Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਲ ਕੱਟਣ ਪਿੱਛੇ ਕਿਸੇ ਗੈਬੀ ਸ਼ਕਤੀ ਦਾ ਹੱਥ ਨਹੀਂ- ਤਰਕਸ਼ੀਲ

'ਸ਼ਿਕਾਇਤ ਕਰਨ ਵਾਲ਼ੇ ਖੁਦ ਕੱਟ ਰਹੇ ਵਾਲ਼', ਸੁਸਾਇਟੀ ਨੇ ਪੰਜ ਲੱਖ ਦਾ ਨਕਦ ਇਨਾਮ ਰੱਖਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Aug 2017

Last updated on: Aug 13, 2017, 00:00 IST

ਦੇਸ਼ 'ਚ ਹੋ ਰਹੀਆਂ ਵਾਲ਼ ਕੱਟਣ ਦੀਆਂ ਘਟਨਾਵਾਂ ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਇਹਨਾਂ ਘਟਨਾਵਾਂ ਪਿੱਛੇ ਕਿਸੇ ਗੈਬੀ ਸ਼ਕਤੀ ਦਾ ਹੱਥ ਨਹੀਂ ਸਗੋਂ ਇਹ ਮਨੁੱਖ ਦੁਆਰਾ ਹੀ ਕੀਤੀਆਂ ਜਾ ਰਹੀਆਂ ਹਨ। ਇੱਥੇ ਗੱਲਬਾਤ ਕਰਦਿਆਂ ਤਰਕਸ਼ੀਲ ਆਗੂਆਂ ਜਰਨੈਲ ਕ੍ਰਾਂਤੀ, ਪ੍ਰਿੰਸੀਪਲ ਗੁਰਮੀਤ ਸਿੰਘ, ਲੈਕਚਰਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸੁਸਾਇਟੀ ਦੀਆਂ ਵੱਖ ਵੱਖ ਇਕਾਈਆਂ ਦੁਆਰਾ ਕੀਤੀ ਗਈ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਹਨਾਂ ਘਟਨਾਵਾਂ ਪਿੱਛੇ ਮਾਨਸਿਕ ਪ੍ਰੇਸ਼ਾਨੀ, ਅੰਧਵਿਸ਼ਵਾਸ, ਪਰਿਵਾਰ 'ਚ ਮਾਣ ਸਨਮਾਨ ਦੀ ਘਾਟ, ਹਿਸਟੀਰੀਆ ਅਤੇ ਸਾਡਾ ਸਮਾਜਿਕ ਪ੍ਰਬੰਧ ਜਿੰਮੇਵਾਰ ਹੈ। ਤਰਕਸ਼ੀਲਾਂ ਨੇ ਦੱਸਿਆ ਕਿ ਜਦੋਂ ਵੀ ਕੋਈ ਵਾਲ਼ ਕੱਟਣ ਦੀ ਸ਼ਿਕਾਇਤ ਕਰਦਾ ਹੈ ਤਾਂ ਉਸ ਸਮੇਂ ਉਹ ਇਕੱਲਾ ਹੁੰਦਾ ਹੈ ਅਤੇ ਜ਼ਿਆਦਾਤਰ ਕੇਸਾਂ ਵਿੱਚ ਸ਼ਿਕਾਇਤ ਕਰਨ ਵਾਲਾ ਖੁਦ ਹੀ ਆਪਣੇ ਵਾਲ਼ ਕੱਟਦਾ ਹੈ। ਉਹਨਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਕੁੱਝ ਲੋਕ ਇਹਨਾਂ ਘਟਨਾਵਾਂ ਦੀ ਆੜ ਵਿੱਚ ਘਰ ਚ ਆਪਣਾ ਮਾਣ ਸਨਮਾਨ ਪਾਉਣ, ਵਾਲ਼ ਕਟਵਾਉਣ ਦੀ ਇੱਛਾ ਪੂਰੀ ਕਰਨ ਅਤੇ ਲੋਕਾਂ ਦਾ ਧਿਆਨ ਆਕਰਸ਼ਿਤ ਕਰਨ ਲਈ ਵੀ ਇਹੋ ਜਿਹੀਆਂ ਘਟਨਾਵਾਂ ਚ ਲਿਪਤ ਹੋ ਰਹੇ ਹਨ। ਤਰਕਸ਼ੀਲਾਂ ਨੇ ਚੁਣੌਤੀ ਦਿੱਤੀ ਕਿ ਜੇਕਰ ਕੋਈ ਇਹਨਾਂ ਘਟਨਾਂ ਪਿੱਛੇ ਕਿਸੇ ਗੈਬੀ ਸ਼ਕਤੀ ਦਾ ਹੱਥ ਸਾਬਿਤ ਕਰ ਦੇਵੇ ਤਾਂ ਸੁਸਾਇਟੀ ਉਸ ਨੂੰ ਪੰਜ ਲੱਖ ਰੁਪਏ ਦਾ ਨਕਦ ਇਨਾਮ ਲੋਕਾਂ ਦੀ ਹਾਜ਼ਰੀ ਵਿੱਚ ਦੇਵੇਗੀ। 

ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਿੰਬੂ-ਮਿਰਚਾਂ, ਨਿੰਮ ਦੇ ਪੱਤੇ ਟੰਗਣ ਨਾਲ ਨਹੀਂ ਸਗੋਂ ਵਿਗਿਆਨਿਕ ਸੋਚ ਅਪਨਾਉਣ ਨਾਲ ਦੂਰ ਹੋਣਗੀਆਂ। ਉਹਨਾਂ ਕਿਹਾ ਕਿ ਇਸ ਮਸਲੇ 'ਤੇ ਜਿੱਥੇ ਸਰਕਾਰ ਦੀ ਚੁੱਪੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ ਉੱਥੇ ਕਿਸੇ ਸਿਆਸੀ ਪਾਰਟੀ ਨੇ ਇਸ ਮਸਲੇ 'ਤੇ ਅਜੇ ਤੱਕ ਇੱਕ ਸ਼ਬਦ ਤੱਕ ਨਹੀਂ ਬੋਲਿਆ। ਤਰਕਸ਼ੀਲਾਂ ਨੇ ਉਹਨਾਂ ਗੱਲਾਂ ਨੂੰ ਵੀ ਅਧਾਰਹੀਣ ਦੱਸਿਆ ਜਿਸ ਵਿੱਚ ਗੁੱਤਾਂ ਕੱਟਣ ਦਾ ਕਾਰਨ ਇੱਕ ਚੀਨੀ ਕੀੜੇ ਨੂੰ ਦੱਸਿਆ ਗਿਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਰਾਜਸਥਾਨ ਸਰਕਾਰ ਦੇ ਇੱਕ ਹੁਕਮ ਦਾ ਹਵਾਲਾ ਦੇ ਕੇ ਸੋਸ਼ਲ ਮੀਡੀਆ ਤੇ ਇਸ ਝੂਠ ਨੂੰ ਫੈਲਾਇਆ ਜਾ ਰਿਹਾ ਹੈ ਜਦਕਿ ਅਜੇ ਤੱਕ ਇਹੋ ਜਿਹਾ ਕੋਈ ਹੁਕਮ ਜਾਰੀ ਨਹੀਂ ਹੋਇਆ। ਉਹਨਾਂ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਮਸਲੇ 'ਤੇ ਡੂੰਘਾਈ ਨਾਲ ਜਾਂਚ ਕਰੇ ਅਤੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਵੇ। ਤਰਕਸ਼ੀਲ ਆਗੂਆਂ ਨੇ ਕਿਹਾ ਕਿ ਲੋਕਾਂ ਦੀ ਮਾਨਸਿਕਤਾ ਅੰਧਵਿਸ਼ਵਾਸ਼ੀ ਹੋਣ ਕਾਰਨ ਦੇਸ਼ ਵਿੱਚ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਦੀਆਂ ਰਹਿੰਦੀਆਂ ਹਨ ਜਿਸ ਵਿੱਚ ਮੰਕੀ ਮੈਨ, ਗਣੇਸ਼ ਦੀਆਂ ਮੂਰਤੀਆਂ ਦਾ ਦੁੱਧ ਪੀਣਾ, ਮੋਬਾਇਲ ਤੇ ਕਾਲ ਸੁਣਨ ਤੇ ਮੌਤ ਹੋਣਾ ਸ਼ਾਮਿਲ ਹੈ। ਉਹਨਾਂ ਜਿੱਥੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਉਥੇ ਸੋਸ਼ਲ ਮੀਡੀਆ ਤੇ ਕੁੱਝ ਵੀ ਅਜਿਹਾ ਨਾ ਭੇਜਣ ਲਈ ਕਿਹਾ ਜਿਸ ਬਾਰੇ ਪੁਖਤਾ ਜਾਣਕਾਰੀ ਨਾ ਹੋਵੇ।

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD