Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬਾ ਸਰਕਾਰ ਦਾ ਨੌਜ਼ਵਾਨਾਂ ਨੂੰ ਨਸ਼ਿਆਂ ਖਿਲਾਫ ਪ੍ਰੇਰਿਤ ਕਰਨਾ ਹੈ ''ਦੌੜਤਾ ਪੰਜਾਬ'' ਮਿਨੀ ਮੈਰਾਥਨ-ਏ.ਡੀ.ਜੀ.ਪੀ.

ਮੈਰਾਥਨ ਦੌੜ ਨਸ਼ਿਆਂ ਖਿਲਾਫ ਚੁੱਕਿਆ ਗਿਆ ਸ਼ਲਾਂਘਾਯੋਗ ਕਦਮ-ਈਸ਼ਾ ਕਾਲੀਆ

Web Admin

Web Admin

5 Dariya News

ਫਾਜ਼ਿਲਕਾ , 28 Sep 2017

Last updated on: Sep 28, 2017, 00:00 IST

ਸੂਬਾ ਸਰਕਾਰ ਵੱਲੋਂ ਨੌਜ਼ਵਾਨਾਂ ਨੂੰ ਨਸ਼ਿਆਂ ਖਿਲਾਫ ਪ੍ਰੇਰਿਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਾਜ਼ਿਲਕਾ ਪੁਲਿਸ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ''ਦੌੜਤਾ ਪੰਜਾਬ'' ਮਿਨੀ ਮੈਰਾਥਨ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ ਵੈਲਫੇਅਰ-ਕਮ-ਆਰਮਡ ਸ੍ਰੀ ਸੰਜੀਵ ਕੁਮਾਰ ਕਾਲੜਾ ਨੇ ਕਿਹਾ ਕਿ ਇਹ ਨਿਵੇਕਲਾ ਉਪਰਾਲਾ ਨੌਜਵਾਨਾਂ ਦੇ ਉਸਾਰੂ ਭਵਿੱਖ ਲਈ ਮਾਰਗਦਰਸ਼ਕ ਸਾਬਿਤ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ  ਨੌਜ਼ਵਾਨਾਂ ਨੂੰ ਨਸ਼ਿਆਂ ਖਿਲਾਫ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਹਮੇਸ਼ਾ ਨਸ਼ਿਆਂ ਤੋਂ ਦੂਰ ਰਹਿਣ। ਇਸ ਮੈਰਾਥਨ ਦੌੜ ਨੂੰ ਆਈ.ਜੀ. ਬਠਿੰਡਾ ਜੋਨ ਸ੍ਰੀ ਐਮ.ਐਸ. ਛੀਨਾ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਰਜਿੰਦਰ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਮੁਕਤਸਰ ਸ੍ਰੀ ਸੁਮਿਤ ਜਾਰਗੰਲ, ਤੋਂ ਇਲਾਵਾ ਦਿੱਲੀ ਤੋਂ ਬਿਊਰੋ ਆਫ ਪੁਲਿਸ ਰਿਸਰਚ ਡਿਵੈਲਪਮੈਂਟ ਦੇ ਐਸ.ਐਸ.ਪੀ. ਰੈਂਕ ਦੇ ਪੁਲਿਸ ਅਧਿਕਾਰੀ ਸ੍ਰੀ ਡੀ.ਐਸ. ਸੰਧੂ,  ਐਸ.ਐਸ.ਪੀ. ਡਾ. ਕੇਤਨ ਬਾਲੀਰਾਮ ਪਾਟਿਲ ਵੱਲੋਂ ਹਰੀ ਝੰਡੀ ਦਿਖਾ ਕੇ ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਅਮਨ ਤੇ ਸ਼ਾਂਤੀ ਦਾ ਪ੍ਰਤੀਕ ਗੁਬਾਰੇ ਵੀ ਛੱਡੇ ਗਏ। ਇਸ ਦੌਰਾਨ ਨੌਜ਼ਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਹਿੱਤ ਸਹੁੰ ਵੀ ਚੁਕਾਈ ਗਈ।ਇਸ ਮੈਰਾਥਨ ਦੌੜ ਵਿੱਚ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਤੋਂ ਇਲਾਵਾ ਸੂਬਾ ਭਰ ਤੋਂ 3000 ਲੜਕੇ ਅਤੇ 500 ਲੜਕੀਆਂ ਵੱਲੋਂ ਭਾਗ ਲਿਆ ਗਿਆ। 

ਇਹ ਦੌੜ ਪੁਲਿਸ ਲਾਈਨ ਦੇ ਪਰੇਡ ਮੈਦਾਨ ਤੋਂ ਸ਼ੁਰੂ ਹੋ ਕੇ ਡੀ.ਸੀ. ਕੰਪਲੈਕਸ, ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸ਼ਾਸਤਰੀ ਚੌਂਕ, ਐਮ.ਆਰ.ਕਾਲਜ ਰੋਡ ਤੋਂ ਹੁੰਦੀ ਹੋਈ 12 ਕਿਲੋਮੀਟਰ ਦਾ ਸਫਰ ਤੈਅ ਕਰਕੇ ਆਸਫ ਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਵਿਖੇ ਸਮਾਪਤ ਹੋਈ।ਇਸ ਦੌੜ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਵਿਨੀਤ ਕੁਮਾਰ (ਅਬੋਹਰ) ਪਹਿਲੇ ਸਥਾਨ 'ਤੇ,  ਜਤਿੰਦਰ ਸਿੰਘ (ਤਰਨਤਾਰਨ) ਦੂਸਰੇ ਸਥਾਨ 'ਤੇ ਅਤੇ ਰੋਹਿਤ (ਅਬੋਹਰ) ਤੀਸਰੇ ਸਥਾਨ 'ਤੇ ਰਹੇ। ਲੜਕੀਆਂ ਦੇ ਵਰਗ ਵਿੱਚੋਂ ਸੀਮਾ ਦੇਵੀ ਦਸੂਹਾ (ਹੁਸ਼ਿਆਰਪੁਰ) ਪਹਿਲੇ ਸਥਾਨ 'ਤੇ,  ਪ੍ਰਭਜੋਤ ਕੌਰ ਦਸੂਹਾ (ਹੁਸ਼ਿਆਰਪੁਰ) ਦੂਸਰੇ ਸਥਾਨ 'ਤੇ ਅਤੇ ਗੁਰਪ੍ਰੀਤ ਕੌਰ (ਜਲੰਧਰ) ਤੀਸਰੇ ਸਥਾਨ 'ਤੇ ਰਹੀ।

ਮੈਰਾਥਨ ਦੌੜ ਸ਼ੁਰੂ ਹੋਣ ਤੋਂ ਪਹਿਲਾਂ  ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਗੱਤਕੇ ਦੇ ਜੋਹਰ ਵੀ ਦਿਖਾਏ ਗਏ। ਇਸ ਮੌਕੇ ਪ੍ਰਸਿੱਧ ਕਾਮੇਡੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬੱਚਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੀ.ਜੇ.ਐਮ. ਸ਼੍ਰੀ ਕੇ.ਕੇ.ਬਾਂਸਲ, ਬੀ.ਐਸ.ਐਫਂ ਕਮਾਂਡੈਂਟ ਸ੍ਰੀ ਨਰੇਸ਼ ਕੁਮਾਰ ਤੇ ਸ੍ਰੀ ਕਰਨ ਗਿਲਹੋਤਰਾ ਆਦਿ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

 

Tags: POLICE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD