Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਜੇਕਰ ਅਸੀਂ ਆਪਣਾ ਕੱਲ ਬਦਲਣਾ ਹੈ ਤਾਂ ਸਾਨੂੰ ਨਵਾਂ ਭਾਰਤ ਸਿਰਜ਼ਣ ਲਈ ਪ੍ਰਣ ਕਰਨਾ ਪਵੇਗਾ : ਵੈਂਕਈਆ ਨਾਇਡੂ

ਉਪ-ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਵੱਲੋਂ ਆਈ.ਐਸ.ਬੀ. ਵਿਖੇ ਦੋ ਰੋਜਾ ਲੀਡਰਸ਼ੀਪ ਸਮਿੱਟ-2017 ਦਾ ਕੀਤਾ ਉਦਘਾਟਨ

Web Admin

Web Admin

5 Dariya News

ਐਸ.ਏ.ਐਸ. ਨਗਰ , 22 Sep 2017

ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ ਕਿ ਜੇਕਰ ਅਸੀਂ ਆਪਣਾ ਕੱਲ ਬਦਲਣਾ ਹੈ ਤਾਂ ਸਾਨੂੰ ਨਵਾਂ ਭਾਰਤ ਸਿਰਜਣ ਲਈ ਪ੍ਰਣ ਕਰਨਾ ਪਵੇਗਾ ਤਾਂ ਜੋ ਦੇਸ਼ ਨੂੰ ਹਰ ਪੱਖੋਂ ਵਿਸ਼ਵ ਦਾ ਮੋਹਰੀ ਦੇਸ ਬਣਾ ਸਕੀਏ। ਉਪ-ਰਾਸ਼ਟਰਪਤੀ  ਅੱਜ ਇਥੇ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ) ਵਿਖੇ ਦੋ  ਰੋਜ਼ਾ ਆਈ.ਐਸ.ਬੀ. ਲੀਡਰਸ਼ਿਪ ਸਮਿੱਟ-2017  ਦੇ ਉਦਘਾਟਨ ਲਈ ਪੁੱਜੇ ਹੋਏ ਸਨ।  ਇਸ ਤੋਂ ਪਹਿਲਾਂ ਉਨ੍ਹਾਂ ਆਈ.ਐਸ.ਬੀ. ਕੈਂਪਸ ਵਿਖੇ ਇੱਕ ਪੌਦਾ ਲਗਾ ਕੇ ਵਾਤਾਵਰਣ  ਦੀ ਸਵੱਛਤਾ ਲਈ ਰੁੱਖ ਲਗਾਓ ਮੁਹਿੰਮ ਦਾ ਆਗਾਜ਼ ਵੀ ਕੀਤਾ। ਇਸ ਮੌਕੇ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਅਤੇ ਭਾਰਤ ਸਰਕਾਰ ਦੇ ਰਾਜ ਮੰਤਰੀ ਸਿਵਲ ਐਵੀਏਸ਼ਨ ਸ੍ਰੀ ਜਯੰਤ ਸਿਨਹਾ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ  ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ, ਆਈ.ਐਸ.ਬੀ. ਕਾਰਜਕਾਰੀ ਬੋਰਡ ਦੇ ਮੈਂਬਰ ਰਕੇਸ਼ ਮਿੱਤਲ, ਅਤੇ ਆਈ.ਐਸ.ਬੀ. ਦੇ ਡੀਨ ਸ੍ਰੀ ਰਜਿੰਦਰਾ ਸ੍ਰੀਵਾਸਤਵਾ ਵੀ ਮੌਜੂਦ ਸਨ। ਉਪ ਰਾਸ਼ਟਰਪਤੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਮਾਣ  ਮਹਿਸੂਸ ਹੋ ਰਿਹਾ ਹੈ ਕਿ ਉਹ ਦੇਸ ਦੀ ਪ੍ਰਸਿੱਧ ਸੰਸਥਾ ਆਈ.ਐਸ.ਬੀ. ਵਿੱਚ ਪਹਿਲੀ ਵਾਰ ਆਏ ਹਨ ਅਤੇ ਉਨ੍ਹਾਂ ਨੂੰ ਇੱਥੋ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋ ਰੋਜਾ ਸਮਿੱਟ ਵਰਤਮਾਨ ਸਥਿਤੀ  ਲਈ ਬਹੁਤ ਹੀ ਲਾਭਦਾਇਕ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਕੱਲ ਨੂੰ ਬਦਲਣ ਲਈ ਸਾਨੂੰ ਅੱਜ ਹੀ ਕੰਮ ਕਰਨਾਂ ਪਵੇਗਾ। ਜਿਸ ਲਈ ਸਾਨੂੰ ਆਪਣੇ ਪ੍ਰਾਚੀਨ ਅਤੀਤ ਤੇ ਪੁਰਵਜਾਂ ਤੋਂ ਸਿੱਖਣ ਦੀ ਲੋੜ ਹੈ ਕਿਉਂਕਿ ਇਤਿਹਾਸਕ  ਨਿਰਣਿਆਂ ਦੇ ਲਈ ਉਹ ਇੱਕ ਮਹਾਨ ਮਾਰਗ ਦਰਸਕ ਹਨ। ਉਨ੍ਹਾਂ ਇਸ ਮੋਕੇ ਨੇਤਾਵਾਂ, ਵੈਦਾਂ ਅਤੇ ਸਵਾਮੀ ਵਿਵੇਕਾਨੰਦ ਵਰਗੀਆਂ ਮਹਾਨ ਸਖਸ਼ੀਅਤਾਂ  ਦੇ ਦਰਸਾਏ ਮਾਰਗਾਂ ਤੇ ਚਲਣ ਦੀ ਲੋੜ ਤੇ ਜੋਰ ਦਿੱਤਾ। ਉਨ੍ਹਾਂ ਦੱਸਿਆ ਕਿ  ਸਾਨੂੰ ਆਪਣੀ  ਵਿਰਾਸਤ ਸੰਸਕ੍ਰਿਤੀ ਅਤੇ ਪ੍ਰਰੰਪਰਾਵਾਂ ਤੇ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਭਵਿੱਖ ਨੂੰ ਸੰਵਾਰਨ ਲਈ ਸਾਨੂੰ ਆਦਸਰ ਲੋਕਾਂ ਦੇ ਨਾਲ ਮਿਲ ਕੇ ਇੱਕ ਆਦਰਸ ਦੇਸ਼ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

 ਸ੍ਰੀ ਨਾਇਡੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਗ੍ਰਹਿ, ਸਮੁੰਦਰ , ਸ਼ਾਂਤੀ ਅਤੇ ਸਾਂਝੇਦਾਰੀ ਵਿੱਚ ਅਸੀਂ ਬਹੁਤ ਕੁੱਝ ਹਾਸਲ ਕੀਤਾ ਹੈ ਅਤੇ ਦੇਸ਼ ਦੀ ਅਰਥ ਵਿਵਸਥਾ ਕਈ ਦੇਸ਼ਾਂ ਨਾਲੋ ਬਿਹਤਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਖੇਤਰਾਂ ਦੀ ਤਲਾਸ  ਕਰਨੀ ਪਵੇਗੀ ਜਿਥੇ ਅਸੀਂ ਅੱਛਾ ਨਹੀਂ ਕੀਤਾ। ਉਨ੍ਹਾਂ ਇਸ ਮੌਕੇ ਆਈ.ਐਸ.ਬੀ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਨੌਕਰੀ ਲੈਣ ਲਈ ਅਤੇ ਨੌਕਰੀ ਦੇਣ ਵਾਲੇ ਦੋਵਾਂ ਦਾ ਹੀ ਸਪਨਾ ਦੇਖਣਾ ਚਾਹੀਦਾ ਹੈ ਅਤੇ ਉਚਾਈਆਂ ਨੂੰ ਛੁਹਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਤੁਸੀਂ ਸਿੱਖਦੇ ਰਹੋਂ ਅਤੇ ਆਪਣੇ ਸੁਪਨਿਆਂ ਨੂੰ ਨਾ ਰੋਕੋ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸਿਵਲ ਐਵੀਏਸ਼ਨ ਸ੍ਰੀ ਜਯੰਤ ਸਿਨਹਾ ਨੇ ਜੀ.ਡੀ.ਪੀ ਸਰੰਚਨਾਂ ਦੀ ਉਦਹਾਰਨ ਦਿੰਦਿਆ ਕਿਹਾ ਕਿ ਦੂਰ ਸੰਚਾਰ  ਖੇਤਰ ਪਹਿਲਾਂ ਬਹੁਤ ਮਹਿੰਗਾ ਹੁੰਦਾ ਸੀ ਪਰੰਤੂ ਹੁਣ ਉਸ ਦੀ ਲਾਗਤ 90ਫੀਸਦੀ ਘੱਟ ਹੋ ਰਹੀਂ ਹੈ। ਉਨਾਂ ਇਸ ਮੌਕੇ ਵਿਦਿਆਰਥੀਆਂ ਨੂੰ ਨਵੀਆਂ ਚੂਣੋਤੀਆਂ ਦਾ ਸੱਦਾ ਦਿੰਦਿਆ ਨਵੀਆਂ ਖੋਜਾਂ ਕਰਨ ਲਈ ਆਖਿਆ। ਇਸ ਤੋਂ ਪਹਿਲਾਂ ਆਈ.ਐਸ.ਬੀ  ਦੇ ਡੀਨ ਸ੍ਰੀ ਰਜਿੰਦਰਾ ਸ੍ਰੀਵਾਸਤਵਾ ਨੇ ਉਪ ਰਾਸਟਰਪਤੀ ਭਾਰਤ ਅਤੇ ਹੋਰ ਪੁਜੀਆਂ ਸਖਸ਼ੀਅਤਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਕਾਰਜਕਾਰੀ ਬੋਰਡ ਆਈ.ਐਸ.ਬੀ ਦੇ ਮੈਂਬਰ ਰਾਕੇਸ ਭਾਰਤੀ ਨੇ ਕਿਹਾ ਕਿ ਆਈ.ਐਸ.ਬੀ ਦੇ ਵਿਦਿਆਰਥੀ  ਇਸ ਦੋ ਰੋਜਾ ਸਮਿੱਟ ਦਾ ਵੱਧ ਤੋ ਵੱਧ ਲਾਹਾ ਲੈਣ ਤਾਂ ਜੋ ਉਹ ਅਜੋਕੇ ਯੁਗ ਲਈ ਆਪਣੇ ਆਪ ਨੂੰ ਤਿਆਰ ਕਰ ਸਕਣ। ਅੰਤ ਵਿੱਚ ਗੈਰਜੂਏਟ ਸਟੂਡੈਂਟ ਬੋਰਡ ਦੇ ਪ੍ਰਧਾਨ ਅਵੀਰੂਪ ਤਾਲੂਕਦਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਥੇ ਇਹ  ਵਰਣਨਯੋਗ ਹੈ ਕਿ ਆਈ.ਐਸ.ਬੀ ਇਸ ਦੋ ਰੋਜਾ ਲੀਡਰਸ਼ਿਪ ਸਮਿੱਟ 2017 ਦੀ ਮੇਜਬਾਨੀ ਕਰ ਰਿਹਾ ਹੈ।  ਜਿਸ ਵਿੱਚ ਰਾਜਨੀਤੀ, ਵਪਾਰ, ਉਦਯੋਗਿਕ, ਖੇਡ ਸਿੱਖਿਆ ਅਤੇ ਮਨੌਰੰਜਨ ਦੇ ਖੇਤਰ ਦੀਆਂ ਲਗਭਗ 50 ਪ੍ਰਸਿੱਧ ਸਖ਼ਸੀਅਤਾਂ  ਪੁੱਜਣਗੀਆਂ। ਇਸ ਮੌਕੇ ਡੀ.ਆਈ.ਜੀ ਰੂਪਨਗਰ ਰੇਂਜ ਬਾਬੂ ਲਾਲ ਮੀਨਾ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ  ਸ੍ਰੀ ਆਰ.ਪੀ ਸਿੰਘ ਸਮੇਤ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Venkaiah Naidu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD