Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਲਈ ਸਿੱਧੂ ਖਿਲਾਫ ਕਾਰਵਾਈ ਕਰੇ ਅਮਰਿੰਦਰ :ਮਹੇਸ਼ਇੰਦਰ ਸਿੰਘ ਗਰੇਵਾਲ

ਮਹੇਸ਼ਇੰਦਰ ਗਰੇਵਾਲ ਨੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਲਈ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਥਾਂ ਇੱਕ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾਉਣ ਲਈ ਸਰਕਾਰ ਨੂੰ ਝਾੜ ਪਾਈ

ਮਹੇਸ਼ਇੰਦਰ ਸਿੰਘ ਗਰੇਵਾਲ
ਮਹੇਸ਼ਇੰਦਰ ਸਿੰਘ ਗਰੇਵਾਲ

5 Dariya News

ਚੰਡੀਗੜ , 18 Aug 2017

Last updated on: Aug 18, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰ ਅਤੇ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ ਖਿਲਾਫ ਤੁਰੰਤ ਕਾਰਵਾਈ ਕਰਨ ਲਈ ਆਖਿਆ ਹੈ, ਜਿਸ ਨੇ ਫਿਰੋਜ਼ਪੁਰ ਵਿਚ ਆਜ਼ਾਦੀ ਦਿਵਸ ਦੇ ਜਸ਼ਨਾਂ ਦੌਰਾਨ ਗਾਰਡ ਆਫ ਆਨਰ ਦੀ ਰਸਮ ਵਿਚ ਬਹੁਤ ਸਾਰੇ ਕਾਂਗਰਸੀ ਆਗੂਆਂ ਨੂੰ ਸ਼ਾਮਿਲ ਕਰਕੇ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਸੀ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਕਾਂਗਰਸੀ ਮੰਤਰੀ ਖਿਲਾਫ ਢੁੱਕਵੀ ਕਾਰਵਾਈ ਕੀਤੀ ਜਾਣੀ ਬਣਦੀ ਹੈ, ਜਿਸ ਨੇ ਇੱਕ ਗੰਭੀਰ ਸਮਾਗਮ ਦੀ ਪਵਿੱਤਰਤਾ ਦੀ ਭੰਗ ਕਰਨ ਲਈ ਰੱਤੀ ਭਰ ਪਛਤਾਵਾ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਸਿੱਧੂ ਖਿਲਾਫ ਕਾਰਵਾਈ ਕਰਨਾ ਇਸ ਲਈ ਵੀ ਜਰੂਰੀ ਹੋ ਗਿਆ ਹੈ, ਕਿਉਂਕਿ ਇਸ ਸਾਰੀ ਗਲਤੀ ਦੀ ਜ਼ਿੰਮੇਵਾਰੀ ਇੱਕ ਨਿਰਦੋਸ਼ ਪੁਲਿਸ ਅਧਿਕਾਰੀ ਉੱਤੇ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ  ਕਹਿੰਦਿਆਂ ਰਾਸ਼ਟਰੀ ਗੌਰਵ ਨੂੰ ਸੱਟ ਨਿਰੋਲ ਨਵਜੋਤ ਸਿੱਧੂ ਦੀ ਗਲਤੀ ਕਰਕੇ ਵੱਜੀ ਹੈ, ਅਕਾਲੀ ਆਗੂ ਨੇ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਸਟੇਜ ਤੋਂ ਉੱਤਰਣ ਮਗਰੋਂ ਚਾਰ ਕਾਂਗਰਸੀ ਆਗੂਆਂ ਨੂੰ ਆਪਣੇ ਨਾਲ ਪਰੇਡ ਗਰਾਊਂਡ ਵਿਚ ਲੈ ਗਿਆ। ਉਹਨਾਂ ਕਿਹਾ ਕਿ ਮੰਤਰੀ ਨੇ ਕਾਂਗਰਸੀ ਆਗੂਆਂ ਉੱਤੇ ਜ਼ੋਰ ਪਾਇਆ ਕਿ ਗਾਰਡ ਆਫ ਆਨਰ ਦੀ ਰਸਮ ਦੌਰਾਨ ਉਹ ਉਸਦੇ ਨਾਲ ਰਹਿਣ। ਇਹੀ ਵਜ੍ਹਾ ਸੀ ਕਿ ਐਸਐਸਪੀ ਅਤੇ ਡੀਐਸਪੀ  ਉਹਨਾਂ ਨੂੰ ਸਲਾਮੀ ਲੈਣ ਵਾਲੇ ਵਾਹਨ ਉੱਤੇ ਚੜ੍ਹਣ ਤੋਂ ਰੋਕ ਨਹੀਂ ਪਾਏ ਅਤੇ ਵਾਹਨ ਅੰਦਰ ਭੀੜ ਹੋ ਗਈ।ਸਰਦਾਰ ਗਰੇਵਾਲ ਨੇ ਕਿਹਾ ਕਿ ਸਿੱਧੂ ਵੱਲੋਂ ਸ਼ਰੇਆਮ ਰਾਸ਼ਟਰੀ ਝੰਡੇ ਦੀ ਕੀਤੀ ਬੇਅਦਬੀ ਇਸ ਤੱਥ ਤੋਂ ਵੀ ਸਾਬਿਤ ਹੁੰਦੀ ਹੈ ਕਿ ਉਸ ਨੇ ਇੱਕ ਵਾਰ ਵੀ ਕਾਂਗਰਸੀ ਆਗੂਆਂ ਨੂੰ ਸਲਾਮੀ ਵਾਲੇ ਵਾਹਨ ਉੱਪਰ ਚੜ੍ਹਣ ਤੋਂ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। 

ਸਮਾਗਮ ਤੋਂ ਬਾਅਦ ਵੀ ਸਿੱਧੂ ਨੇ ਪ੍ਰੋਟੋਕੋਲ ਅਤੇ ਸੁਰੱਖਿਆ ਦੀ ਅਜਿਹੀ ਗੰਭੀਰ ਉਲੰਘਣਾ ਲਈ ਕਾਂਗਰਸੀ ਆਗੂਆਂ ਨੂੰ ਨਾ ਝਿੜਕਿਆ ਅਤੇ ਨਾ ਹੀ ਉਹਨਾਂ ਖਿਲਾਫ ਪੁਲਿਸ ਕਾਰਵਾਈ ਲਈ ਸਿਫਾਰਿਸ਼ ਕੀਤੀ। ਉਹਨਾਂ ਕਿਹਾ ਕਿ ਸਿੱਧੂ ਨੇ ਘਟਨਾ ਤੋਂ ਤਿੰਨ ਦਿਨ ਮਗਰੋਂ ਵੀ ਕੋਈ ਪਛਤਾਵਾ ਪ੍ਰਗਟ ਨਹੀਂ ਕੀਤਾ। ਇਸ ਤੋਂ ਇਹੀ ਸਾਬਿਤ ਹੁੰਦਾ ਹੈ ਕਿ ਉਸ ਨੇ ਜਾਣਬੁੱਝ ਕੇ ਇਸ ਅਫਸੋਸਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਇਸ ਲਈ ਸਿੱਧੂ ਖਿਲਾਫ ਕਾਰਵਾਈ ਕਰਦੇ ਹੋਏ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਵੱਖ ਕਰ ਦੇਣਾ ਚਾਹੀਦਾ ਹੈ।ਇਹ ਆਖਦਿਆਂ ਕਿ ਕਾਂਗਰਸ ਸਰਕਾਰ ਨੂੰ ਸਿੱਧੂ ਦੀ ਗਲਤੀ ਕਿਸੇ ਹੋਰ ਸਿਰ ਮੜ੍ਹਣ ਲਈ ਕਿਸੇ ਬਲੀ ਦੇ ਬੱਕਰੇ ਦੀ ਭਾਲ ਨਹੀਂ ਕਰਨੀ ਚਾਹੀਦੀ, ਅਕਾਲੀ ਆਗੂ ਨੇ ਕਿਹਾ ਕਿ ਇਹ ਦੋਸ਼ ਉਸੇ ਉੱਤੇ ਲੱਗਣਾ ਚਾਹੀਦਾ ਹੈ, ਜਿਹੜਾ ਦੋਸ਼ੀ ਹੈ। ਇਸ ਮਾਮਲੇ ਵਿਚ ਸਾਰਾ ਦੋਸ਼ ਨਵਜੋਤ ਸਿੱਧੂ ਦਾ ਹੈ। ਜੇਕਰ ਕੁੱਝ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਕੇ ਇਸ ਕੇਸ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਇਨਸਾਫ ਦਾ ਮਜ਼ਾਕ ਉਡਾਉਣਾ ਹੋਵੇਗਾ।ਇਸ ਦੌਰਾਨ ਸਰਦਾਰ ਗਰੇਵਾਲ ਨੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਸਾਰੇ ਰਾਸ਼ਟਰੀ ਸਮਾਗਮਾਂ ਵਾਸਤੇ ਸਾਰੇ ਮੰਤਰੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਦੇਣ ਤਾਂ ਕਿ ਅਜਿਹੀ ਸ਼ਰਮਨਾਕ ਘਟਨਾ ਮੁੜ ਨਾ ਵਾਪਰੇ। ਉਹਨਾਂ ਕਿਹਾ ਕਿ ਨਵੇਂ ਮੰਤਰੀਆਂ ਨੂੰ ਸਹੁੰ-ਚੁਕਾਈ ਦੀ ਰਸਮ ਦੌਰਾਨ ਸਿੱਧੂ ਨੇ ਪਹਿਲਾਂ ਵੀ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਸੀ, ਜਦੋਂ ਉਹ ਰਾਜਪਾਲ ਨਾਲ ਹੱਥ ਮਿਲਾਏ ਬਗੈਰ ਹੀ ਸਟੇਜ ਤੋਂ ਉੱਤਰ ਆਇਆ ਸੀ। ਅਜਿਹੀ ਹਰਕਤ ਲਈ ਸਿੱਧੂ ਨੂੰ ਉਸ ਸਮੇਂ ਵਾਪਸ ਬੁਲਾ ਕੇ ਤਾੜਿਆ ਜਾਣਾ ਚਾਹੀਦਾ ਸੀ।ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਇਸ ਵਾਰ ਕਾਂਗਰਸੀ ਮੰਤਰੀ ਨਾਲ ਨਰਮੀ ਨਾ ਵਰਤਣ ਦੀ ਤਾਕੀਦ ਕਰਦਿਆਂ ਕਿਹਾ ਕਿ ਸਿੱਧੂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਨਾਲ ਸਾਰੇ ਚੁਣੇ ਹੋਏ ਨੁਮਾਇੰਦਿਆਂ ਤਕ ਇਹ ਸੁਨੇਹਾ ਪਹੁੰਚ ਜਾਵੇਗਾ ਕਿ ਸਰਕਾਰ ਚਲਾਉਣਾ ਕੋਈ ਹਾਸੇ-ਠੱਠੇ ਦਾ ਮੁਕਾਬਲਾ ਜਾਂ ਕਾਮੇਡੀ ਸਰਕਸ ਨਹੀਂ ਹੈ। 

 

Tags: Maheshinder Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD