Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਕਾਂਗਰਸੀ ਵਾਅਦਿਆਂ ਦਾ 6 ਮਹੀਨਿਆਂ 'ਚ ਹੀ ਨਿਕਲਿਆ ਦਿਵਾਲਾ: ਮਨੋਰੰਜਨ ਕਾਲੀਆ

6 ਮਹੀਨੇ ਬੀਤੇ ਇੱਕ ਵੀ ਵਾਅਦੇ 'ਤੇ ਖਰੀ ਨਹੀਂ ਉੱਤਰ ਸਕੀ ਕੈਪਟਨ ਸਰਕਾਰ , ਨਾ ਕਿਸਾਨਾਂ ਦੇ ਕਰਜ਼ ਹੋਏ ਮਾਫ਼, ਨਾ ਹੀਂ ਮਿਲਆ ਬੇਰੋਜ਼ਗਾਰਾਂ ਨੂੰ ਰੋਜ਼ਗਾਰ: ਕਾਲੀਆ

Web Admin

Web Admin

5 Dariya News

ਚੰਡੀਗੜ੍ਹ , 15 Sep 2017

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ 6 ਮਹੀਨੇ ਦੇ ਕਾਰਜ਼ਕਾਲ ਦੌਰਾਨ ਬੁਰੀ ਤਰ੍ਹਾਂ ਨਾਕਾਮ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੇ ਚੋਣ ਮੈਨੀਫੈਸਟੋ ਵਿੱਚ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕਰਨ ਵਾਲੀ ਕਾਂਗਰਸ ਪਾਰਟੀ ਦੀ ਅਸਲੀਅਤ 6 ਮਹੀਨੇ ਵਿੱਚ ਹੀ ਬਾਹਰ ਆ ਗਈ ਹੈ ਅਤੇ ਇਸ ਦੇ ਦਾਅਵਿਆਂ ਅਤੇ ਵਾਅਦਿਆਂ ਦਾ ਦਿਵਾਲਾ ਨਿਕਲ ਗਿਆ ਹੈ।ਸ਼੍ਰੀ ਕਾਲੀਆ ਨੇ ਕਿਹਾ ਕਿ ਆਪਣੇ ਮੈਨੀਫੈਸਟੋ ਵਿੱਚ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਉਹ ਕਰਜ਼ਈ ਕਿਸਾਨਾਂ ਦਾ ਫਸਲੀ ਕਰਜ਼ ਪੂਰੀ ਤਰ੍ਹਾਂ ਮਾਫ਼ ਕਰੇਗੀ ਪਰ ਸਰਕਾਰ ਬਣਦਿਆਂ ਹੀ ਇਸ ਨੇ ਆਪਣੇ ਪਹਿਲੇ ਬਜ਼ਟ ਵਿੱਚ ਹੀ ਆਪਣੇ ਵਾਅਦੇ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਕੈਪਟਨ ਸਰਕਾਰ ਨੇ ਆਪਣੇ ਬਜਟ ਸੈਸ਼ਨ ਵਿਚ ਵਾਅਦਾ ਕੀਤਾ ਸੀ ਕਿ 10 ਲੱਖ 25 ਹਜ਼ਾਰ ਕਿਸਾਨਾਂ ਨੂੰ ਫਸਲੀ ਕਰਜ਼ ਤੋਂ ਰਾਹਤ ਦੇਣ ਲਈ 2 ਲੱਖ ਰੁਪਏ ਦੀ ਛੋਟ ਦਿੱਤੀ ਜਾਵੇਗੀ, ਪਰ 6 ਮਹੀਨੇ ਬੀਤ ਜਾਣ ਦੇ ਬਾਅਦ ਵੀ ਕਿਸੇ ਨੂੰ ਫੁੱਟੀ ਕੌਡੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਅਗਲੀ ਫ਼ਸਲ ਲਈ ਮੁੜ ਤੋਂ ਕਰਜ਼ ਦੀ ਉਮੀਦ ਵਿੱਚ ਬੈਂਕਾਂ ਅਤੇ ਆੜ੍ਹਤੀਆਂ ਦੀਆਂ ਲੇਲੜੀਆਂ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਉਦਯੋਗਪਤੀ ਵੀ ਸਸਤੀ ਦਰ 'ਤੇ ਬਿਜਲੀ ਦੇਣ ਦੇ ਵਾਅਦੇ ਦੀ ਅਸਲੀਅਤ ਨੂੰ ਉਡੀਕ ਰਹੇ ਹਨ।ਸ਼੍ਰੀ ਕਾਲੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਵਿੱਤੀ ਹਲਾਤਾਂ ਨੂੰ ਸੰਭਾਲਣ ਵਿੱਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਤਨਖਾਹਾਂ ਦੇ ਲਾਲੇ ਪਏ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਅਜਿਹੀ ਮਾੜੀ ਵਿੱਤੀ ਹਾਲਤ ਦਾ ਕਦੇ ਵੀ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਦੀਆਂ ਮਿੰਨਤਾਂ ਕਰ ਰਹੇ ਹਨ ਕਿ ਬਜਟ ਮੈਨੇਜਮੈਂਟ ਅਕਾਊਂਟ ਦੀ ਵਰਤੋਂ ਕਰਨ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ 14ਵੀਂ ਵਿਧਾਨ ਸਭਾ ਦੌਰਾਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਤੇ ਉਸ ਵੇਲੇ ਦੇ ਵਿਰੋਧੀ ਧਿਰ ਨੇਤਾ ਸੁਨੀਲ ਜਾਖੜ ਰੇਤਾ ਅਤੇ ਬਜ਼ਰੀ ਆਦਿ ਦੀਆਂ ਕੀਮਤਾਂ ਨੂੰ ਲੈ ਕੇ ਖੂਬ ਰੌਲਾ ਪਾਉਂਦੇ ਸਨ, ਪਰ ਅੱਜ ਉਹ ਕਿਉਂ ਚੁੱਪ ਨੇ ਜਦੋਂ ਰੇਤਾ ਬਜ਼ਰੀ ਦੀਆਂ ਕੀਮਤਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜ਼ਕਾਲ ਤੋਂ 30-40 ਗੁਣਾਂ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਦੇ 11 ਵਿਧਾਇਕ ਰੇਤਾ ਬਜ਼ਰੀ ਦੇ ਧੰਦੇ ਨਾਲ ਜੁੜੇ ਹੋਣ ਦਾ ਸ਼ਰੇਆਮ ਖੁਲਾਸਾ ਹੋਇਆ ਹੈ, ਪਰ ਕਾਂਗਰਸ ਪਾਰਟੀ ਨੂੰ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਗੱਲਾਂ ਕਰਨ ਵਾਲੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਇਸ ਵਿਸ਼ੇ 'ਤੇ ਖਾਮੋਸ਼ ਹਨ, ਜਿਹੜੇ ਅਕਾਲੀ-ਭਾਜਪਾ ਸਰਕਾਰ ਵੇਲੇ ਆਪਣੀ ਪਤਨੀ ਸਮੇਤ ਅਜਿਹੇ ਵਿਸ਼ੇ 'ਤੇ ਵੱਡੀਆਂ ਗੱਲਾਂ ਕਰਦੇ ਸਨ।ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਵਿਚ 25 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਤੋਂ ਵੀ ਟਾਲਾ ਵੱਟ ਲਿਆ ਹੈ ਅਤੇ ਨਿੱਜੀ ਕੰਪਨੀਆਂ ਦੇ ਰੋਜ਼ਗਾਰ ਮੇਲੇ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ ਵੀ ਇਕ ਧੋਖਾ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਯਤਨਾਂ ਸਦਕਾ ਆਈ ਸਕਿਲ ਡਿਵੈਲਪਮੈਂਟ ਯੋਜਨਾ ਦੀ ਬਦੌਲਤ ਨੌਜਵਾਨਾਂ ਨੂੰ ਬੇਰੋਜ਼ਗਾਰੀ ਭੱਤਾ ਮਿਲਣਾ ਸ਼ੁਰੂ ਹੋਇਆ ਹੈ, ਪਰ ਕੈਪਟਨ ਸਰਕਾਰ ਉਸ 'ਤੇ ਵੀ ਆਪਣੀ ਪਿੱਠ ਥਪਥਪਾਉਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਉਹ ਗੱਲ ਹੋਈ ਹੈ ਕਿ ਮਾਲ ਮਾਲਕਾਂ ਦਾ ਤੇ ਮਸ਼ਹੂਰੀ ਕੰਪਨੀ ਦੀ।ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਦੇ ਮਾਮਲੇ ਵਿੱਚ ਵੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ ਅਤੇ ਆਪਣੇ ਮੈਨੀਫੈਸਟੋ ਵਿਚ ਕੀਤੇ ਵਾਅਦੇ ਦੀ ਪੂਰਤੀ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਗੁਟਕਾ ਸਾਹਿਬ ਲੈ ਕੇ ਸਹੁੰ ਚੁੱਕੀ ਸੀ ਕਿ ਚਾਰ ਹਫਤਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵਾਂਗਾ ਪਰ 6 ਮਹੀਨਿਆਂ ਦੌਰਾਨ ਉਸ ਸਹੁੰ ਦਾ ਵੀ ਕੋਈ ਅਸਰ ਸੂਬੇ ਵਿੱਚ ਦਿਖਾਈ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੰਧ 'ਤੇ ਲਿਖਆ ਇੱਕ ਸੱਚ ਹੈ ਕਿ ਕੈਪਟਨ ਸਰਕਾਰ ਦੀ 6 ਮਹੀਨੇ ਦੀ ਕਾਰਗੁਜ਼ਾਰੀ ਬਿੱਲਕੁੱਲ ਸਿਫ਼ਰ ਹੈ।ਸ਼੍ਰੀ ਕਾਲੀਆ ਨੇ ਕਾਂਗਰਸ ਸਰਕਾਰ ਵੱਲੋਂ ਹਾਲ ਹੀ ਵਿਚ ਪੰਜਾਬ ਦੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਡੀ.ਐਸ.ਪੀ. ਬਨਾਉਣ ਦੀ ਨਿਯੁਕਤੀ ਦੀ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਨੂੰਨ ਸਾਰੀਆਂ ਲਈ ਬਰਾਰਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਹੀਦਾਂ ਨੂੰ ਵਰਗਾਂ ਵਿਚ ਨਾਂ ਵੰਡੀਆ ਜਾਵੇ ਅਤੇ ਦਿਯਾ ਅਤੇ ਸ਼ਰਧਾ ਦੇ ਆਧਾਰ 'ਤੇ ਉਨ੍ਹਾਂ ਨੂੰ ਨੌਕਰੀਆਂ ਦਿੱਤੀ ਜਾਣ। ਸ਼੍ਰੀ ਕਾਲੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਅੱਤਵਾਦ ਦੇ ਸਮੇਂ ਦੌਰਾਨ ਸ਼ਹੀਦ ਹੋਣ ਵਾਲੇ ਹਰੇਕ ਵਿਅਕਤੀ ਦੇ ਰਿਸ਼ਤੇਦਾਰਾਂ ਨੂੰ ਵੀ ਤਰਸ ਦੇ ਆਧਾਰ 'ਤੇ ਡੀ.ਐਸ.ਪੀ  ਵਰਗੀ ਨਿਯੁਕਤੀ ਦੇਕੇ ਨਿਵਾਜਿਆ ਜਾਵੇ। 

 

Tags: Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD