Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਪੰਜਾਬ ਅਤੇ ਜੰਮੂ-ਕਸ਼ਮੀਰ ਵੱਲੋਂ ਸ਼ਾਹਪੁਰ ਕੰਢੀ ਪ੍ਰੋਜੈਕਟ ਨੂੰ ਮੁੜ ਤੋਂ ਸ਼ੁਰੂ ਕਰਨ ਸਬੰਧੀ ਸਮਝੌਤੇ ਦੀ ਪੁਸ਼ਟੀ

Web Admin

Web Admin

5 Dariya News

ਚੰਡੀਗੜ੍ਹ , 08 Sep 2017

ਲੰਬੇ ਸਮੇਂ ਤੋਂ ਬੰਦ ਪਏ ਸ਼ਾਹਪੁਰ ਕੰਡੀ ਪ੍ਰੋਜੈਕਟ 'ਤੇ ਦੁਬਾਰਾ ਕੰਮ ਆਰੰਬ ਕਰਨ ਲਈ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਸਰਕਾਰਾਂ ਨੇ ਅੱਜ ਰਸਮੀ ਤੌਰ 'ਤੇ ਸਹਿਮਤੀ ਪ੍ਰਗਟ ਕੀਤੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇੰਗਲੈਂਡ ਦੌਰੇ 'ਤੇ ਗਏ ਹੋਣ ਕਾਰਨ ਉਨ੍ਹਾਂ ਦੀ ਨੁਮਾਂਇੰਦਗੀ ਕਰ ਰਹੇ ਪੰਜਾਬ ਦੇ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਸ੍ਰੀਮਤੀ ਮਹਿਬੂਬਾ ਮੁਫਤੀ ਦੇ ਵਿਚਕਾਰ ਇਸ ਸਬੰਧੀ ਸਮਝੌਤੇ ਦਾ ਵਟਾਂਦਰਾ ਕੀਤਾ ਗਿਆ। ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਾਲੇ ਉਚ ਪੱਧਰੀ ਵਫਦ ਵਿੱਚ ਸਿੰਚਾਈ ਅਤੇ ਬਿਜਲੀ ਵਿਭਾਗ ਦੇ ਉਚ ਅਧਿਕਾਰੀ ਵੀ ਸ਼ਾਮਿਲ ਸਨ।ਕੰਡੀ ਪ੍ਰੋਜੈਕਟ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਨ ਦੇ ਫੈਸਲੇ ਨੂੰ ਦੋਵਾਂ ਰਾਜਾਂ ਦੇ ਮੰਤਰੀ ਮੰਡਲਾਂ ਵੱਲੋਂ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਸੀ ਅਤੇ ਅੱਜ ਸਮਝੌਤੇ ਦੀ ਪ੍ਰਵਾਨਗੀ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਪੰਜਾਬ ਕੈਬਨਿਟ ਵੱਲੋਂ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਵਾਨਗੀ ਬਹੁਤ ਪਹਿਲਾਂ ਤੋਂ ਹੀ ਦੇ ਦਿੱਤੀ ਗਈ ਸੀ ਜਦੋਂ ਕਿ ਜੰਮੂ-ਕਸ਼ਮੀਰ ਕੈਬਨਿਟ ਵੱਲੋਂ ਇਸ ਸਬੰਧੀ ਫੈਸਲਾ ਬੀਤੇ ਮਹੀਨੇ ਲਿਆ ਗਿਆ। ਇਸ ਪ੍ਰੋਜੈਕਟ ਦੀ ਬਿਜਲੀ ਉਤਪਾਦਨ ਸਮਰੱਥਾ 206 ਮੈਗਾਵਾਟ ਹੋਵੇਗੀ। ਇਸ ਪ੍ਰੋਜੈਕਟ ਦੀ ਨਿਗਰਾਨੀ ਸੈਂਟਰਲ ਵਾਟਰ ਕਮਿਸ਼ਨ ਵੱਲੋਂ ਕੀਤੀ ਜਾਵੇਗੀ।

ਜੰਮੂ-ਕਸ਼ਮੀਰ ਸਰਕਾਰ ਵੱਲੋਂ ਇਸ ਪ੍ਰੋਜੈਕਟ 'ਤੇ ਲਗਭਗ 3 ਸਾਲ ਪਹਿਲਾਂ ਕੰਮ ਰੋਕ ਦਿੱਤਾ ਗਿਆ ਸੀ। ਦੋਵਾਂ ਰਾਜਾਂ ਦਰਮਿਆਨ ਲਗਾਤਾਰ ਚੱਲੀ ਗੱਲਬਾਤ ਅਤੇ ਪ੍ਰਧਾਨ ਮੰਤਰੀ ਦਫਤਰ ਦੇ ਦਖਲ ਨਾਲ ਦੋਵੇਂ ਸਰਕਾਰਾਂ ਇਸ ਕੰਮ ਨੂੰ ਮੁੜ ਆਰੰਭ ਕਰਨ ਲਈ ਸਹਿਮਤ ਹੋਈਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਜੰਮੂ-ਕਸ਼ਮੀਰ ਦੋਵਾਂ ਰਾਜਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ ਬਿਜਲੀ ਪੈਦਾ ਹੋਵੇਗੀ ਬਲਕਿ ਇਸ ਨਾਲ ਰਾਵੀ ਦਰਿਆ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਿੱਚ ਵੀ ਸਹਾਈ ਹੋਵੇਗਾ, ਜੋ ਹੁਣ ਉਂਝ ਹੀ ਪਾਕਿਸਤਾਨ ਵੱਲ ਜਾ ਰਿਹਾ ਹੈ।ਰਾਣਾ ਗੁਰਜੀਤ ਸਿੰਘ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਮੁਫਤੀ ਨੇ ਇਸ ਪ੍ਰੋਜੈਕਟ ਨੂੰ ਮੁੜ ਆਰੰਭ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਇਹ ਪ੍ਰੋਜੈਕਟ ਨਾ ਸਿਰਫ ਦੋਵਾਂ ਸੂਬਿਆਂ ਲਈ ਲਾਹੇਵੰਦ ਹੈ ਬਲਕਿ ਇਸ ਰਾਸ਼ਟਰ ਲਈ ਵੀ ਮਹੱਤਵਪੂਰਨ ਹੈ।ਇਹ ਵਿਸ਼ਵਾਸ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਨਾ ਸਿਰਫ ਇਸ ਪ੍ਰੋਜੈਕਟ ਨੂੰ ਮੁੰਕਮਲ ਕਰਨ ਲਈ ਵਚਨ ਬੱਧ ਹੈ ਬਲਕਿ ਸਾਰੇ ਵਾਅਦੇ ਅਤੇ ਜਿੰਮੇਵਾਰੀ ਵੀ ਨਿਭਾਏਗੀ, ਸਿੰਚਾਈ ਅਤੇ ਬਿਜਲੀ ਮੰਤਰੀ ਨੇ ਕਿਹਾ,''ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ 'ਤੇ ਸਹਮਿਤੀ ਮਾਣਯੋਗ ਮੁੱਖ ਮੰਤਰੀ ਸ੍ਰੀਮਤੀ ਮੁਫਤੀ ਦੇ ਸਹਿਯੋਗ ਅਤੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਦੀਆਂ ਨਿੱਜੀ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋ ਸਕਿਆ ਹੈ।''

 

Tags: Mehbooba Mufti , Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD