Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਦੇ ਬਹਾਦਰ ਤੇ ਉੱਦਮੀ ਲੋਕਾਂ ਨੇ ਦੇਸ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਵੱਡਾ ਯੋਗਦਾਨ ਪਾਇਆ : ਗੁਰਪ੍ਰੀਤ ਕੌਰ ਸਪਰਾ

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ 71ਵੇਂ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ, ਅਗਲੇ ਪੰਜ ਸਾਲਾਂ ਵਿਚ ਐਸ.ਏ.ਐਸ. ਨਗਰ ਨੂੰ ਵਿਕਾਸ ਦੇ ਮਾਡਲ ਵਜੋਂ ਪੇਸ਼ ਕਰਨ ਲਈ ਵਿਸੇਸ਼ ਯੋਜਨਾ ਉਲੀਕੀ ਜਾਵੇਗੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Aug 2017

Last updated on: Aug 15, 2017, 00:00 IST

ਪੰਜਾਬ ਦੇ ਬਹਾਦਰ ਤੇ ਉੱਦਮੀ ਲੋਕਾਂ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਮਗਰੋਂ ਦੇਸ਼ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ । ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਾਨੂੰ ਹੁਣ ਵੀ ਹਰ ਕੁਰਬਾਨੀ ਦੇਣ ਲਈ ਤਿਆਰ -ਬਰ- ਤਿਆਰ ਰਹਿਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ  ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਰਕਾਰੀ ਕਾਲਜ ਫੇਜ਼-6 ਦੇ ਖੇਡ ਸਟੇਡੀਅਮ ਵਿਖੇ 71ਵੇਂ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿਚ ਕੀਤਾ।  ਉਨ੍ਹਾਂ ਇਸ ਮੌਕੇ ਪਰੇਡ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨਾਲ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਵੀ ਸਨ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਵਿਚ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੀ ਵਿਸੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸਪਰਾ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ ਐਸ.ਏ.ਐਸ. ਨਗਰ ਨੂੰ ਵਿਕਾਸ ਦੇ ਮਾਡਲ ਵਜੋਂ ਪੇਸ਼ ਕਰਨ ਲਈ ਵਿਸੇਸ਼ ਯੋਜਨਾ ਉਲੀਕੀ ਜਾਵੇਗੀ।  ਜਿਸ ਵਿਚ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਹੋਰਨਾਂ ਵੱਖ ਵੱਖ ਧਿਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਜ਼ਿਲ੍ਹੇ  ਦਾ ਵਿਕਾਸ ਯੋਜਨਾ ਬੱਧ ਤਰੀਕੇ ਨਾਲ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ 348 ਪਿੰਡਾਂ ਨੂੰ ਖੁੱਲ੍ਹੇ ਵਿਚ ਸੌਚ ਜਾਣ ਤੋਂ ਮੁਕਤ ਕੀਤਾ ਜਾ ਚੁੱਕਾ ਹੈ ਅਤੇ 02 ਅਕਤੁਬੂਰ 2017 ਤੱਕ ਅਰਧ ਸ਼ਹਿਰੀ ਖੇਤਰ ਅਤੇ ਸ਼ਹਿਰਾਂ ਦੀ ਹੱਦ ਤੇ ਪੈਂਦੇ ਪਿੰਡਾਂ ਨੂੰ ਵੀ ਖੁੱਲ੍ਹੇ ਵਿਚ ਸੌਚ ਜਾਣ ਤੋਂ ਮੁਕਤ ਕਰ ਦਿੱਤਾ ਜਾਵੇਗਾ ਜਿਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਗਰੀਬ, ਬੇਘਰਿਆਂ ਅਤੇ ਲੋੜਵੰਦਾਂ ਨੂੰ ਸਾਫ ਸੂਥਰਾ ਖਾਣਾ ਮੁਹੱਈਆ ਕਰਾਉਣ ਦੀ ਯੋਜਨਾ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਸਾਡੀ ਰਸੋਈ ਸਕੀਮ ਅਧੀਨ 45 ਹਜਾਰ 989 ਵਿਅਕਤੀਆਂ ਨੂੰ 10 ਰੁਪਏ ਵਿਚ ਦੁਪਹਿਰ ਦਾ ਸਾਫ ਸੂਥਰਾ ਅਤੇ ਹਾਈਜੈਨਕ ਪ੍ਰਤੀ ਖਾਣਾ ਮੁਹੱਈਆ ਕਰਵਾਇਆ ਗਿਆ ਹੈ। 

ਉਨ੍ਹਾਂ ਇਸ ਮੌਕੇ ਨਵ ਭਾਰਤ ਦੇ ਨਿਰਮਾਣ ਦੀ ਉਸਾਰੀ, ਦੇਸ਼ ਨੂੰ ਸਵੱਛ, ਗਰੀਬੀ ਮੁਕਤ, ਭ੍ਰਿਸਟਾਚਾਰ ਮੁਕਤ, ਦਹਿਸ਼ਤ ਮੁਕਤ, ਫਿਰਕਾ ਪ੍ਰਸਤੀ ਮੁਕਤ ਅਤੇ ਜਾਤ-ਪਾਤ ਮੁਕਤ ਦੇਸ਼ ਬਣਾਉਣ ਦਾ ਸੰਕਲਪ ਵੀ ਦਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਿਲ੍ਹੇ ਦੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਦੁੱਖ ਤਕਲੀਫਾਂ ਨੂੰ ਹੱਲ ਕਰਨ ਲਈ ਆਪਣੀ ਵਚਨਬੱਧਤਾ ਦਹੁਰਾਈ। ਉਨ੍ਹਾਂ ਇਸ ਮੌਕੇ ਮਹਾਨ ਦੇਸ਼ ਭਗਤਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਵੀ ਦਿੱਤੀ।  ਆਜ਼ਾਦੀ ਦਿਵਸ ਮੌਕੇ ਹੋਏ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਐਨ.ਸੀ.ਸੀ. ਦੇ ਲੜਕੇ ਅਤੇ ਲੜਕੀਆਂ, ਮਾਈ ਭਾਗੋ ਆਰਮਡ ਫੋਰਸ਼ਿਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਜਵਾਹਰ ਨਵੋਦਿਆ ਵਿਦਿਆਲਾ ਰਕੌਲੀ, ਐਕਸ ਸਰਵਿਸ ਮੈਨ, ਸਕਾਉਟ ਐਂਡ ਗਾਇਡਜ਼ ਅਤੇ ਸਕਿਊਰਟੀ ਦੀਆਂ ਟੁਕੜੀਆਂ ਨੇ  ਹਿੱਸਾ ਲਿਆ। ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਪੰਜਾਬ ਪੁਲਿਸ ਸ੍ਰੀ ਦੀਪ ਕਮਲ ਨੇ  ਕੀਤੀ ਜਦਕਿ ਮਹਿਲਾ ਪੰਜਾਬ ਪੁਲਿਸ ਦੀ ਸਬ ਇੰਸਪੈਕਟਰ ਕੁਮਾਰੀ ਨਿਸ਼ਾ ਸੈਕਿੰਡ-ਇੰਨ-ਕਮਾਂਡ ਸਨ।  ਪਰੇਡ ਦੌਰਾਨ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ ਦੀ ਬੈਂਡ ਦੀ ਟੁਕੜੀ  ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ  ਸੈਂਟ ਪੋਲ ਇੰਰਨੈਸ਼ਨਲ ਪਬਲਿਕ ਸਕੂਲ ਫੇਜ਼-6, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਏ.ਪੀ.ਜੇ. ਸਮਾਰਟ ਪਬਲਿਕ ਸਕੂਲ ਮੁੰਡੀ ਖਰੜ, ਅਤੇ ਰਿਆਤ ਐਂਡ ਬਹਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਖ ਵੱਖ ਆਇਟਮਾਂ ਪੇਸ਼ ਕੀਤੀਆਂ ਜਦ ਕਿ ਚੰਡੀਗੜ੍ਹ ਯੂਨੀਵਰਸਿਟੀ  ਘੜੂੰਆਂ ਦੇ ਵਿਦਿਆਰਥੀਆਂ ਨੇ ਭੰਗੜਾਂ ਅਤੇ ਸਚਦੇਵਾ ਗਰਲਜ਼ ਕਾਲਜ ਘੜੂੰਆ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ।  ਜ਼ਿਲ੍ਹੇ ਵਿਚ ਭਲਕੇ 16 ਅਗਸਤ ਨੂੰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ। 

 ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।  ਉਨ੍ਹਾਂ ਇਸ ਮੌਕੇ ਕਣਕ ਅਤੇ ਝੋਨੇ ਦੀ ਨਾੜ ਨਾ ਸਾੜਦੇ ਹੋਏ ਵਾਤਾਵਰਣ ਦੀ ਸਵੱਛਤਾ ਲਈ ਪਾਏ ਯੋਗਦਾਨ ਬਦਲੇ  ਪਿੰਡ ਸਿਊਂਕ, ਪੜਛ, ਮਿਲਖ, ਸੰਗਲਾ, ਜੈਂਤੀਮਾਜਰਾ, ਸੈਣੀ ਮਾਜਰਾ ਅਤੇ ਪਿੰਡ ਰਤਵਾੜਾ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।  ਉਨ੍ਹਾਂ ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲਿਆਂ ਸ਼ਖਸੀਅਤਾਂ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ। ਸਨਮਾਨ ਹਾਸਿਲ ਕਰਨ ਵਾਲਿਆਂ ਵਿਚ ਸ੍ਰੀ ਦਲਜੀਤ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ੍ਰੀ ਸੁਖਵੀਰ ਸਿੰਘ ਮੋਟੀਵੇਟਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ੍ਰੀਮਤੀ ਰਿੰਪੀ ਰਾਜਨ ਸੀ.ਡੀ.ਐਸ (ਕਮਨਿਊਟੀ ਡਿਵਲਪਮੈਂਟ ਸਪੈਸਲਿਸਟ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ,  ਸ੍ਰੀ ਗੁਲਜ਼ਾਰ ਸਿੰਘ ਆਈ.ਈ.ਸੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮਿਸ ਸੰਦੀਪ ਕੌਰ ਬੀ.ਆਰ.ਸੀ (ਬਲਾਕ ਕੋਆਰਡੀਨੇਟਰ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਹਰਪ੍ਰੀਤ ਕੌਰ ਏ.ਐਨ.ਐਮ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ, ਮਨਜੀਤ ਕੌਰ ਏ.ਐਨ.ਐਮ ਪੀ.ਐਚ.ਸੀ ਘੜੂੰਆਂ, ਸਤਵਿੰਦਰ ਸਿੰਘ ਕਲੀਨਰ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਐਸ.ਏ.ਐਸ ਨਗਰ, ਜਗਨੰਦਨ ਸਿੰਘ ਕਲਰਕ ਦਫਤਰ ਡਿਪਟੀ ਕਮਿਸ਼ਨਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੇ ਸੁਖਚੈਨ ਸਿੰਘ ਅਤੇ ਹਰਮਨਜੋਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਰਾਣੀ ਮਾਜਰਾ ਦੇ ਸ੍ਰੀ ਮੱਖਣ ਸਿੰਘ ਹੈੱਡ ਟੀਚਰ ਅਤੇ ਸ੍ਰੀ ਸਲਵੰਤ ਸਿੰਘ, ਆਕ੍ਰਿਤੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ, ਸਿਪਾਹੀ ਗੁਰਸੇਵਕ ਸਿੰਘ, ਬਾਲ ਕਿਸ਼ਨ ਅਤੇ ਸੁਰਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ। ਸ੍ਰੀਮਤੀ ਸਪਰਾ ਨੇ ਇਸ ਮੌਕੇ ਮਾਰਚ ਪਾਸਟ ਵਿਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਪਰੇਡ ਕਮਾਂਡਰਾਂ ਅਤੇ ਸੱਭਿਆਚਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ 15 ਲੋੜਵੰਦਾਂ ਨੂੰ ਮੁਫਤ ਸਿਲਾਈ ਮਸ਼ੀਨਾਂ ਵੀ ਵੰਡੀਆਂ।

 ਆਜ਼ਾਦੀ ਦਿਵਸ ਦੇ ਸਮਾਗਮ ਵਿਚ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸ੍ਰ:ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀਕਲਾਂ, ਕੌਂਸਲਰ ਰਜਿੰਦਰ ਸਿੰਘ ਰਾਣਾ, ਨਛੱਤਰ ਸਿੰਘ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਜਸਬੀਰ ਸਿੰਘ ਮਣਕੂ,  ਅਮਰੀਕ ਸਿੰਘ ਸੋਮਲ, ਪਰਮਜੀਤ ਸਿੰਘ  ਕਾਹਲੌਂ, ਅਮਰੀਕ ਸਿੰਘ ਤਹਿਸੀਲਦਾਰ, ਆਰ ਪੀ ਸ਼ਰਮਾ,ਬੌਬੀ ਕੰਬੋਜ਼, ਅਰੁਣ ਸ਼ਰਮਾਂ, ਅਸ਼ੋਕ ਝਾਅ ਅਤੇ   ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ, ਐਕਸੀਅਨ ਸ. ਨਰਿੰਦਰ ਸਿੰਘ ਦਾਲਮ, ਐਸ.ਡੀ.ਐਮ ਡਾ. ਆਰ.ਪੀ.ਸਿੰਘ, ਸਹਾਇਕ ਕਮਿਸ਼ਨਰ (ਜ) ਸ. ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਆਰੋੜਾ, ਕਾਰਜਕਾਰੀ ਮੈਜਿਸਟਰੇਟ ਸ. ਰੂਪ ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ,  ਡੀ.ਈ.ਓ (ਸੈ.ਸ) ਨਿਰਮਲ ਸਿੰਘ ਸਮੇਤ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਖਰੜ ਅਤੇ ਡੇਰਾਬਸੀ ਵਿਖੇ ਸਬ-ਡਵੀਜ਼ਨ ਪੱਧਰ ਦੇ ਆਜ਼ਾਦੀ ਦਿਵਸ ਦੇ ਸਮਾਰੋਹਾਂ ਦਾ ਆਯੋਜਨ ਵੀ ਕੀਤੇ ਗਿਆ ਅਤੇ ਜਿਲ੍ਹੇ ਦੀਆਂ ਹੋਰਨਾਂ ਥਾਵਾਂ ਤੇ ਵੀ ਆਜ਼ਾਦੀ ਦਿਵਸ ਸ਼ਾਨੌ ਸ਼ੌਕਤ ਨਾਲ ਮਨਾਇਆ ਗਿਆ। 

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD