Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

10 ਸਾਲਾਂ ਦੀ ਵਿਨਾਸ਼ਕਾਰੀ ਵਿਰਾਸਤ ਨੂੰ ਖਤਮ ਕਰਨ ਲਈ ਛੇ ਮਹੀਨੇ ਕਾਫੀ ਨਹੀਂ- ਕੈਪਟਨ ਅਮਰਿੰਦਰ ਸਿੰਘ

ਸਰਕਾਰ ਵੱਲੋਂ ਹਰ ਵਾਅਦਾ ਪੂਰਾ ਕਰਨ ਦੀ ਪ੍ਰਕ੍ਰਿਆ ਤੇਜ਼ੀ ਨਾਲ ਅਮਲ ਵਿਚ ਲਿਆਂਦੀ ਜਾ ਰਹੀ

5 Dariya News

ਲੰਡਨ , 15 Sep 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਆਲੋਚਕਾਂ ਉੱਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਅਜੇ ਸੱਤਾ ਸੰਭਾਲੇ ਮੁਸ਼ਕਲ ਨਾਲ ਛੇ ਮਹੀਨੇ ਹੀ ਹੋਏ ਹਨ ਪਰ ਉਨ੍ਹਾਂ ਦੀ ਸਰਕਾਰ ਨੇ ਨਾ ਕੇਵਲ ਆਪਣੇ ਬਹੁਤ ਸਾਰੇ ਚੋਣ ਵਾਅਦਿਆਂ ਨੂੰ ਲਾਗੂ ਕਰ ਦਿੱਤਾ ਹੈ ਸਗੋਂ ਸੂਬੇ ਦੀ ਡਾਵਾਂਡੋਲ ਹੋਈ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਵੀ ਤੇਜ਼ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ।ਮੁੱਖ ਮੰਤਰੀ ਨੇ ਜਾਰੀ ਇੱਕ ਬਿਆਨ ਵਿਚ ਕਿਹਾ ਹੈ ਕਿ ਸੂਬੇ ਨੂੰ ਗੰਭੀਰ ਵਿੱਤੀ ਸੰਕਟ ਵਿਚ ਸੁੱਟ ਦੇਣ ਤੋਂ ਬਾਅਦ ਹੁਣ ਅਕਾਲੀ ਆਗੂ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਵਜੋਂ ਘਟੀਆ ਸਿਆਸਤ ਉੱਤੇ ਉਤਰ ਆਏ ਹਨ।ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ ਜਿਸ ਦੀ ਸਿਆਸੀ ਫਿਲਾਸਫੀ ਹਮੇਸ਼ਾਂ ਹੀ ਨਾਕਾਰਾਤਮਿਕ ਰਹੀ ਹੈ ਅਤੇ ਇਹ ਪੰਜਾਬ ਚੋਣਾਂ ਵਿਚ ਵੱਡੀ ਢਾਹ ਲੱਗਣ ਦੇ ਬਾਵਜੂਦ ਲਗਾਤਾਰ ਇਸੇ ਸਿਆਸਤ ਵਿਚ ਗਲਤਾਨ ਹੋਈ ਪਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਜਾਦੂ ਦੀ ਛੜੀ ਨਹੀਂ ਹੈ ਜੋ ਕਿ ਇਸ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ 10 ਸਾਲ ਦੇ ਕੁਸ਼ਾਸਨ ਦੌਰਾਨ ਵਿਰਾਸਤ ਵਿਚ ਮਿਲਿਆਂ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਇਸ ਨੇ ਨਾ ਕੇਵਲ ਸੂਬੇ ਵਿਚ ਵਿਕਾਸ ਦੇ ਮੰਚ ਨੂੰ ਸਥਾਪਤ ਕੀਤਾ ਹੈ ਸਗੋਂ ਇਸ ਨੇ ਸੂਬੇ ਦੀ ਪ੍ਰਗਤੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਆਪਣੀ ਵਚਨਬੱਧਤਾ ਅਤੇ ਇੱਛਾ ਨੂੰ ਪ੍ਰਗਟਾਇਆ ਹੈ। 

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪਹਿਲਾਂ ਹੀ ਸ਼ੁਰੂ ਕੀਤੀ ਪ੍ਰਕ੍ਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫ.ਆਰ.ਬੀ.ਐਮ) ਐਕਟ, 2003 ਵਿਚ ਢਿੱਲ ਦਿੱਤੇ ਜਾਣ ਅਤੇ ਕਰਜ਼ੇ ਦੀ ਹੱਦ ਵਿਚ ਵਾਧਾ ਕੀਤੇ ਜਾਣ ਦੇ ਸਬੰਧ ਵਿਚ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਸਹਾਇਤਾ ਦਾ ਇੰਤਜ਼ਾਰ ਕਰ ਰਹੀ ਹੈ ਤਾਂ ਜੋ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਕੀਤਾ ਵਾਅਦਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਹੈ।ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਹੋਈ ਦੇਰੀ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੀ.ਐਸ.ਟੀ ਦੇ ਬਾਰੇ ਕੇਂਦਰ ਸਰਕਾਰ ਦਾ ਯੋਗਦਾਨ ਜੋ ਜੂਨ ਵਿਚ ਪ੍ਰਾਪਤ ਹੋਣਾ ਸੀ ਨੂੰ ਸਤੰਬਰ ਤੱਕ ਪਿੱਛੇ ਪਾ ਦਿੱਤਾ ਗਿਆ ਹੈ ਜਿਸ ਦੇ ਕਾਰਨ ਤਨਖਾਹਾਂ ਦਾ ਭੁਗਤਾਨ ਕਰਨ ਨੂੰ ਵੀ ਅੱਗੇ ਪਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਸੂਬੇ ਦਾ ਖਜ਼ਾਨਾ ਖਾਲੀ ਹੈ ਅਤੇ ਸੂਬਾ ਸਰਕਾਰ ਮੌਜੂਦਾ ਪ੍ਰਸਥਿਤੀਆਂ ਵਿਚ ਸਰਕਾਰੀ ਖਜ਼ਾਨੇ ਤੋਂ ਤਨਖਾਹਾਂ ਦੇਣ ਦੀ ਸਥਿਤੀ ਵਿਚ ਨਹੀਂ ਹੈ।ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਸੂਬੇ ਵਿਚ ਇਨ੍ਹਾਂ ਛੇ ਮਹੀਨਿਆਂ ਦੌਰਾਨ ਨਸ਼ੇ ਮਾਫੀਆ ਦਾ ਲੱਕ ਤੋੜਣ ਵਿਚ ਸਫਲਤਾ ਹਾਸਲ ਹੋਈ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਪਹਿਲਾਂ ਹੀ ਤਿੰਨ ਲੱਖ ਦੇ ਕਰੀਬ ਨੌਕਰੀਆਂ ਪੈਦਾ ਕਰ ਦਿੱਤੀਆਂ ਹਨ। 

ਉਦਯੋਗਿਕ ਵਿਕਾਸ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਦਾ ਕੀਤਾ ਗਿਆ ਵਾਅਦਾ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਵੱਖ ਵੱਖ ਪ੍ਰਾਜੈਕਟ ਲਾਉਣ ਦੇ ਕੀਤੇ ਗਏ ਵਾਅਦੇ ਵੀ ਅਮਲ ਵਿਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲਾਗੂ ਹੋਣ ਲਈ ਕੁਝ ਸਮਾਂ ਲੈਣਗੇ ਪਰ ਜਦੋਂ ਇਹ ਲਾਗੂ ਹੋ ਗਏ ਤਾਂ ਇਸ ਨਾਲ ਵੱਡੀ ਮਾਤਰਾ ਵਿਚ ਰੁਜ਼ਗਾਰ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਰਥਿਕਤਾ ਨੂੰ ਬੜ੍ਹਾਵਾ ਦੇਣ ਲਈ ਵੱਡੇ ਉਦਯੋਗ ਦੀ ਪੁਨਰਸੁਰਜੀਤੀ ਕੀਤੀ ਜਾ ਰਹੀ ਹੈ ਜਿਸ ਨੂੰ ਪਿਛਲੀ ਸਰਕਾਰ ਦੇ ਸ਼ਾਸਨ ਦੌਰਾਨ ਵੱਡੀ ਢਾਹ ਲੱਗੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਇੱਕ ਵੀ ਚੋਣ ਵਾਅਦਾ ਨਹੀਂ ਹੈ ਜਿਸ ਨੂੰ ਅਮਲ ਵਿਚ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਕੋਈ ਕੋਸ਼ਿਸ਼ ਨਾ ਸ਼ੁਰੂ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਚਿਹਰਿਆਂ ਤੋਂ ਗੁੰਮ ਹੋਈ ਖੁਸ਼ੀ ਨੂੰ ਵਾਪਸ ਲਿਆਉਣ ਲਈ ਦ੍ਰਿੜ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦੇ ਕੀਤੇ ਗਏ ਵਾਅਦੇ 'ਤੇ ਵੀ ਕੰਮ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਮੁਸ਼ਕਲਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਤੋਂ ਲੈ ਕੇ ਵਿਕਾਸ ਦੇ ਪ੍ਰੋਗਰਾਮ ਲਾਗੂ ਕਰਨ ਦੇ ਕੀਤੇ ਗਏ ਵਾਅਦਿਆਂ ਨੂੰ ਅਮਲ ਵਿਚ ਲਿਆਉਣ ਲਈ ਕੁਝ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫ਼ਲਤਾ ਜਾਂ ਅਸਫ਼ਲਤਾ ਨੂੰ ਮਾਪਣ ਲਈ ਛੇ ਮਹੀਨਿਆਂ ਦਾ ਸਮਾਂ ਕੋਈ ਮਾਪਦੰਡ ਨਹੀਂ ਹੈ। 

 

Tags: AMARINDER SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD