Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਨੀਵਰਸਲ ਗਰੁੱਪ ਵੱਲੋਂ ਵਿਦਿਆਰਥੀਆਂ ਨੂੰ ਪੌਦੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਮੁਹਿੰਮ ਸ਼ੁਰੂ ਕੀਤੀ

ਵਾਤਾਵਰਨ ਨੂੰ ਬਚਾਉਣ ਲਈ ਆਯੋਜਿਤ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰੇਮੀ ਬਣਨ ਦੀ ਕੀਤੀ ਅਪੀਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Aug 2017

Last updated on: Aug 10, 2017, 00:00 IST

ਯੂਨੀਵਰਸਲ ਗਰੁੱਪ ਆਫ਼ ਇਸਚਿਟਿਊਸ਼ਨਜ਼ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਨਾਮਕ ਇਕ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੈਂਪਸ ਵਿਚ ਰੱਖੇ ਗਏ ਇਕ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਧ ਤੋਂ ਬੂਟੇ ਲਗਾਉਣ ਲਈ ਅਪੀਲ ਕਰਦੇ ਹੋਏ ਆਪਣੀ ਸੈਲਫੀ ਖਿੱਚ ਕੇ ਵਿਦਿਆਰਥੀਆਂ ਨੂੰ ਕੈਂਪਸ ਦੀ ਫੇਸ ਬੁੱਕ ਤੇ ਪਾਉਣ ਲਈ ਕਿਹਾ ਗਿਆ।ਇਸ ਮੌਕੇ ਵਿਦਿਆਰਥੀਆਂ ਕਲਾਜ਼ ਮੇਕਿੰਗ ਅਤੇ ਪੋਸਟਰ ਮੇਕਿੰਗ ਦੇ  ਮੁਕਾਬਲੇ ਵੀ ਕਰਵਾਏ ਗਏ । ਇਸ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਆਸ ਪਾਸ ਬੂਟੇ ਲਾਉਦੇਂ ਹੋਏ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਚੁੱਕਣ ਲਈ ਕਿਹਾ ਗਿਆ।ਇਸ ਮੌਕੇ ਤੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ  ਨੇ  ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ  ਹੁਣ ਨਵੀਂ ਪੀੜੀ ਨੂੰ ਅੱਗੇ ਆ ਕੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਰੱਖਣ  ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਸਕੂਲ,ਕਾਲਜ ਅਤੇ ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ । ਇਸ ਦੇ ਨਾਲ ਹੀ  ਉਨ੍ਹਾਂ ਇਹ ਵੀ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦੀਆਂ ਅਸੀ ਆਪਣੇ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਨਾ ਕੀਤੇ ਤਾਂ ਬਹੁਤ ਛੇਤੀ ਹੀ ਇਸ ਦੇ ਬਹੁਤ ਭਿਆਨਕ ਨਤੀਜੇ ਭੁਗਤਣੇ ਪੈਣਗੇ । ਉਨ੍ਹਾਂ  ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿਤੀ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੈਂਪਸ ਵਿਚ ਬੂਟੇ ਲਾਕੇ ਉਸ ਦੀ ਸੈਲਫੀ ਗਰੁੱਪ ਦੀ ਫੇਸ ਬੁੱਕ ਤੇ ਭੇਜੀ ਗਈ । 

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD