Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਚਾਰਜ ਸ਼ੀਟ ਦਾ ਜੁਆਬ ਦੇਣ ਲਈ ਵੰਗਾਰਿਆ, ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸੱਚਾਈ ਤੋਂ ਭੱਜ ਨਹੀਂ ਸਕਦਾ

ਮਹੇਸ਼ਇੰਦਰ ਸਿੰਘ ਗਰੇਵਾਲ
ਮਹੇਸ਼ਇੰਦਰ ਸਿੰਘ ਗਰੇਵਾਲ

Web Admin

Web Admin

5 Dariya News

ਚੰਡੀਗੜ੍ਹ , 09 Sep 2017

Last updated on: Sep 09, 2017, 00:00 IST

ਸ਼੍ਰੌਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੀ ਛੇ ਮਹੀਨੇ ਦੀ ਮਾੜ੍ਹੀ ਕਾਰਗੁਜ਼ਾਰੀ ਬਾਰੇ ਅਤੇ ਇੱਕ ਵੀ ਚੋਣ ਵਾਅਦਾ ਪੂਰਾ ਨਾ ਕਰਨ ਬਾਰੇ ਅਕਾਲੀ ਦਲ ਵੱਲੋਂ ਕੀਤੇ ਖੁਲਾਸਿਆਂ ਮਗਰੋਂ ਅਜੇ ਵੀ ਕੈਪਟਨ ਸਰਕਾਰ ਪੰਜਾਬੀਆਂ ਨੂੰ ਬੇਵਕੂਫ ਬਣਾਉਣ ਲਈ ਝੂਠ ਅਤੇ ਫਰੇਬ ਦਾ ਸਹਾਰਾ ਲੈ ਰਹੀ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਅੱਖਾਂ ਬੰਦ ਕਰਨ ਨਾਲ ਸੱਚਾਈ ਉੱਤੇ ਪਰਦਾ ਨਹੀਂ ਪੈਂਦਾ। ਉਹਨਾਂ ਕਿਹਾ ਕਿ ਨਾ ਹੀ ਸਾਡੀ ਚਾਰਜਸ਼ੀਟ ਨੂੰ ਰੱਦ ਕਰਨ ਲਈ ਅਹੰਕਾਰ ਭਰੇ ਬਿਆਨ ਜਾਰੀ ਕਰਨ ਦਾ ਕੋਈ ਅਸਰ ਹੋਵੇਗਾ। ਤੁਹਾਡੇ ਕੋਲ ਇੱਕ ਮੌਕਾ ਸੀ ਕਿ ਤੁਸੀੰ ਜੋ ਕੁੱਝ ਕੀਤਾ ਹੈ, ਉਸ ਬਾਰੇ ਅੰਕੜੇ ਦੱਸ ਕੇ ਖੁਲਾਸਾ ਕਰ ਦਿੰਦੇ। ਅਫਸੋਸ ਦੀ ਗੱਲ ਹੈ ਕਿ ਤੁਸੀਂ ਕਿਸਾਨੀ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹੋਣ ਦੇ ਦਾਅਵੇ ਕਰਕੇ ਪੰਜਾਬੀਆਂ ਨੂੰ ਸਸ਼ੋਪੰਜ ਵਿਚ ਪਾਉਣ ਦੀ  ਕੋਸ਼ਿਸ਼ ਕੀਤੀ। ਪਰ ਤੁਸੀਂ ਇੱਕ ਵੀ ਕਿਸਾਨ ਦਾ ਨਾਂ ਨਹੀਂ ਦੱਸ ਸਕੇ, ਜਿਸ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਿਆ ਹੈ। ਕਿਸਾਨਾਂ ਨੇ ਤੁਹਾਡੇ ਬਿਆਨ ਪੜ੍ਹੇ ਹਨ। ਉਹ ਹੁਣ ਜਾਣਦੇ ਹਨ ਕਿ ਇੱਕ ਮਹਾਰਾਜਾ ਵੀ ਝੂਠ ਬੋਲਦਾ ਹੈ।

ਮੁੱਖ ਮੰਤਰੀ ਨੂੰ ਅਕਾਲੀ ਦਲ ਵੱਲੋਂ ਉਠਾਏ ਗਏ ਸਵਾਲਾਂ ਤੋਂ ਨਾ ਭੱਜਣ ਲਈ ਵੰਗਾਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟ ਤੌਰ ਤੇ ਦੱਸਣਾ ਚਾਹੀਦਾ ਹੈ ਕਿ ਕੀ ਇਸ ਸਾਲ ਜਨਵਰੀ ਤੋਂ ਬਾਅਦ ਲਾਭਪਾਤਰੀਆਂ ਲਈ ਬੁਢਾਪਾ ਪੈਨਸ਼ਨ ਜਾਰੀ ਕੀਤੀ ਗਈ ਹੈ ਅਤੇ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਕੀ ਸ਼ਗਨ ਸਕੀਮ ਵੰਡੀ ਗਈ ਹੈ? ਉਹਨਾਂ ਕਿਹਾ ਕਿ ਇਹਨਾਂ ਸਵਾਲਾਂ ਦੇ ਜੁਆਬ ਦੇਣ ਦੀ ਥਾਂ ਮੁੱਖ ਮੰਤਰੀ ਨੇ ਸ਼ਰੇਆਮ ਝੂਠੇ ਦਾਅਵੇ ਕਰਨੇ ਸ਼ੁਰੂ ਕਰ ਦਿੱਤੇ ਹਨ ਕਿ ਸਮਾਜ ਭਲਾਈ ਦੇ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਬੁਢਾਪਾ ਪੈਨਸ਼ਨ ਨੂੰ ਵਧਾ ਕੇ 2500 ਰੁਪਏ ਅਤੇ ਸ਼ਗਨ ਸਕੀਮ ਨੂੰ 50 ਹਜ਼ਾਰ ਰੁਪਏ ਕਰਨਾ ਤਾਂ ਭੁੱਲ ਜਾਓ, ਤੁਸੀਂ ਤਾਂ ਇਹਨਾਂ ਸਕੀਮਾਂ ਤਹਿਤ ਬਣਦੀ ਪੁਰਾਣੀ ਰਾਸ਼ੀ ਵੀ ਲਾਭਪਾਤਰੀਆਂ ਨੂੰ ਜਾਰੀ ਨਹੀਂ ਕੀਤੀ ਹੈ।

ਅਕਾਲੀ ਦਲ ਦੇ ਤਰਜਮਾਨ ਨੇ ਕਿਹਾ ਕਿ ਇਹ ਗੱਲ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਉੱਤੇ ਨੌਜਵਾਨਾਂ ਦਾ ਭਰੋਸਾ ਤੋੜਣ ਦਾ ਦੋਸ਼ ਲਾਇਆ ਹੈ। ਇਸ ਤੋਂ ਅਜੀਬ ਗੱਲ ਹੋਰ ਕਿਹੜੀ ਹੋ ਸਕਦੀ ਹੈ। ਕਾਂਗਰਸ ਨੇ ਨੌਜਵਾਨਾਂ ਨੂੰ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਅਤੇ ਫਿਰ ਉਹਨਾਂ ਨੂੰ ਬੇਵਕੂਫ ਬਣਾਉਣ ਝੂਠੀ ਨੌਕਰੀਆਂ ਦੀ ਭਰਤੀ ਸ਼ੁਰੂ ਕਰ ਲਈ। ਸਰਕਾਰ ਤਾਂ ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਤੋਂ ਵੀ ਮੁੱਕਰ ਚੁੱਕੀ ਹੈ। ਹੁਣ ਦੱਸੋ ਕਿ ਨੌਜਵਾਨਾਂ ਦੇ ਭਰੋਸੇ ਨੂੰ ਕੌਣ ਤੋੜ ਰਿਹਾ ਹੈ? ਤੁਸੀਂ ਜਾਂ ਅਸੀ?ਸਰਕਾਰ ਨੂੰ ਵਾਅਦੇ ਨਾ ਪੂਰੇ ਕਰਨ ਲਈ ਬਹਾਨੇ ਘੜਣ ਤੋਂ ਵਰਜਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਜਦੋਂ ਕਾਂਗਰਸ ਚੋਣ ਵਾਅਦੇ ਕਰ ਰਹੀ ਸੀ, ਉਸ ਸਮੇਂ ਵੀ ਇਸ ਨੂੰ ਸੂਬੇ ਦੀ ਵਿੱਤੀ ਹਾਲਤ ਬਾਰੇ ਜਾਣਕਾਰੀ ਸੀ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਵਿਚ ਵੀ ਨਾਕਾਮ ਹੋ ਰਹੀ ਹੈ ਤਾਂ ਇਹ ਸਭ ਇਸ ਦੇ  ਕੁਚੱਜੇ ਵਿੱਤੀ ਪ੍ਰਬੰਧ ਦੀ ਵਜ੍ਹਾ ਕਰਕੇ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣਾ ਵਿੱਤੀ ਪ੍ਰਬੰਧ ਨੂੰ ਕਿੰਨੇ ਸੁਚੱਜੇ ਤਰੀਕੇ ਨਾਲ ਚਲਾਇਆ ਸੀ, ਉਸ ਦੀ ਹਾਮੀ ਸੂਬੇ ਦਾ ਹੋਇਆ ਰਿਕਾਰਡਤੋੜ ਵਿਕਾਸ ਭਰਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਜੀਐਸਡੀਪੀ ਦੇ ਰੂਪ ਵਿਚ ਸੂਬੇ ਦਾ ਕਰਜ਼ਾ ਵੀ ਘਟਾ ਦਿੱਤਾ ਸੀ ਅਤੇ ਅਜਿਹੀ ਵਿੱਤੀ ਵਿਵਹਾਰਕਤਾ ਦਾ ਸਬੂਤ ਦਿੱਤਾ ਸੀ, ਜਿਸ ਨੂੰ ਵਿੱਤੀ ਕਮਿਸ਼ਨ ਨੇ ਵੀ ਸਰਾਹਿਆ ਸੀ। ਬੁਨਿਆਦੀ ਢਾਂਚਾ ਉਸਾਰਨ ਵਾਸਤੇ ਕਰਜ਼ੇ ਲਏ ਗਏ ਸਨ, ਜੋ ਕਿ ਸਾਰੇ ਪੰਜਾਬੀਆਂ ਨੂੰ ਨਜ਼ਰ ਆਉਂਦਾ ਹੈ ਅਤੇ ਉਸ ਕਰਜ਼ੇ ਦਾ ਵਿਆਜ ਮੋੜਣ ਵਿਚ ਸਰਕਾਰ ਨੇ ਇੱਕ ਵਾਰ ਵੀ ਕੋਤਾਹੀ ਨਹੀਂ ਸੀ ਕੀਤੀ।

ਇਹ ਕਹਿੰਦਿਆਂ ਕਿ ਕਾਂਗਰਸ ਸਰਕਾਰ ਇਸ ਲਈ ਸੂਬੇ ਦਾ ਮਾਲੀਆ ਵਧਾਉਣ ਵਿਚ ਨਾਕਾਮ ਸਾਬਿਤ ਹੋਈ ਹੈ, ਕਿਉਂਕਿ ਸ਼ਰਾਬ ਦੇ ਠੇਕਿਆਂ ਦੀ ਨੀਲਾਮੀ ਸਮੇਤ ਮਾਲੀਆ ਜੁਟਾਉਣ ਦੇ ਸਾਰੇ ਸਰੋਤ  ਸ਼ਰਾਬ ਮਾਫੀਆ ਦੇ ਹਵਾਲੇ ਕਰ ਦਿੱਤੇ ਗਏ ਹਨ। ਸਰਦਾਰ ਗਰੇਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਹਕੂਮਤ ਦੌਰਾਨ ਸੂਬੇ ਦੀ ਆਪਣੇ ਸਰੋਤਾਂ ਤੋਂ ਆਮਦਨ ਵਿਚ 57 ਫੀਸਦ ਵਾਧਾ ਹੋਇਆ ਸੀ।  ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਜੀਐਸਡੀਪੀ ਵਿਚ 44 ਫੀਸਦ ਵਾਧਾ ਦਰਜ ਕੀਤਾ ਗਿਆ ਸੀ।ਸਾਡੀ ਸਰਕਾਰ ਨੇ ਸੜਕਾਂ ਦਾ ਬੁਨਿਆਦੀ ਢਾਂਚੇ ਉੱਤੇ 37,623 ਕਰੋੜ ਰੁਪਏ ਖਰਚੇ ਸਨ ਜਦਕਿ ਉਸ ਤੋਂ ਪਹਿਲਾਂ ਵਾਲੀ ਕਾਂਗਰਸ ਸਰਕਾਰ ਨੇ ਸਿਰਫ 3277 ਕਰੋੜ ਰੁਪਏ ਖਰਚੇ ਸਨ। ਅਕਾਲੀ-ਭਾਜਪਾ ਸਰਕਾਰ ਨੇ ਸ਼ਹਿਰੀ ਵਿਕਾਸ ਉੱਤੇ 26,098 ਕਰੋੜ ਰੁਪਏ ਖਰਚੇ ਸਨ,ਜਿਸ ਦੇ ਮੁਕਾਬਲੇ ਕਾਂਗਰਸ ਸਰਕਾਰ 2574 ਕਰੋੜ ਰੁਪਏ ਖਰਚੇ ਸਨ।  ਇਸੇ ਤਰ੍ਹਾਂ ਅਕਾਲੀ ਭਾਜਪਾ ਨੇ ਪਿੰਡਾਂ ਵਿਚ ਪਾਣੀ ਅਤੇ ਸੈਨੀਟੇਸ਼ਨ ਉੱਤੇ 2803 ਕਰੋੜ ਰੁਪਏ ਖਰਚੇ ਸਨ ਜਦਕਿ ਪਿਛਲੀ ਕਾਂਗਰਸ ਸਰਕਾਰ ਨੇ ਸਿਰਫ 667 ਕਰੋੜ ਰੁਪਏ ਖਰਚੇ ਸਨ। ਇਹ ਸਾਰੇ ਅੰਕੜੇ ਜਨਤਾ ਦੇ ਸਾਹਮਣੇ ਪਏ ਹਨ। ਅਸੀਂ ਇਹਨਾਂ ਉੱਤੇ ਬਹਿਸ ਲਈ ਵੀ ਤਿਆਰ ਹਾਂ। ਪਰ ਪਹਿਲਾਂ ਕਾਂਗਰਸ ਨੂੰ ਆਪਣੀਆਂ ਨਾਕਾਮੀਆਂ ਸਵੀਕਾਰ ਕਰਨੀਆਂ ਪੈਣਗੀਆਂ ਅਤੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਲਈ ਪੰਜਾਬੀਆਂ ਤੋਂ ਮੁਆਫੀ ਮੰਗਣੀ ਪਵੇਗੀ।

 

Tags: Maheshinder Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD