Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਸਲਾਰੀਆ ਤੁਹਾਨੂੰ ਹੱਥ ਵੀ ਨਹੀਂ ਸਕਦਾ-ਕੈਪਟਨ ਅਮਰਿੰਦਰ ਸਿੰਘ ਨੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ

ਸੂਬੇ ਦੇ ਹੋਰਨਾਂ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਤਬਦੀਲ ਕਰਨ ਲਈ ਐਮ.ਸੀ.ਆਈ. ਦੀ ਪ੍ਰਵਾਨਗੀ ਦੀ ਉਡੀਕ

Web Admin

Web Admin

5 Dariya News

ਪਠਾਨਕੋਟ , 30 Sep 2017

Last updated on: Sep 30, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਵਾਦਪੂਰਨ ਚਿੰਤਪੁਰਨੀ ਮੈਡੀਕਲ ਕਾਲਜ ਦੇ ਘਿਰੇ ਹੋਏ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸਰਕਾਰ ਬੇਈਮਾਨ ਕਾਲਜ ਅਥਾਰਟੀ ਦੇ ਦੁਰਪ੍ਰਬੰਧ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੇ ਭਵਿਖ ਦਾ ਨੁਕਸਾਨ ਹੋਣ ਦੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸੂਬੇ ਦੇ ਹੋਰਨਾਂ ਕਾਲਜਾਂ ਵਿੱਚ ਤਬਦੀਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਇਸ ਕਾਲਜ ਦਾ ਮਾਲਕ ਸਵਰਨ ਸਲਾਰੀਆ ਹੈ ਜੋ ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਹੈ।ਸਾਬਕਾ ਫੌਜੀਆਂ ਦੀ ਰੈਲੀ ਵਿੱਚ ਹਿੱਸਾ ਲੈਣ ਆਏ ਮੁੱਖ ਮੰਤਰੀ ਅੱਜ ਵਿਦਿਆਰਥੀਆਂ ਨੂੰ ਮਿਲੇ। ਵਿਦਿਆਰਥੀਆਂ ਨੇ ਤੌਖਲਾ ਜ਼ਾਹਿਰ ਕੀਤਾ ਕਿ ਸਲਾਰੀਆ ਫੀਸ ਜਮ੍ਹਾ ਨਾ ਕਰਵਾਉਣ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਉਹ ਉਨ੍ਹਾਂ ਨੂੰ ਨੁਕਸਾਨ ਪਹੁੰਚਾਵੇਗਾ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ, ''ਉਸ ਦਾ ਕਾਲਜ 'ਤੇ ਹੁਣ ਕੋਈ ਕੰਟਰੋਲ ਨਹੀਂ ਹੈ ਅਤੇ ਉਹ ਤੁਹਾਨੂੰ ਹੱਥ ਵੀ ਨਹੀਂ ਲਾ ਸਕਦਾ।'' ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਕਿ ਸਲਾਰੀਆ ਅਤੇ ਉਸ ਦੇ ਲੱਠਮਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਫੀਸ ਦਾ ਭੁਗਤਾਨ ਕਰਨ ਲਈ ਧਮਕੀਆਂ ਦੇ ਰਹੇ ਹਨ ਜਦਕਿ ਉਨ੍ਹਾਂ ਦੀ ਕੋਈ ਵੀ ਕਲਾਸ ਨਹੀਂ ਲੱਗ ਰਹੀ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਮੈਡੀਕਲ ਕੌਂਸਲ ਆਫ਼ ਇੰਡੀਆ (ਐਮ.ਸੀ.ਆਈ.) ਤੋਂ ਵਿਦਿਆਰਥੀਆਂ ਨੂੰ ਸੂਬੇ ਦੇ ਹੋਰਨਾਂ ਮੈਡੀਕਲ ਕਾਲਜਾਂ ਵਿੱਚ ਤਬਦੀਲ ਕਰਨ ਦੀ ਆਗਿਆ ਮੰਗੀ ਹੈ। ਉਨ੍ਹਾਂ ਇਹ ਵੀ ਦੱਸਿਆ ਕੀ ਐਮ.ਆਈ.ਸੀ. ਦੀ ਪ੍ਰਵਾਨਗੀ ਛੇਤੀਂ ਹੀ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਬਦੀਲੀ ਦੀ ਪ੍ਰਕਿਰਿਆ ਇੱਕ ਦਮ ਸ਼ੁਰੂ ਕਰ ਦਿੱਤੀ ਜਾਵੇਗੀ।ਆਪਣੀ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਕੈਰੀਅਰ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰਨ ਦਾ ਭਰੋਸਾ ਦਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਨਵੰਬਰ ਵਿੱਚ ਹੋਣ ਵਾਲੇ ਇਮਤਿਹਾਨਾਂ ਦੀ ਮਿਤੀ ਤੋਂ ਪਹਿਲਾਂ ਜੇ ਐਮ.ਆਈ.ਸੀ. ਦੀ ਪ੍ਰਵਾਨਗੀ ਨਾ ਵੀ ਆਈ ਤਾਂ ਜ਼ਰੂਰਤ ਪੈਣ 'ਤੇ ਉਨ੍ਹਾਂ ਲਈ ਵੱਖਰਾ ਇਮਤਿਹਾਨ ਲਿਆ ਜਾਵੇਗਾ।ਵਿਦਿਆਰਥੀਆਂ ਨੂੰ ਮਿਲਣ ਤੋਂ ਬਾਅਦ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਾਲਜ ਨੂੰ ਚਲਾਉਣ ਲਈ ਨਕਾਮ ਰਹਿਣ ਦੇ ਵਾਸਤੇ ਸਲਾਰੀਆ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, ''ਇਨ੍ਹਾਂ ਵਿਦਿਆਰਥੀਆਂ ਵੱਲ ਦੇਖੋ, ਇਨ੍ਹਾਂ ਦਾ ਕੀ ਕਸੂਰ ਹੈ?'' ਉਨ੍ਹਾਂ ਕਿਹਾ ਕਿ ਸਲਾਰੀਆ ਆਪਣਾ ਕਾਲਜ ਚਲਾਉਣ ਵਿੱਚ ਅਸਫਲ ਰਿਹਾ ਹੈ ਅਤੇ ਅਨੇਕਾ ਵਿਦਿਆਰਥੀਆਂ ਦੇ ਭਵਿਖ ਨੂੰ ਖਤਰੇ ਵਿੱਚ ਪਾਇਆ ਹੈ। ਉਹ ਇਸ ਹਲਕੇ ਦਾ ਕੀ ਕਰ ਸਕਦਾ ਹੈ। ਉਹ ਤਾਂ ਕੇਵਲ ਪੈਸਾ ਬਨਾਉਣ 'ਤੇ ਲੱਗਾ ਹੋਇਆ ਹੈ।

 

Tags: Amarinder singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD