Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਚਾਰ ਵੈਨ ਪਿੰਡਾਂ ਦੇ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ : ਅਰਚਨਾ ਪੁਰੀ

ਪ੍ਰਚਾਰ ਵੈਨ ਰਾਹੀਂ ਆਮ ਲੋਕਾਂ ਨੂੰ ਕੀਤਾ ਜਾਂਦਾ ਹੈ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕ

Web Admin

Web Admin

5 Dariya News

ਐਸ.ਏ.ਐਸ.ਨਗਰ , 30 Aug 2017

Last updated on: Aug 30, 2017, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਰਜਕਾਰੀ ਜਸਟਿਸ ਸ੍ਰੀ ਐਸ.ਐਸ. ਸਾਰੋ, ਮਾਣਯੋਗ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ -ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਤੋਂ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਅਰਚਨਾ ਪੁਰੀ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੋਬਾਇਲ ਵੈਨ 13 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੋਬਾਇਲ ਵੈਨ ਵੱਲੋਂ 16 ਮਾਰਚ ਤੋਂ 30 ਮਾਰਚ ਤੱਕ ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ ਸੀ। ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਲੋਕਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਦਰਖਾਸਤਾਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਮੋਬਾਇਲ ਵੈਨ ਰਾਹੀਂ , ਜੇਲਾਂ , ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ਤੇ ਸੈਮੀਨਾਰ ਆਦਿ ਕਰਵਾ ਕੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਇਸ ਵੈਨ ਵਿੱਚ ਪੈਰਾਲੀਗਲ ਵੰਲਟੀਅਰ ਜੋ ਕਿ ਕਾਨੂੰਨ ਦੇ ਵਿਦਿਆਰਥੀ ਹਨ ਅਤੇ ਪੈਨਲ ਐਡਵੋਕੇਟ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾ ਕੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਦੇ ਹਨ। ਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਮੋਬਾਇਲ ਵੈਨ ਪ੍ਰਤੀ ਸਮੂਹ ਬਲਾਕਾਂ ਦੇ ਬੀ.ਡੀ.ਪੀਓਜ਼ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਇਸ ਵੈਨ ਦੇ ਪਿੰਡਾਂ ਵਿੱਚ ਪਹੁੰਚਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਹਾਸ਼ਲ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਵੈਨ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਾਉਣ ਵਿੱਚ ਬੇਹੱਦ ਸਹਾਈ ਹੋਵੇਗੀ। ਇਸ ਮੌਕੇ ਨਿਆ ਪਾਲਿਕਾ ਦੇ ਹੋਰ ਅਧਿਕਾਰੀ, ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ। 

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD