Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਤਾਂ 'ਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਕਾਨੂੰਨੀ ਅਤੇ ਕੁਦਰਤ ਦੇ ਖਿਲਾਫ ਜੁਰਮ : ਗੁਰਪ੍ਰੀਤ ਕੌਰ ਸਪਰਾ

ਫਸਲਾਂ ਦੀ ਰਹਿੰਦ ਖੂੰਹਦ ਸਾੜਣ ਨਾਲ ਪੰਜਾਬ ਦੇ ਕਿਸਾਨਾਂ ਦਾ ਸਿੱਧੇ ਤੌਰ ਤੇ ਤਕਰੀਬਨ 500 ਕਰੋੜ ਰੁਪਏ ਦਾ ਨੁਕਸ਼ਾਨ

ਖੇਤਾਂ

Web Admin

Web Admin

5 Dariya News

ਐਸ.ਏ.ਐਸ. ਨਗਰ , 18 Sep 2017

Last updated on: Sep 18, 2017, 00:00 IST

ਖੇਤਾਂ 'ਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਕਾਨੂੰਨੀ ਅਤੇ ਕੁਦਰਤੀ ਦੇ ਖਿਲਾਫ ਜੁਰਮ ਹੈ ਅਤੇ ਜਿਸ ਨਾਲ ਪੰਜਾਬ ਦੇ ਕਿਸਾਨਾਂ ਦਾ ਤਕਰੀਬਨ 500 ਕਰੋੜ ਰੁਪਏ ਦਾ ਸਲਾਨਾ ਨੁਕਸਾਨ ਵੀ ਹੁੰਦਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਖੇਤੀਬਾੜ੍ਹੀ ਵਿਭਾਗ ਪੰਜਾਬ ਅਤੇ ਪੰਜਾਬ ਪ੍ਰਦੂਸਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ ਜਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਨਾ ਸਾੜਣ ਪ੍ਰਤੀ ਦੋ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਦਿੱਤੀ।ਸ੍ਰੀਮਤੀ ਸਪਰਾ ਨੇ  ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ, ਵਾਤਾਵਰਣ ਅਤੇ ਮਨੁੱਖਤਾ ਪ੍ਰਤੀ ਸੰਜੀਦਗੀ ਦਿਖਾਉਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਊਬਨਲ ਵੱਲੋਂ ਝੌਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਹੈ।ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਦੇ ਨਾਲ-ਨਾਲ 2500 ਰੁਪਏ ਤੋਂ ਲੈ ਕੇ 15 ਹਜਾਰ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨਾਂ ਪਿੰਡ ਪੱਧਰ ਤੇ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਗਰੀਨਲ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਬਾਰੇ ਜਾਣੂ ਕਰਾਉਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਤਹਿ ਤੇ ਮੌਜੂਦ ਸਾਰੇ ਕਾਰਬਨ ਤੱਤ ਅਲੋਪ ਹੋ ਜਾਂਦੇ ਹਨ ਅਤੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਨਾੜ ਦੇ ਧੂਏ ਤੋਂ ਪੈਦਾ ਹੋਈ ਜਹਿਰੀਲੀ ਗੈਸ ਕਾਰਨ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਕਈ ਵਾਰ ਰਹਿੰਦ ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਕਾਰਨ ਸੜਕੀ ਹਾਦਸੇ ਵੀ ਵਾਪਰਦੇ ਹਨ।ਉਨ੍ਹਾਂ ਦੱਸਿਆ ਕਿ ਕੰਬਾਇਨਾਂ ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ ਲਈ ਸਰਕਾਰ ਕੰਬਾਇਨ ਮਾਲਕਾਂ ਨੂੰ 50 ਫੀਸਦੀ ਸਬਸਿਡੀ ਦੇਵੇਗੀ।  

ਇਸ ਮੌਕੇ ਮੁੱਖ ਖੇਤੀਬਾੜ੍ਹੀ ਅਫਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ  ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਦਾ ਨਿਪਟਾਰਾ ਬਦਲਵੇ ਢੰਗਾਂ ਨਾਲ ਕਰਨ ਦੀ ਲੋੜ ਹੈ। ਉਨ੍ਹਾ ਦੱਸਿਆ ਕਿ ਵੇਲਰ ਮਸ਼ੀਨਾਂ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਬਿਜਲੀ ਪੈਦਾ ਕਰਨ ਵਾਲੇ ਪਲਾਟਾਂ ਵਿੱਚ ਭੇਜੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੈਪੀ , ਸੀਡਰ ਜੀਰੋ ਡਰਿਲ, ਪੈਡੀ ਸਟਰਾਅ ਚੌਪਰ ਅਤੇ ਰੋਟਾਵੇਟਰ ਦੀ ਮੱਦਦ ਨਾਲ ਕਿਸਾਨ ਪਰਾਲੀ ਨੂੰ  ਜਮੀਨ ਵਿੱਚ ਰਲਾ ਕੇ ਖਾਦ ਦਾ ਕੰਮ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੰਬਾਇਨ ਮਾਲਕਾਂ ਨੂੰ ਐਸ.ਐਮ.ਐਸ. ਅਟੈਚਮੈਂਟ ਤੇ ਦਿੱਤੀ ਜਾਣ ਵਾਲੀ ਸਬਸਿਡੀ ਲਈ ਬਿਨੈਪੱਤਰ ਨਿਰਧਾਰਤ ਪ੍ਰੋਫਾਰਮੇ ਜੋ ਕਿ ਖੇਤੀਬਾੜ੍ਹੀ ਵਿਭਾਗ ਦੇ ਦਫਤਰਾਂ ਵਿੱਚ ਉਪਲੱਬਧ ਹਨ ਅਤੇ ਜਿਹੜੀ ਫਰਮ ਤੋਂ ਉਨ੍ਹਾਂ ਵੱਲੋਂ ਇਹ ਅਟੈਚਮੈਂਟ ਲਗਵਾਈ ਜਾਣੀ ਹੈ। ਉਸਦੇ ਨਾਂ 5 ਹਜਾਰ ਰੁਪਏ ਦਾ ਡਿਮਾਂਡ ਡਰਾਫਟ (ਨਾਂ ਮੋੜਣ ਯੋਗ ਜੋ ਕਿ ਮਸ਼ੀਨ ਦੀ ਕੀਮਤ ਵਿੱਚ ਅਡਜਸਟ ਕੀਤਾ ਜਾਵੇਗਾ) 30 ਸਤੰਬਰ ਤੱਕ ਮੁੱਖ ਖੇਤੀਬਾੜ੍ਹੀ ਅਫ਼ਸਰ ਨੂੰ ਭੇਜ ਸਕਦੇ ਹਨ। ਇਸ ਤੋਂ ਇਲਾਵਾ ਬਿਨੈ ਪੱਤਰ ਦਾ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਟ www.agripb.gov.in ਤੇ ਉਪਲੱਬਧ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜ੍ਹੀ ਅਫਸਰ ਜਾਂ ਡਾਇਰੈਕਟਰ ਖੇਤੀਬਾੜ੍ਹੀ ਵਿਭਾਗ ਪੰਜਾਬ ਦੇ ਦਫਤਰ ਦੇ ਫੋਨ ਨੰਬਰ 0172-2970605 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਐਕਸੀਅਨ ਲਵਨੀਤ ਦੂਬੇ, ਸਹਾਇਕ ਵਾਤਾਵਰਣ ਇੰਜਨੀਅਰ ਅਮਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।  

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD