Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਨੀਵਰਸਲ ਗਰੁੱਪ ਦੇ ਨਰਸਿੰਗ ਵਿਦਿਆਰਥੀਆਂ ਨੇ ਪਿੰਡਾਂ ਦੀਆਂ ਔਰਤਾਂ ਨੂੰ ਮਾਂ ਦੇ ਦੁੱਧ ਦੀ ਦੱਸੀ ਮਹੱਤਤਾ

ਐੱਸ ਐਮ ਓ ਡਾ. ਸੋਢੀ ਦੀ ਅਗਵਾਈ ਵਿਚ ਲਾਲੜੂ ਦੇ ਪਿੰਡਾਂ ਵਿਚ ਔਰਤਾਂ ਨੂੰ ਕੀਤਾ ਗਿਆ ਜਾਗਰੂਕ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Aug 2017

Last updated on: Aug 21, 2017, 00:00 IST

ਯੂਨੀਵਰਸਲ ਗਰੁੱਪ ਦੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਲਾਲੜੂ ਹਲਕੇ ਦੇ ਪਿੰਡਾਂ ਵਿਚ ਜਾ ਕੇ ਪਿੰਡ ਦੀਆਂ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ। ਇਸ ਮੁਹਿੰਮ ਵਿਚ ਲਾਲੜੂ ਦੇ ਐੱਸ ਐਮ ਓu ਡਾ. ਪ੍ਰਿੰਸ ਸੋਢੀ ਦੀ ਅਗਵਾਈ ਵਿਚ ਇਲਾਕੇ ਦੀਆਂ ਔਰਤਾਂ ਨੂੰ ਸਬੰਧਿਤ ਵਿਸ਼ੇ ਤੇ ਜਾਗਰੂਕ ਕੀਤਾ। ਇਸ ਦੇ ਨਾਲ ਹੀ ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਹੱਥਾਂ ਨਾਲ ਪੋਸਟਰ ਬਣਾ ਕੇ ਉਨ੍ਹਾਂ ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸਲੋਗਨ ਲਿਖ ਕੇ ਪਿੰਡਾਂ ਵਿਚ ਜਾ ਕੇ ਰੈਲੀ ਵੀ ਕੱਢੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੀਨੀਕਲ ਇੰਸਟਰਕਟਰ ਮਨਜੂਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਦਾ ਦੁੱਧ ਬੱਚੇ ਅਤੇ ਮਾਂ ਲਈ ਬੇਹੱਦ ਫ਼ਾਇਦੇਮੰਦ ਹੈ ਇਸ ਮੌਕੇ ਉਨ੍ਹਾਂ ਮਾਂ ਦੇ ਦੁੱਧ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਦੁੱਧ ਪਿਲਾਉਣ ਦੇ ਮਾਂ ਨੂੰ ਮਹੱਤਵਪੂਰਨ  ਲਾਭ ਹੁੰਦੇ ਹਨ।ਜਿਸ ਨਾਲ ਮਾਂ ਨੂੰ ਛਾਤੀ ਦੇ ਕੈਂਸਰ ਤੋਂ ਬਚਾਅ ਹੁੰਦਾ ਹੈ।uਉਨ੍ਹਾਂ ਕਿਹਾ ਕਿ ਪਹਿਲੇ ਛੇ ਮਹੀਨੇ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ ਅਤੇ ਦੋ ਸਾਲ ਤੱਕ ਦੇ ਬੱਚੇ ਨੂੰ ਵੀ ਹੋਰ ਖ਼ੁਰਾਕ ਦੇ ਨਾਲ ਨਾਲ ਮਾਂ ਦਾ ਦੁੱਧ ਪਿਲਾਉਣਾ ਵੀ ਜ਼ਰੂਰੀ ਹੈ। ਜਿਸ ਨਾਲ ਬੱਚੇ ਦੇ ਵਿਕਾਸ ਵਿਚ ਵਾਧਾ ਹੁੰਦਾ ਹੈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਨਰਸਿੰਗ ਟਿਊਟਰ ਸੁਖਦੀਪ ਕੌਰ ਨੇ ਮਾਵਾਂ ਨੂੰ ਬੱਚਿਆਂ ਨੂੰ ਦੁੱਧ ਪਿਲਾਉਣ ਦੇ ਤੌਰ ਤਰੀਕਿਆਂ ਬਾਰੇ ਦੱਸਿਆ ਤਾਂ ਜੋ ਬੱਚੇ ਨੂੰ ਠੀਕ ਢੰਗ ਨਾਲ ਦੁੱਧ ਪਿਲਾਇਆ ਜਾਵੇ ਅਤੇ ਦੁੱਧ ਪਿਲਾਉਣ ਤੋਂ ਬਾਅਦ ਬੱਚੇ ਨੂੰ ਡਕਾਰ ਦਿਵਾਇਆ ਜਾਵੇ  ਜਿਸ ਨਾਲ ਬੱਚੇ  ਨੂੰ ਉਲ਼ਟੀਆਂ ਅਤੇ ਟੱਟੀਆਂ ਘੱਟ ਲੱਗਦੀਆਂ ਹਨ। ਇਸ ਮੌਕੇ ਤੇ ਹੋਰ ਕਈ ਮਾਹਿਰਾਂ ਨੇ ਵੀ ਸਬੰਧਿਤ ਵਿਸ਼ੇ ਤੇ ਪਿੰਡ ਵਾਸੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ।

 

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD