Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸਾਰੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼. ਨੂੰ ਹਰ ਸ਼ਨੀਵਾਰ ਕਲੀਨਿਕਲ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ

ਕੇਂਦਰ ਸਰਕਾਰ ਨੇ ਜ਼ਿਲ੍ਹਾ ਹਸਪਤਾਲ ਅੰਮ੍ਰਿਤਸਰ ਅਤੇ ਪਠਾਨਕੋਟ ਨੂੰ ਵਧੀਆ ਕਾਰਗੁਜ਼ਾਰੀ ਲਈ ਕੁਆਲਿਟੀ ਇਸ਼ੋਰੈਂਸ ਅਧੀਨ ਇਨਾਮ ਦੇ ਕੇ ਨਵਾਜਿਆ

Web Admin

Web Admin

5 Dariya News

ਚੰਡੀਗੜ੍ਹ , 11 Aug 2017

ਹੁਣ ਸਿਹਤ ਵਿਭਾਗ ਦੇ ਸਾਰੇ ਸਪੈਸ਼ਲਿਸਟ ਡਾਕਟਰਾਂ ਸਮੇਤ ਸਿਵਲ ਸਰਜ਼ਨ ਅਤੇ ਸੀਨੀਅਰ ਮੈਡੀਕਲ ਅਫਸਰ ਹਰ ਸ਼ੁਕੱਰਵਾਰ ਨੂੰ ਸਰਕਾਰੀ ਹਸਪਤਾਲਾਂ ਵਿਖੇ ਕਲੀਨਿਕਲ ਡਿਊਟੀਆਂ ਨਿਭਾਉਣਗੇ ਅਤੇ ਨਿਰਧਾਰਿਤ ਦਿਨਾਂ ਨੂੰ ਸਰਜ਼ਰੀ ਕਰਨਾ ਵੀ ਯਕੀਨੀ ਕਰਨਗੇ।ਇਹ ਘੋਸ਼ਣਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਡਾਇਰੈਕਟੋਰੇਟ ਸਿਹਤ ਸੇਵਾਵਾਂ, ਪੰਜਾਬ ਵਿਖੇ ਆਯੋਜਿਤ ਸਿਵਲ ਸਰਜ਼ਨਾਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤੀ ਗਈ। ਇਸ ਮੌਕੇ ਤੇ ਪੰਜਾਬ ਦੇ ਦੋ ਰਾਸ਼ਟਰੀ ਅਵਾਰਡ ਜੇਤੂ ਜ਼ਿਲ੍ਹਾ ਹਸਪਤਾਲਾਂ ਨੂੰ ਭਾਰਤ ਸਰਕਾਰ ਵੱਲੋਂ ਕੁਆਲਿਟੀ ਇਸ਼ੋਰੈਂਸ ਸਟੈਂਡਰਡ ਵਿੱਚ ਮੁਕਾਮ ਹਾਸਲ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ।ਨਵ-ਜੰਮੇ ਬੱਚਿਆਂ ਲਈ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਪ੍ਰੋਗਰਾਮ ਦੀ ਘੋਸ਼ਣਾ ਕਰਦੇ ਹੋਏ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਖਾਸ ਤੌਰ ਤੇ ਨਵ-ਜੰਮੇ ਬੱਚਿਆਂ ਨੂੰ ਰਜਿਸਟਰਡ ਕਰਕੇ ਆਧਾਰ ਕਾਰਡ ਮੁਹੱਇਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੇਵਾ ਸਿਹਤ ਵਿਭਾਗ ਬਤੌਰ ਨੋਡਲ ਏਜੰਸੀ ਵਜੋਂ ਯੂਨੀਕ ਅਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਦੇ ਸਹਿਯੋਗ ਦੇ ਨਾਲ ਸ਼ੁਰੂ ਕਰ ਰਿਹਾ ਹੈ। ਇਸ ਮੌਕੇ ਤੇ ਸਿਹਤ ਮੰਤਰੀ ਵੱਲੋਂ ਇਸ ਖਾਸ ਮੰਤਵ ਲਈ ਸਿੱਖਿਅਤ ਫੀਲਡ ਅਫਸਰਾਂ ਨੂੰ 300 ਟੈਬਲੇਟ ਵੀ ਦਿੱਤੇ ਗਏ।ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਰਾਸ਼ਟਰੀ ਅਵਾਰਡ ਜੇਤੂ ਜ਼ਿਲ੍ਹਾ ਹਸਪਤਾਲ ਅੰਮ੍ਰਿਤਸਰ ਅਤੇ ਪਠਾਨਕੋਟ ਦੇ ਸਿਵਲ ਸਰਜ਼ਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਇਹ ਉਮੀਦ ਵੀ ਕੀਤੀ ਗਈ ਕਿ ਜਲਦ ਹੀ ਸਿਵਲ ਹਸਪਤਾਲ ਨਵਾਂ ਸ਼ਹਿਰ ਅਤੇ ਸਿਵਲ ਹਸਪਤਾਲ ਰਾਜਪੁਰਾ ਵੀ ਇਹ ਰਾਸ਼ਟਰੀ ਇਨਾਮ ਹਾਸਲ ਕਰਨ ਵਿੱਚ ਸਫਲ ਹੋਣਗੇ। 

ਉਨ੍ਹਾਂ ਕਿਹਾ ਕਿ ਕੁਆਲਿਟੀ ਇਸ਼ੋਰੈਂਸ ਪ੍ਰੋਗਰਾਮ ਅਧੀਨ ਭਾਰਤ ਸਰਕਾਰ ਵੱਲੋਂ ਨਿਰਧਾਰਿਤ 18 ਤੱਥਾਂ ਨੂੰ ਬਾਰੀਕੀ ਚੈੱਕ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਹਸਪਤਾਲ ਭਾਰਤ ਸਰਕਾਰ ਵੱਲੋਂ ਦੱਸੇ ਗਏ ਮਾਪਦੰਡਾਂ ਨੂੰ ਪੂਰਾ ਕਰਦਾ ਹੈ ਤਾਂ ਹੀ ਇਹ ਰਾਸ਼ਟਰੀ ਪੱਧਰ ਦੇ ਇਨਾਮ ਲਈ ਯੋਗ ਸਮਝਿਆ ਜਾਂਦਾ ਹੈ। ਇਸ ਲਈ ਇਹ ਸਾਡੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਅੰਮ੍ਰਿਤਸਰ (200 ਬਿਸਤਰੇ) ਅਤੇ ਪਠਾਨਕੋਟ (179 ਬਿਸਤਰੇ) ਦੋ ਸਰਕਾਰੀ ਹਸਪਤਾਲ ਕੁਆਲਿਟੀ ਇਸ਼ੋਰੈਂਸ ਅਧੀਨ ਜੇਤੂ ਰਹੇ ਹਨ। ਜਿਸਨੂੰ ਹਾਸਲ ਕਰਨਾ ਅਸਾਨ ਨਹੀਂ ਸੀ। ਇਸ ਉਪਰੰਤ ਸਿਹਤ ਮੰਤਰੀ ਵੱਲੋਂ ਇਸ ਅਹਿਮ ਪ੍ਰਾਪਤੀ ਦੇ ਲਈ ਦੋਹਾਂ ਹਸਪਤਾਲਾਂ ਨੂੰ ਦੋ-ਦੋ ਲੱਖ ਰੁਪਏ ਦੇ ਇਨਾਮ ਦੇਣ ਦੀ ਘੋਸ਼ਣਾ ਕੀਤੀ ਗਈ।ਕੇਂਦਰ ਸਰਕਾਰ ਨੇ ਸਿਵਲ ਹਸਪਤਾਲ ਪਠਾਨਕੋਟ ਨੂੰ 18 ਲੱਖ ਰੁਪਏ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਨੂੰ 15.50 ਲੱਖ ਰੁਪਏ ਦੀ ਗ੍ਰਾਂਟ ਦੇ ਇਨਾਮ ਨਾਲ ਨਵਾਜਿਆ ਹੈ। ਇਸ ਵਿਸ਼ੇਸ਼ ਇਨਾਮ ਅਤੇ ਸਰਟੀਫਿਕੇਟ ਨੂੰ ਦੇਣ ਲਈ ਨਵੀਂ ਦਿੱਲੀ ਤੋਂ ਸਲਾਹਕਾਰ, ਕੁਆਲਿਟੀ ਸੁਧਾਰ ਐਨ.ਐਚ.ਆਰ.ਸੀ. ਭਾਰਤ ਸਰਕਾਰ, ਡਾ. ਜੇ. ਐਨ. ਸ੍ਰੀਵਾਸਤਵਾ ਅਤੇ ਕੰਨਸਲਟੈਂਟ ਕੁਆਲਿਟੀ ਸੁਧਾਰ ਐਨ.ਐਚ.ਆਰ.ਸੀ. ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਸੁਸ਼ਾਂਤ ਅਗਰਵਾਲ ਆਏ ਸਨ।ਇਸ ਸਮੀਖਿਆ ਮੀਟਿੰਗ ਵਿੱਚ ਸਿਹਤ ਮੰਤਰੀ ਵੱਲੋਂ ਹੋਰ ਪ੍ਰੋਗਰਾਮਾਂ ਤੋਂ ਇਲਾਵਾ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ, ਟੀ.ਵੀ. ਕੰਟਰੋਲ ਪ੍ਰੋਗਰਾਮ, ਜਨਨੀ ਸਿਸ਼ੂ ਸੁਰੱਖਿਆ ਕਾਰਿਆਕ੍ਰਮ ਸਬੰਧੀ ਹੋਰ ਸੁਧਾਰ ਕਰਨ ਲਈ ਨਿਰਦੇਸ਼ ਦਿੱਤੇ ਗਏ।ਹੋਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਸ੍ਰੀਮਤੀ ਅੰਜਲੀ ਭਾਵੜਾ ਪ੍ਰਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸ੍ਰੀ ਵਰੁਣ ਰੁਜ਼ਮ ਮੈਨੇਜਿੰਗ ਡਾਇਰੈਕਟਰ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਡਾ. ਰਾਜੀਵ ਭੱਲਾ ਡਾਇਰੈਕਟਰ ਸਿਹਤ ਸੇਵਾਵਾਂ, ਸਿਵਲ ਸਰਜ਼ਨ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Brahm Mohindra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD