Wednesday, 22 July 2026

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਖੇਤੀਬਾੜੀ ਲਈ ਮੁਫਤ ਬਿਜਲੀ ਬਾਰੇ ਸਪੱਸ਼ਟੀਕਰਨ ਦੇਵੇ ਮੁੱਖ ਮੰਤਰੀ: ਮਹੇਸ਼ਇੰਦਰ ਸਿੰਘ ਗਰੇਵਾਲ

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਹੁਣ ਟਿਊਬਵੈਲ ਕੁਨੈਕਸ਼ਨ ਭੁਗਤਾਨ ਕੈਟਾਗਰੀ ਤਹਿਤ ਲੈਣ ਲਈ ਕੀਤਾ ਜਾ ਰਿਹਾ ਹੈ ਮਜ਼ਬੂਰ

Web Admin

Web Admin

5 Dariya News

ਚੰਡੀਗੜ੍ਹ , 27 Sep 2017

Last updated on: Sep 27, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਇਹ ਦੱਸਣ ਲਈ ਆਖਿਆ ਹੈ ਕਿ ਉਹ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਮੁਫਤ ਬਿਜਲੀ ਦੀ ਸਹੂਲਤ ਨੂੰ ਕਿਉਂ ਖਤਮ ਕਰ ਰਿਹਾ ਹੈ? ਇਸ ਦੇ ਨਾਲ  ਹੀ ਪਾਰਟੀ ਨੇ ਕਿਸਾਨਾਂ ਨੂੰ ਇਸ ਨਵੀਂ ਟਿਊਬਵੈਲ ਕੁਨੈਕਸ਼ਨ ਸਕੀਮ ਦਾ ਬਾਈਕਾਟ ਕਰਨ ਅਤੇ  ਸਾਰੇ ਖੇਤੀ ਉਪਭੋਗਤਾਵਾਂ ਵਾਸਤੇ ਮੁਫਤ ਬਿਜਲੀ ਦੀ ਸਹੂਲਤ ਦੇਣ ਲਈ ਸਰਕਾਰ ਨੂੰ ਮਜ਼ਬੂਰ ਕਰਨ ਲਈ ਆਖਿਆ ਹੈ।ਇੱਥੇ ਇੱਕ ਪ੍ਰੈਸ ਬਿਆਨ  ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਤਰਜਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅਜਿਹੇ ਸੰਵੇਦਨਸ਼ੀਲ ਮੁੱਦੇ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਜਦਕਿ ਪੰਜਾਬ  ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਸ ਮਸਲੇ ਨੂੰ ਉਲਝਾਉਣ ਦੀ ਥਾਂ ਉਹਨਾਂ ਨੂੰ ਸਾਫ ਸ਼ਬਦਾਂ ਵਿਚ ਕਿਸਾਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹਨਾਂ ਦੀ ਸਰਕਾਰ ਨੇ  ਨਵੇਂ ਖੇਤੀਬਾੜੀ ਉਪਭੋਗਤਾਵਾਂ ਕੋਲੋਂ ਕਿਉਂ ਬਿਜਲੀ ਦੇ ਬਿਲ ਲੈਣ ਦਾ ਫੈਸਲਾ ਕੀਤਾ ਹੈ। ਕੀ ਇਹ ਉਹਨਾਂ ਵੱਲੋਂ ਕੀਤੇ ਵਾਅਦੇ ਅਤੇ ਪਾਰਟੀ ਦੇ ਚੋਣ ਮਨੋਰਥਪੱਤਰ ਵਿਚ ਸ਼ਾਮਿਲ ਵਚਨਬੱਧਤਾ ਦਾ ਵਿਸ਼ਵਾਸ਼ਘਾਤ ਨਹੀਂ ਹੈ, ਜਿਸ ਵਿਚ ਕਿਹਾ ਗਿਆ ਸੀ  ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਮੁਫਤ ਬਿਜਲੀ ਦੀ ਸਹੂਲਤ ਕਾਂਗਰਸ ਸਰਕਾਰ ਵੱਲੋਂ ਵੀ ਜਾਰੀ ਰੱਖੀ ਜਾਵੇਗੀ?ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੇ ਮੁਫਤ ਬਿਜਲੀ ਕੈਟਾਗਰੀ ਤਹਿਤ ਬੜੀ ਚਾਲਾਕੀ ਨਾਲ  ਖੇਤੀਬਾੜੀ ਕੁਨੈਕਸ਼ਨ ਦੇਣੇ ਬੰਦ ਕਰ ਦਿੱਤੇ ਹਨ ਜਦਕਿ ਇਹਨਾਂ ਕੁਨੈਕਸ਼ਨਾਂ ਲਈ ਅਪਲਾਈ ਕਰਨ ਵਾਲੇ ਇੱਕ ਲੱਖ ਉਪਭੋਗਤਾਵਾਂ ਦਾ ਬੈਕਲਾਗ ਪਿਆ ਹੈ। 

ਉਹਨਾਂ ਕਿਹਾ ਕਿ ਇਹਨਾਂ ਉਪਭੋਗਤਾਵਾਂ ਨੂੰ ਹੁਣ ਭੁਗਤਾਨ ਕੈਟਾਗਰੀ ਤਹਿਤ ਬਿਜਲੀ ਦੇ ਕੁਨੈਕਸ਼ਨ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਕੀ ਇਸ ਤਰ੍ਹਾਂ ਪਿਛਲੇ ਦਰਵਾਜ਼ੇ ਰਾਂਹੀ ਬਿਜਲੀ ਦੇ ਬਿਲ ਥੋਪਣਾ ਕਿਸਾਨਾਂ ਨਾਲ ਵਿਸ਼ਵਾਸਘਾਤ ਨਹੀਂ  ਹੈ? ਕਿਸਾਨਾਂ ਨੂੰ ਭੁਗਤਾਨ ਕੈਟਾਗਰੀ ਤਹਿਤ ਟਿਊਬਵੈਲ ਕੁਨੈਕਸ਼ਨ ਲੈਣ ਤੋਂ ਰੋਕਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਇਸ ਤਰ੍ਹਾਂ ਧੋਖਾ ਕਰਨ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ 90  ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੀ ਵਚਨਬੱਧਤਾ ਪੂਰੀ ਨਾ ਕੀਤੇ ਜਾਣ ਕਰਕੇ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਹੁਣ ਨਵੇਂ ਕੁਨੈਕਸ਼ਨਾਂ ਉੱਤੇ ਬਿਜਲੀ ਬਿੱਲ ਲਾਉਣ ਨਾਲ ਅਤੇ ਸਰਕਾਰੀ ਸੂਤਰਾਂ ਦੇ ਦੱਸਣ ਮੁਤਾਬਿਕ  ਅਗਲੀ ਸਾਉਣੀ ਦੀਆਂ ਫਸਲਾਂ ਤੋਂ ਸਾਰੇ 13ਥ5 ਲੱਖ ਟਿਊਬਵੈਲ ਕੁਨੈਕਸ਼ਨਾਂ ਉੱਤੇ ਬਿਜਲੀ ਦੇ ਬਿਲ ਲਗਾਉਣ ਨਾਲ ਕਿਸਾਨਾਂ ਦੀ ਹਾਲਤ ਹੋਰ ਬਦਤਰ ਹੋ ਜਾਵੇਗੀ ਅਤੇ ਖੁਦਕੁਸ਼ੀਆਂ ਦੀ ਦਰ ਹੋਰ ਵਧ ਜਾਵੇਗੀ।ਕਾਂਗਰਸ ਸਰਕਾਰ ਨੂੰ ਸਰਦਾਰ  ਪਰਕਾਸ਼ ਸਿੰਘ ਬਾਦਲ ਤੋਂ ਸਬਕ ਸਿੱਖਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਰਦਾਰ ਬਾਦਲ ਨੇ 1997 ਵਿਚ ਸੱਤਾ ਸੰਭਾਲਣ ਮਗਰੋਂ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇ ਦਿੱਤੀ  ਸੀ। ਇਹ ਸਹੂਲਤ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਾਰੀ ਰਹੀ ਅਤੇ ਕਿਸਾਨਾਂ ਨੂੰ 70 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਗਈ। ਇਸ ਦੇ ਉਲਟ ਕਾਂਗਰਸ ਸਰਕਾਰ ਨੇ 2002 ਦੌਰਾਨ ਸੱਤਾ ਵਿਚ ਆਉਂਦੇ ਹੀ ਇਹ ਸਹੂਲਤ ਬੰਦ ਕਰ  ਦਿੱਤੀ ਸੀ ਅਤੇ ਦੁਬਾਰਾ ਫਿਰ ਉਹੀ ਕੁੱਝ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।

Maheshinder Singh Grewal

ਚੰਡੀਗੜ੍ਹ

Tags: Maheshinder Singh Grewal

related news

Photo Gallery

Video Gallery

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD