੀਂ ਦਿੱਲੀ , 08 Aug 2017

Last updated on: Aug 08, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫ.ਆਰ.ਬੀ.ਐਮ.) ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਸਕੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਇੱਥੇ ਵੱਖ-ਵੱਖ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਵਿੱਤੀ ਸੰਕਟ ਦੀ ਸਹਾਇਤਾ ਲਈ ਇਨ੍ਹਾਂ ਕਦਮਾਂ 'ਤੇ ਫੌਰੀ ਗੌਰ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ 10,000 ਕਰੋੜ ਰੁਪਏ ਤੱਕ ਕਰਜ਼ਾ ਹੱਦ ਵਧਾਉਣ ਲਈ ਆਖਿਆ ਜੋ ਸੂਬਾ ਸਰਕਾਰ ਲਈ ਕਰਜ਼ਾ ਮੁਆਫੀ/ਰਾਹਤ ਸਕੀਮ ਵਾਸਤੇ ਹੋਰ ਕਰਜ਼ਾ ਲੈਣ ਲਈ ਸਹਾਈ ਹੋਵੇਗਾ। ਇਸ ਦਾ ਮਕਸਦ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੀ ਸਹਾਇਤਾ ਕਰਨਾ ਹੈ ਕਿਉਂ ਜੋ ਘੋਰ ਬੇਚੈਨੀ ਦੇ ਆਲਮ ਵਿੱਚੋਂ ਗੁਜ਼ਰ ਰਹੇ ਕਿਸਾਨ ਖੁਦਕੁਸ਼ੀ ਵਰਗਾ ਰਾਹ ਅਪਣਾ ਰਹੇ ਹਨ।ਮੁੱਖ ਮੰਤਰੀ ਨੇ ਬਾਅਦ ਵਿੱਚ ਆਸ ਪ੍ਰਗਟ ਕੀਤੀ  ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ਵਿੱਚੋਂ ਕੱਢਣ ਲਈ ਸੂਬੇ ਦੀ ਮਦਦ ਵਾਸਤੇ ਕੇਂਦਰ ਸਰਕਾਰ ਹਾਂ-ਪੱਖੀ ਹੁੰਗਾਰਾ ਭਰੇਗੀ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੀਟਿੰਗਾਂ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਰੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਦੋ ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕੀਤਾ ਹੈ ਜਦਕਿ  ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਆਪਣੇ ਸਿਰ ਲੈਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਕੁੱਲ 10.25 ਲੱਖ ਕਿਸਾਨ ਪਰਿਵਾਰ ਲਾਭਪਾਤਰੀ ਹਨ ਜਿਨ੍ਹਾਂ ਲਈ ਇਹ ਸਕੀਮ ਲਾਗੂ ਕਰਨ ਵਾਸਤੇ 9500 ਕਰੋੜ ਰੁਪਏ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਾਲਾਨਾ ਕਰਜ਼ੇ ਦੀ ਹੱਦ (ਕੁੱਲ ਸੂਬਾਈ ਘਰੇਲੂ ਉਤਪਾਦ) ਜੀ.ਐਸ.ਡੀ.ਪੀ. ਦੀ ਤਿੰਨ ਫੀਸਦੀ ਹੈ ਜੋ 12,819 ਕਰੋੜ ਰੁਪਏ ਬਣਦਾ ਹੈ ਜਿਸ ਦੇ ਨਾਲ 10,273 ਕਰੋੜ ਦਾ ਪਾੜਾ ਮਾਲੀਏ ਅਤੇ ਖਰਚੇ ਵਿੱਚ ਰਹਿ ਜਾਂਦਾ ਹੈ।ਇਸ ਕਰਕੇ ਸੂਬਾ ਸਰਕਾਰ ਨੂੰ ਕਰਜ਼ਾ ਮੁਆਫੀ ਸਕੀਮ ਦੇ ਫੰਡਾਂ ਲਈ ਵਾਧੂ ਕਰਜ਼ਾ ਚੁੱਕਣ ਦੀ ਲੋੜ ਹੈ।ਕੇਂਦਰੀ ਵਿੱਤ ਮੰਤਰੀ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੁਝ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Narendra Modi , Arun Jaitley , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD