Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1269 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

ਭਲਾਈ ਮੰਤਰੀ ਵਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ, ਗਹਿਲੋਤ ਨੇ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਦਾ ਦਿੱਤਾ ਭਰੋਸਾ

Web Admin

Web Admin

5 Dariya News

ਚੰਡੀਗੜ੍ਹ , 14 Sep 2017

Last updated on: Sep 14, 2017, 00:00 IST

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੇ ਕੁੱਲ 1269 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।ਅੱਜ ਨਵੀਂ ਦਿੱਲੀ ਦੇ ਵਿਖੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1269 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ।ਸ. ਧਰਮਸੋਤ ਨੇ ਦੱਸਿਆ ਕਿ ਸਾਲ 2016-2017 ਦੇ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ (9ਵੀਂ ਅਤੇ 10ਵੀਂ) ਦੇ 1842.11 ਲੱਖ ਰੁਪਏ, ਪ੍ਰੀ ਮੈਟ੍ਰਿਕ ਮਲੀਨ ਕਿੱਤਾ ਸਕੀਮ ਦੇ 48.71 ਲੱਖ ਰੁਪਏ, ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ ਸਾਲ 2011-12 ਤੋਂ ਸਾਲ 2016-17 ਦੇ 2800 ਲੱਖ ਰੁਪਏ ਕੇਂਦਰ ਵੱਲ ਬਕਾਇਆ ਪਏ ਹਨ।ਭਲਾਈ ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1046 ਕਰੋੜ 47 ਲੱਖ ਰੁਪਏ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ 8469 ਲੱਖ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਦੇ 7633.09 ਲੱਖ ਰੁਪਏ ਜਦਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ 5 ਕਰੋੜ 60 ਲੱਖ ਰੁਪਏ ਜਾਰੀ ਕਰਨੇ ਬਕਾਇਆ ਹਨ।ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੀ ਕਾਂਗਰਸ ਸਰਕਾਰ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨਾਲ ਸਬੰਧਤ ਭਲਾਈ ਸਕੀਮਾਂ ਦੇ ਕੇਂਦਰ ਵਲੋਂ ਹੁਣ ਤੱਕ ਜਾਰੀ ਕੀਤੀ ਰਾਸ਼ੀ ਦੇ ਵਰਤੋ ਸਰਟੀਫਿਕੇਟ ਭਾਰਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਹਿਲੋਤ ਨੇ ਸੂਬੇ ਦੇ ਭਲਾਈ ਵਿਭਾਗ ਨਾਲ ਸਬੰਧਤ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰ ਦੇਣ ਦਾ ਭਰੋਸਾ ਦਿੱਤਾ ਹੈ। 

 

Tags: Thaawar Chand Gehlot , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD