Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਇਸਤਰੀ ਵਿੰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ

ਪੰਜਾਬ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ- ਬੀਬੀ ਜਗੀਰ ਕੌਰ

Web Admin

Web Admin

5 Dariya News

ਚੰਡੀਗੜ੍ਹ , 06 Sep 2017

ਇਸਤਰੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ  ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਉਪਰ ਕੀਤੇ ਜਾ ਰਹੇ ਝੂਠੇ ਨਜਾਇਜ ਪਰਚਿਆਂ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਵਲੋਂ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੇ ਕਤਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ ਨਹੀਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਵਿੱਚ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਗਏ ਸਨ ਜਿਹੜੇ ਮੌਜ਼ੂਦਾ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤੇ ਹਨ।ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਸਰਕਾਰ ਦੇ 6 ਮਹੀਨਿਆਂ ਦੇ ਕਾਰਜਕਾਲ ਵਿੱਚ ਲੋਕ ਤਰਾਹ-ਤਰਾਹ ਕਰ ਰਹੇ ਹਨ। ਬਿਜਲੀ ਦੇ ਕੱਟ ਲੱਗ ਰਹੇ ਹਨ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਸਭ ਤੋਂ ਵੱਡਾ ਮਜਾਕ ਉਹਨਾਂ ਦੇ ਕਰਜਾ ਮੁਆਫ ਕਰਨ ਦਾ ਕੀਤਾ ਹੈ। ਉਹਨਾਂ ਕਾਂਗਰਸ ਸਰਕਾਰ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਛੜੇ ਵਰਗਾਂ ਲਈ ਜੋ ਰਿਆਇਤਾਂ ਦਿੱਤੀਆਂ ਸਨ ਉਹ ਵੀ ਬੰਦ ਕਰ ਦਿੱਤੀਆਂ ਹਨ। 

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿਹੜੀ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕੀਤੀ ਗਈ ਹੈ ਉਸ ਵਿੱਚ ਬੀਬੀਆਂ ਵੱਧ ਤੋਂ ਵੱਧ ਸ਼ਮੂਲੀਅਤ ਕਰਨਗੀਆਂ। ਉਹਨਾਂ ਸਮੂਹ ਸਿੱਖ ਜਗਤ ਨੂੰ ਕਿਹਾ ਕਿ ਉਹ ਇਸ ਲਹਿਰ ਵਿੱਚ ਵੱਧ ਚੜ ਕੇ ਸ਼ਾਮਲ ਹੋਣ। ਆਪਣੇ ਸੰਬੋਧਨ ਵਿੱਚ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀਆਂ ਸਮੂਹ ਅਹੁਦੇਦਾਰ ਸਹਿਬਾਨ ਨੂੰ ਬੇਨਤੀ ਕੀਤੀ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਆਉਣ ਵਾਲੀ ਜ਼ਿਮਨੀ ਚੋਣ ਲਈ ਹੁਣੇ ਤੋਂ ਹੀ ਤਿਆਰੀ ਕਰ ਲੈਣ। ਮੀਟਿੰਗ ਵਿੱਚ ਪਿਛਲੇ ਸਮੇ ਵਿੱਚ ਸਵਰਗਵਾਸ ਹੋਈਆਂ ਦੋ ਬੀਬੀਆਂ, ਬੀਬੀ ਮਨਜੀਤ ਕੌਰ ਕਾਲੇਮਾਜਰਾ ਅਤੇ ਬੀਬੀ ਪਰਮਿੰਦਰ ਕੌਰ ਸੌਢੀ ਦੇ ਨਮਿਤ ਦੋ ਮਿੰਟ ਮੌਨ ਧਾਰਨ ਕਰਕੇ ਵਿਛੜੀਆਂ ਰੁਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਅੱਜ ਦੀ ਮੀਂਟੰਗ ਵਿੱਚ ਹੋਰਨਾਂ ਤੋ ਇਲਾਵਾ ਬੀਬੀ ਸਤਵੰਤ ਕੌਰ ਸੰਧੂ, ਬੀਬੀ ਮਹਿੰਦਰ ਕੌਰ ਜੋਸ਼, ਬੀਬੀ ਵਨਿੰਦਰ ਕੌਰ ਲੂੰਬਾ, ਬੀਬੀ ਪਰਮਜੀਤ ਕੌਰ ਲਾਂਡਰਾ, ਬੀਬੀ ਰਵਿੰਦਰ ਕੌਰ ਅਜਰਾਣਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਸ਼ਰਨਜੀਤ ਕੌਰ ਜੀਂਦੜ, ਬੀਬੀ ਸੁਖਵਿੰਦਰ ਕੌਰ ਮਾਨ, ਬੀਬੀ ਮਨਪ੍ਰੀਤ ਕੌਰ ਹੁੰਦਲ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਸੀਮਾ ਸ਼ਰਮਾ, ਬੀਬੀ ਕੁਲਵਿੰਦਰ ਕੌਰ ਵਿਰਕ, ਬੀਬੀ ਜਸਵਿੰਦਰ ਕੌਰ ਸ਼ੇਰਗਿੱਲ, ਬੀਬੀ ਪੂਨਮ ਅਰੋੜਾ, ਬੀਬੀ ਸਤਵੀਰ ਕੌਰ ਮਨਹੇੜਾ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਬੀਬੀ ਵੀਨਾ ਮੱਕੜ, ਬੀਬੀ ਨਿਰਮਲ ਕੌਰ ਸੇਖੋਂ, ਬੀਬੀ ਬਲਜਿੰਦਰ ਕੌਰ ਖੀਰਨੀਆਂ, ਬੀਬੀ ਰਾਜਵਿੰਦਰ ਕੌਰ, ਬੀਬੀ ਬਲਵਿੰਦਰ ਕੌਰ ਸੰਧੂ, ਬੀਬੀ ਬਲਵਿੰਦਰ ਕੌਰ ਚੀਮਾ, ਬੀਬੀ ਰੁਪਿੰਦਰ ਰੂਬੀ, ਬੀਬੀ ਰਾਣੀ ਧਾਲੀਵਾਲ, ਬੀਬੀ ਜਸਪਾਲ ਕੋਰ, ਬੀਬੀ ਰਿੰਪੀ ਧਾਲੀਵਾਲ, ਬੀਬੀ ਨਵਦੀਪ ਕੌਰ ਸੰਧੂ ਅਤੇ ਹੋਰ ਬੀਬੀਆਂ ਸ਼ਾਮਲ ਸਨ। 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD