Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਵਿੱਚ ਈ-ਸਟੈਂਪ ਪੇਪਰ ਮਿਲਣ ਨਾਲ ਲੋਕਾਂ ਦੀ ਘਟੇਗੀ ਖੱਜ਼ਲ-ਖੁਆਰੀ : ਗੁਰਪ੍ਰੀਤ ਕੌਰ ਸਪਰਾ

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਬਿਸਵਾਜੀਤ ਘੋਸ ਨੂੰ ਪਹਿਲਾ ਈ-ਸਟੈਂਪ ਪੇਪਰ ਸੌਂਪ ਕੇ ਸੇਵਾ ਕੇਂਦਰ ਤੋਂ ਈ-ਸਟੈਂਪ ਪੇਪਰ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਐਸ.ਏ.ਐਸ.ਨਗਰ , 11 Sep 2017

Last updated on: Sep 11, 2017, 00:00 IST

ਪ੍ਰਸ਼ਾਸਕੀ ਸੁਧਾਰ ਵਿਭਾਗ, ਪੰਜਾਬ  ਵੱਲੋਂ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮ: ਦੇ ਸਹਿਯੋਗ ਨਾਲ ਰਾਜ ਵਿੱਚ ਇੱਕ ਹੋਰ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76 ਐਸ.ਏ.ਐਸ. ਨਗਰ ਸਥਿਤ ਸੇਵਾ ਕੇਂਦਰ ਵਿਚ ਈ-ਸਟੈਂਪ ਪੇਪਰ  ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜਿਸਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਬਿਸਵਾਜੀਤ ਘੋਸ  ਨੂੰ ਪਹਿਲਾ ਈ-ਸਟੈਂਪ ਪੇਪਰ ਸੌਂਪ ਕੇ ਕੀਤਾ।   ਸ੍ਰੀਮਤੀ ਸਪਰਾ ਨੇ ਇਸ ਮੌਕੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਪੱਧਰ ਤੇ ਸੇਵਾ ਕੇਂਦਰ ਵਿਖੇ ਈ-ਸਟੈਂਪ ਪੇਪਰ ਮਿਲਣ ਦੀ ਹੋਈ ਸ਼ੁਰੂਆਤ ਨਾਲ ਲੋਕਾਂ ਦੀ ਖੱਜ਼ਲ ਖੁਆਰੀ ਘਟੇਗੀ ਕਿਉਂਕਿ ਹੁਣ ਬੈਂਕਾਂ ਦੇ ਨਾਲ-ਨਾਲ ਸੇਵਾ ਕੇਂਦਰ ਰਾਂਹੀ ਵੀ ਈ-ਸਟੈਂਪ ਲਏ ਜਾ ਸਕਣਗੇ। ਉਨ੍ਹਾ ਦੱਸਿਆ ਕਿ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਹਿਸੀਲ ਦਫਤਰ ਵਿਖੇ ਰਜਿਸਟਰੀ ਕਰਾਉਣ ਵਾਲੇ ਲੋਕਾਂ ਨੂੰ ਹੁਣ ਈ-ਸਟੈਂਪ ਪੇਪਰ ਲੈਣ ਲਈ ਬਾਹਰ ਨਹੀਂ ਜਾਣਾ ਪਵੇਗਾ ਸਗੋਂ ਸੇਵਾ ਕੇਂਦਰ ਤੋਂ ਹੀ  ਈ-ਸਟੈਂਪ ਪੇਪਰ ਮਿਲਣਗੇ। ਜਿਸ ਨਾਲ ਉਨ੍ਹਾਂ ਦੀ ਸਮੇਂ ਦੀ ਬੱਚਤ ਵੀ ਹੋਵੇਗੀ ਅਤੇ  ਕੰਮ ਵੀ ਬਿਨ੍ਹਾਂ ਦੇਰੀ ਤੋਂ ਹੋ ਸਕਣਗੇ। ਮੌਕੇ ਤੇ ਮੌਜੂਦ ਬਿਸਵਾਜੀਤ ਘੋਸ ਨੇ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਜਿਸਟਰੀ ਕਰਾਉਣ ਲਈ ਈ-ਸਟੈਂਪ ਪੇਪਰ ਖਰੀਦਣ ਲਈ ਕਿਸੇ ਬੈਂਕ ਜਾਂ ਹੋਰ ਥਾਂ ਨਹੀਂ ਜਾਣਾ ਪਿਆ ਸਗੋਂ ਤਹਿਸੀਲ ਦੇ ਦਫਤਰ ਦੇ ਨਾਲ ਹੀ ਬਣੇ ਸੇਵਾਂ ਕੇਂਦਰ ਤੋਂ ਈ-ਸਟੈਂਪ ਪੇਪਰ ਮਿਲਣ ਨਾਲ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਈ ਅਤੇ ਉਨ੍ਹਾਂ ਦੀ ਰਜਿਸਟਰੀ ਵੀ ਸਮੇਂ-ਸਿਰ ਹੋਈ ਹੈ। ਇਸ ਮੌਕੇ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮ ਦੇ ਬ੍ਰਾਂਚ ਮੈਨੇਜਰ ਨੀਰਜ਼ ਗੋਇਲ ਅਤੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਸ਼ਾਸ਼ਕੀ ਸੁਧਾਰ ਵਿਭਾਗ ਪੰਜਾਬ ਸ੍ਰੀ ਪੁਨੀਤ ਸ਼ਰਮਾ ਵੀ ਮੌਜੂਦ ਸਨ। 

 

Tags: DC MMOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD