Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਵੱਲੋਂ ਤਿੰਨ ਕਥਿਤ ਅੱਤਵਾਦੀ ਗ੍ਰਿਫਤਾਰ

Web Admin

Web Admin

5 Dariya News

ਅੰਮ੍ਰਿਤਸਰ , 10 Aug 2017

Last updated on: Aug 10, 2017, 00:00 IST

ਪੰਜਾਬ ਪੁਲਿਸ ਦੇ ਸਪੈਸ਼ਲ ਓਪਰੇਸ਼ਨ ਸੈਲ ਅੰਮ੍ਰਿਤਸਰ ਨੇ ਮੱਧਪ੍ਰਦੇਸ਼ ਦੇ ਗਵਾਲੀਅਰ ਤੋਂ ਪਾਕ ਅਧਾਰਿਤ ਅਤਿਵਾਦੀ ਅਤੇ ਅੰਤਰ ਰਾਸ਼ਟਰੀ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਨਾਲ ਸਬੰਧ ਰੱਖਣ ਵਾਲੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 21 ਮਈ 2017 ਨੂੰ ਭਾਰਤ ਪਾਕ ਬਾਰਡਰ ਦੇ ਨਜ਼ਦੀਕ ਤੋਂ ਲਖਬੀਰ ਸਿੰਘ ਰੋਡੇ ਵੱਲੋਂ ਭੇਜੇ ਗਏ ਭਾਰੀ ਮਾਤਰਾ ਵਿੱਚ ਹਥਿਆਰ ਫੜੇ ਗਏ ਸਨ ਇਸ ਮਾਮਲੇ ਵਿੱਚ ਇਹ ਤਿੰਨੋ ਲੋੜੀਂਦੇ ਸਨ ਜਿਨ੍ਹਾਂ ਨੂੰ ਪੰਜਾਬ ਪੁਲਿਸ ਅਤੇ ਮੱਧ ਪ੍ਰਦੇਸ਼ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਓਪਰੇਸ਼ਨ ਵਿੱਚ  ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਇਹਨਾਂ ਕਥਿਤ ਅਤਿਵਾਦੀਆਂ ਦਾ ਨਾਮ ਬਲਕਾਰ ਸਿੰਘ, ਬਲਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਰਾਵਤ ਹੈ। ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਦੇ ਬਰਮਪਟਨ (ਕੈਨੇਡਾ) ਨਿਵਾਸੀ ਗੁਰਜੀਤ ਸਿੰਘ ਚੀਮਾ ਜੋ ਕਿ ਮੂਲ ਰੂਪ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਕਾਦੀਆਂ ਅਧੀਨ ਆਉਂਦੇ ਪਿੰਡ ਜੋਗੀ ਚੀਮਾ ਦਾ ਨਿਵਾਸੀ ਹੈ ਨਾਲ ਵੀ ਸਬੰਧ ਸਨ ਅਤੇ ਚੀਮੇ ਦਾ ਨਾਮ ਵੀ ਹਥਿਆਰ ਬਰਾਮਦਗੀ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ।ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਤਿੰਨਾਂ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਜੀਵਨਵਾਲਾ ਦੇ ਨਿਵਾਸੀ ਮਾਨ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਪੀਤ ਅਤੇ ਲੁਧਿਆਣੇ ਜ਼ਿਲ੍ਹੇ ਦੇ ਪਿੰਡ ਕਮਾਲਪੁਰ ਦੇ ਨਿਵਾਸੀ ਸਿਮਰਜੀਤ ਸਿੰਘ ਉਰਫ ਨਿੱਕਾ ਨੂੰ 3 ਪਿਸਤੌਲ ਦਿੱਤੇ ਸਨ। 

ਇਹ ਤਿੰਨੋ ਮਈ 21 ਹਥਿਆਰ ਬਰਾਮਦਗੀ ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਸਨ ਅਤੇ ਮਾਨ ਸਿੰਘ, ਗੁਰਪ੍ਰੀਤ ਸਿੰਘ ਅਤੇ ਸਿਮਰਜੀਤ ਸਿੰਘ ਤੋਂ ਇਹ ਤਿੰਨ ਪਿਸਤੌਲ ਬਰਾਮਦ ਹੋ ਚੁੱਕੇ ਹਨ।ਬੁਲਾਰੇ ਨੇ ਦੱਸਿਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਕੈਨੇਡਾ ਤੋਂ ਭਾਰਤ ਆਏ ਗੁਰਜੀਤ ਸਿੰਘ ਚੀਮਾ ਪਿਸਤੌਲ ਹਾਸਲ ਕਰਨ ਲਈ ਮਾਨ ਸਿੰਘ ਅਤੇ ਇੱਕ ਹੋਰ ਵਿਅਕਤੀ ਨਾਲ ਗਵਾਲੀਅਰ ਗਏ ਸਨ। ਇਹ ਪਿਸਤੌਲ ਪੰਜਾਬ ਵਿੱਚ ਪੰਥ ਵਿਰੋਧੀ ਤਾਕਤਾਂ/ਵਿਅਕਤੀਆਂ ਤੇ ਹਮਲਾ ਕਰਨ ਲਈ ਵਰਤੇ ਜਾਣੇ ਸਨ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ 21 ਮਈ 2017 ਨੂੰ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਓਪਰੇਸ਼ਨ ਰਾਹੀਂ ਇੱਕ ਅਜਿਹੇ ਟੈਰਰ ਮੋਡੀਊਲ ਦਾ ਪਰਦਾ ਫਾਸ਼ ਕੀਤਾ ਸੀ ਜਿਸਦੇ ਸਬੰਧ ਕੈਨੇਡਾ ਅਤੇ ਪਾਕਿਸਤਾਨ ਸਥਿਤ ਲੋਕਾਂ ਨਾਲ ਸਨ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਸਨ ਜਿਨ੍ਹਾਂ ਵਿੱਚ ਏ.ਕੇ.47 ਅਸਾਲਟ ਰਾਈਫਲ 5 ਹੈਂਡ ਗਰਨੇਡ 1 ਮੋਡੀਫਾਈਡ ਮਸ਼ੀਨ ਪਿਸਟਲ(ਐਮ.ਪੀ.) 5 ਪਿਸਤੌਲ ਅਤੇ ਵੱਖ-ਵੱਖ ਕਿਸਮ ਦੇ 450 ਦੇ ਕਰੀਬ ਜਿੰਦਾ ਕਾਰਤੂਸ ਭਾਰਤ-ਪਾਕ ਬਾਰਡਰ ਦੇ ਨਜਦੀਕ ਤੋਂ ਬਰਾਮਦ ਕੀਤੇ ਗਏ ਸਨ।.

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD