Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਸਿੱਖਿਆ ਵਿਭਾਗ ਨੇ 525 ਅਧਿਆਪਕਾਂ ਨੂੰ ਮੈਰਿਟ ਅਨੁਸਾਰ ਸਟੇਸ਼ਨ ਅਲਾਟ ਕੀਤੇ

ਨਵੇਂ ਭਰਤੀ ਅਧਿਆਪਕ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ 'ਚ ਪਾਉਣਗੇ ਵਿਸ਼ੇਸ਼ ਯੋਗਦਾਨ: ਕ੍ਰਿਸ਼ਨ ਕੁਮਾਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Sep 2017

ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਮਾਸਟਰ ਕਾਡਰ ਦੇ 525 ਅਧਿਆਪਕਾਂ ਨੂੰ ਅੱਜ ਬੁਲਾ ਕੇ ਮੈਰਿਟ ਅਨੁਸਾਰ ਸਟੇਸ਼ਨ ਅਲਾਟ ਕਰ ਦਿੱਤੇ ਗਏ। ਇਨ੍ਹਾਂ ਨਵੇਂ ਚੁਣੇ ਅਧਿਆਪਕਾਂ ਨੂੰ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ 'ਘਰ ਘਰ ਰੋਜ਼ਗਾਰ ਮੇਲੇ' ਦੌਰਾਨ ਨਿਯੁਕਤੀ ਪੱਤਰ ਸੌਂਪੇ ਸਨ। ਸਿੱਖਿਆ ਵਿਭਾਗ ਵੱਲੋਂ ਅੱਜ ਇਥੇ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਇਨ੍ਹਾਂ ਨਵੇਂ ਚੁਣੇ ਅਧਿਆਪਕਾਂ ਨੂੰ ਸਟੇਸ਼ਨਾਂ ਦੀ ਅਲਾਟਮੈਂਟ ਕੀਤੀ ਗਈ।ਇਸ ਮੌਕੇ ਨਵੇਂ ਚੁਣੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਹੋ ਰਹੇ ਹਨ ਅਤੇ ਇਸੇ ਕੜੀ ਵਿੱਚ ਖਾਲੀ ਪੋਸਟਾਂ ਭਰਨ ਲਈ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ ਜ਼ਿੰਮੇਵਾਰੀ ਵਧ ਜਾਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਨਵੇਂ ਭਰਤੀ ਕੀਤੇ ਅਧਿਆਪਕ ਆਪਣੀ ਲਿਆਕਤ, ਸਖਤ ਮਿਹਨਤ ਅਤੇ ਲਗਨ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣਗੇ।ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਨਵ ਨਿਯੁਕਤ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ਤਹਿਤ ਅੱਜ ਨਵੇਂ ਚੁਣੇ ਅਧਿਆਪਕਾਂ ਨੂੰ ਬੁਲਾਇਆ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਮੈਰਿਟ ਅਨੁਸਾਰ ਬੁਲਾ ਕੇ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾਈ ਗਈ ਜਿਸ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਦੀ ਪਸੰਦ ਅਨੁਸਾਰ ਸਟੇਸ਼ਨ ਅਲਾਟ ਕੀਤੇ ਗਏ। ਉਨ੍ਹਾਂ ਕਿਹਾ ਕਿ ਅੰਗਹੀਣ, ਗੰਭੀਰ ਬਿਮਾਰੀ ਤੋਂ ਪੀੜਤ ਜਾਂ ਜਿਸ ਨਵ-ਨਿਯੁਕਤ ਅਧਿਆਪਕ ਦਾ ਕੋਈ ਬੱਚਾ ਮੰਦਬੁੱਧੀ ਜਾਂ ਗੰਭੀਰ ਬਿਮਾਰੀ ਨਾਲ ਪੀੜਤ ਹੈ, ਨੂੰ ਸਟੇਸ਼ਨਾਂ ਦੀ ਅਲਾਟਮੈਂਟ ਵਿੱਚ ਪਹਿਲ ਦਿੱਤੀ ਗਈ ਹੈ। ਸਟੇਸ਼ਨਾਂ ਦੀ ਅਲਾਟਮੈਂਟ ਦਾ ਕੰਮ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਧਰਮ ਸਿੰਘ ਤੇ ਸਹਾਇਕ ਡਾਇਰੈਕਟਰ ਸ੍ਰੀ ਲਲਿਤ ਕਿਸ਼ੋਰ ਘਈ ਦੀ ਦੇਖ-ਰੇਖ ਹੇਠ ਸੰਪੰਨ ਹੋਇਆ।

 

Tags: EDUCATION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD