Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਪ ਆਗੂ ਪੁਲਿਸ ਨਾਲ ਭੀੜੇ, ਗ੍ਰਿਫਤਾਰੀ ਮਗਰੋਂ ਥਾਣੇ ਲੈ ਜਾਏ ਗਏ

Web Admin

Web Admin

5 Dariya News

ਚੰਡੀਗੜ , 04 Sep 2017

ਕੈਪਟਨ ਅਮਰਿੰਦਰ ਸਿੰਘ ਦੇ ਲੁਧਿਆਣਾ ਦੇ ਸਿਟੀ ਸੈਂਟਰ ਸਕੈਮ, ਅਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੋਟਾਲੇ ਅਤੇ ਰਾਣਾ ਗੁਰਜੀਤ ਦੇ ਰੇਤ ਖੱਡ ਨਿਲਾਮੀ ਘੋਟਾਲੇ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਵਿਧਾਇਕਾਂ ਅਤੇ ਆਗੂਆਂ ਨੂੰ ਪੁਲਿਸ ਨੇ ਐਮ.ਐਲ.ਏ ਹੋਸਟਲ ਦੇ ਬਾਹਰ ਗ੍ਰਿਫਤਾਰ ਕਰ ਲਿਆ। ਪੁਲਿਸ ਨਾਲ ਭੀੜਤ ਮਗਰੋਂ ਆਪ ਆਗੂਆਂ ਨੂੰ ਗ੍ਰਿਫਤਾਰ ਕਰਕੇ ਸੈਕਟਰ 17 ਦੇ ਥਾਣੇ ਵਿਖੇ ਲੈ ਕੇ ਜਾਇਆ ਗਿਆ।ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ 30 ਅਗਸਤ ਨੂੰ ਚੰਡੀਗੜ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੱਤਾ ਸੀ ਕਿ ਜਾਂ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦੇਣ ਜਾਂ ਆਪਣੇ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਸੀਬੀਆਈ ਦੇ ਹਵਾਲੇ ਕਰ ਦੇਣ। ਇਸ ਚੇਤਾਵਨੀ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਵਿਚ ਕਦੇ ਕੋਈ ਕਦਮ ਨਹੀਂ ਉਠਾਇਆ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਉਨਾਂ ਖਿਲਾਫ ਧਰਨਾ ਪ੍ਰਦਰਸ਼ਨ ਕਰਨ ਦੀ ਨੌਬਤ ਆ ਗਈ।ਆਪ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਤੇ ਬਾਦਲਾਂ ਦਾ ਜਾਰੀ ਗਠਜੋੜ ਹੁਣ ਲੋਕਾਂ ਸਾਹਮਣੇ ਜਗਜਾਹਿਰ ਹੋ ਗਿਆ ਹੈ ਕਿਉਂਕਿ ਇਹ ਦੋਵੇਂ ਇਕ ਦੂਸਰੇ ਨੂੰ ਬਚਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਦੋਵਾਂ ਪਾਰਟੀਆਂ ਦੇ ਆਗੂ ਭ੍ਰਿਸ਼ਟਾਚਾਰ ਵਿਚ ਲਿਪਿਤ ਹਨ ਪਰੰਤੂ ਲੋਕਾਂ ਦੀਆਂ ਅੱਖਾਂ ਵਿਚ ਘਟਾ ਪਾਉਣ ਲਈ ਝੂਠੇ ਜਾਂਚ ਕਮਿਸ਼ਨ ਬਣਾ ਕੇ ਉਨਾਂ ਕੋਲੋਂ ਕਲਿੱਨ ਚਿੱਟ ਲੈ ਲਂੈਦੇ ਹਨ। ਉਨਾਂ ਸਵਾਲ ਕੀਤਾ ਕਿ ਜੇਕਰ ਬਿਕਰਮ ਮਜੀਠੀਆ, ਤੋਤਾ ਸਿੰਘ, ਆਦੇਸ਼ ਪ੍ਰਤਾਰ ਕੈਰੋਂ ਅਤੇ ਹੋਰ ਅਕਾਲੀ ਆਗੂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਕਲਿਨ ਚਿੱਟ ਪ੍ਰਾਪਤ ਕਰ ਚੁੱਕੇ ਹਨ ਤਾਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨੂੰ ਲੁਟਿਆ ਕਿਸਨੇ ਹੈ। 

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਨੂੰ ਅਕਾਲੀ ਦਲ ਵਾਂਗ ਪੰਜਾਬ ਨੂੰ ਲੁੱਟਣ ਨਹੀਂ ਦੇਵੇਗੀ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਭ੍ਰਿਸ਼ਟਾਚਾਰ ਦੇ ਵਿਰੁੱਧ ਅਵਾਜ ਉਠਾਉਂਦੇ ਰਹਿਣਗੇ। ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਦੇ ਮੁਕਦਮਾ ਦਰਜ ਕਰਕੇ ਵਿਧਾਨ ਦੀ ਕਮੇਟੀ ਦੀ ਰਿਪੋਰਟ ਦੇ ਅਧਾਰ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ ਪਰੰਤੂ ਉਸੇ ਸਰਕਾਰ ਨੇ ਹੀ 2016 ਵਿਚ ਕੈਪਟਨ ਨੂੰ ਉਸੇ ਮਾਮਲੇ ਵਿਚ ਕਲਿਨ ਚਿੱਟ ਦੇ ਦਿੱਤੀ ਸੀ। ਉਨਾਂ ਕਿਹਾ ਕਿ ਇਸਤੋਂ ਸਾਫ ਸਿੱਧ ਹੁੰਦਾ ਹੈ ਕਿ ਦੋਵੇਂ ਰਾਜਸੀ ਪਰਿਵਾਰ ਆਪਸ ਵਿਚ ਮਿਲੇ ਹੋਏ ਹਨ ਅਤੇ ਰੱਲ ਕੇ ਪੰਜਾਬ ਨੂੰ ਲੁਟਣ ਦਾ ਕਾਰਜ ਕਰ ਰਹੇ ਹਨ।ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਅਮ੍ਰਿਤਸਰ ਇੰਪਰੂਵਮੈਂਟ ਟਰਸੱਟ ਅਤੇ ਲੁਧਿਆਣਾ ਸਿਟੀ ਸੈਂਟਰ ਸਕੈਮ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਕਿਉਂ ਜੋ ਕੈਪਟਨ ਅਮਰਿੰਦਰ ਸਿੰਘ ਖੁਦ ਵਿਜੀਲੈਂਸ ਦੇ ਮੁੱਖੀ ਹਨ। ਉਨਾਂ ਕਿਹਾ ਕਿ ਮੋਹਾਲੀ ਦੀ ਅਦਾਲਤ ਨੇ ਅਮ੍ਰਿਤਸਰ ਇੰਪਰੂਵਮੈਂਟ ਟਰਸੱਟ ਕੇਸ ਵਿਚ ਵਿਜੀਲੈਂਸ ਬਿਊਰੋ ਦੁਆਰਾ ਕੇਸ ਨੂੰ ਬੰਦ ਕਰਨ ਸੰਬੰਧੀ ਪੇਸ਼ ਕੀਤੀ ਅਰਜੀ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਸੀ ਕਿ ਇਹ ਰਿਪੋਰਟ ਤੱਥਾਂ ਤੋਂ ਵਾਂਝੀ ਹੈ। ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਅਦਾਲਤ ਵੀ ਇਸ ਗੱਲ ਨੂੰ ਕਬੂਲਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਘੋਟਾਲੇ ਵਿਚ ਸ਼ਾਮਲ ਹਨ।ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਭ੍ਰਿਸ਼ਟਾਚਾਰ ਦੇ ਖਿਲਾਫ 'ਜੀਰੋ ਟੋਲਰੈਂਸ' ਦਾ ਵਾਅਦਾ ਕੀਤਾ ਸੀ ਪਰੰਤੂ ਹੁਣ ਉਹ ਆਪਣੇ ਭ੍ਰਿਸ਼ਟ ਮੰਤਰੀ ਰਾਣਾ ਗੁਰਜੀਤ ਖਿਲਾਫ ਕੋਈ ਕਾਰਵਾਈ ਕਰਨ ਤੋਂ ਬਚ ਰਹੇ ਹਨ ਅਤੇ ਸਗਂ ਉਨਾਂ ਨੂੰ ਇਸ ਮਾਮਲੇ ਵਿਚ ਬਚਾ ਰਹੇ ਹਨ। ਉਨਾਂ ਕਿਹਾ ਕਿ ਰੇਤ ਖੱਡ ਘੋਟਾਲੇ ਮਾਮਲੇ ਵਿਚ ਜਸਟਿਸ ਨਾਰੰਗ ਕਮਿਸ਼ਨ ਦੁਆਰਾ ਪੇਸ਼ ਕੀਤੀ ਰਿਪੋਰਟ ਝੂਠ ਦਾ ਪੁਲੰਦਾ ਅਤੇ ਰਾਣਾ ਗੁਰਜੀਤ ਨੂੰ ਬਚਾਉਣ ਦੀ ਕਾਰਵਾਈ ਮਾਤਰ ਹੀ ਹੈ।ਖਹਿਰਾ ਨੇ ਇਕ ਵਾਰ ਫੇਰ ਦੋਹਰਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਂ ਤਾਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਜਾਂ ਆਪਣੇ ਭ੍ਰਿਸ਼ਟਾਚਾਰ ਦੇ ਮੁਕਦਮੇ ਨੂੰ ਸੀਬੀਆਈ ਦੇ ਹਵਾਲੇ ਕਰਨ। ਉਨਾਂ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਉਹ ਬਿਨਾ ਕਿਸੇ ਦੇਰੀ ਤੋਂ ਰਾਣਾ ਗੁਰਜੀਤ ਨੂੰ ਮੰਤਰੀ  ਮੰਡਲ ਵਿਚੋਂ ਬਾਹਰ ਕੱਢਣ। 

 

Tags: AAP PUNJAB , PROTEST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD