Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਦੇ ਸਟੈਂਡ ਦੀ ਡਟਵੀਂ ਹਮਾਇਤ ਦਾ ਐਲਾਨ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕਾਂਗਰਸੀ ਸਾਜ਼ਿਸ਼ ਬੇਨਕਾਬ ਹੋਈ : ਸਿਰਸਾ, ਹਿਤ

Web Admin

Web Admin

5 Dariya News

ਨਵੀਂ ਦਿੱਲੀ , 01 Oct 2017

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਗਠਿਤ ਕੀਤੇ ਜਸਟਿਸ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਨੂੰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਟੈਂਡ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀਆਂ ਸਿਰਮੌਰ  ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਇਕ ਵਾਰ ਫਿਰ ਤੋਂ ਬੇਨਕਾਬ ਹੋ ਗਈ ਹੈ।ਅੱਜ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ, ਸੀਨੀਅਰ ਨੇਤਾ ਸ੍ਰੀ ਅਵਤਾਰ ਸਿੰਘ ਹਿੱਤ, ਜੁਆਇੰਟ ਸਕੱਤਰ ਸ੍ਰੀ ਅਮਰਜੀਤ ਸਿੰਘ ਪੱਪੂ ਤੇ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਇੰਦਰਾ ਗਾਂਧੀ ਦੇ ਵੇਲੇ ਤੋਂ ਸਿੱਖ ਸੰਸਥਾਵਾਂ  ਨੂੰ ਕਮਜ਼ੋਰ ਕਰਨ ਦੇ ਯਤਨ ਕਰਦੀ ਰਹੀ ਹੈ ਤੇ ਇਕ ਵਾਰ ਫਿਰ ਤੋਂ ਪੰਜਾਬ  ਵਿਚ ਕਾਂਗਰਸ ਪਾਰਟੀ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਉਹਨਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਂਗਰਸ ਦੀ ਪਠਪੁਤਲੀ ਵਾਂਗ ਕੰਮ ਕਰ ਰਿਹਾ ਹੈ ਅਤੇ ਇਸ ਵੱਲੋਂ ਦੱਸੇ ਅਨੁਸਾਰ ਹੀ ਰਾਜਨੀਤੀ ਕੀਤੀ ਜਾ ਰਹੀ ਹੈ।ਇਹਨਾਂ ਆਗੂਆਂ ਨੇ ਦਿੱਲੀ ਗੁਰਦੁਆਰਾ ਕਮੇਟੀ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਮਿਸ਼ਨ ਨੂੰ ਮੁੱਢੋਂ ਰੱਦ ਕਰਨ ਦੀ ਕਾਰਵਾਈ ਦੀ ਡਟਵੀਂ ਪ੍ਰੋੜਤਾ ਕਰਦੀ ਹੈ  ਤੇ ਇਸ ਮਾਮਲੇ ਵਿਚ ਕਾਂਗਰਸ ਪਾਰਟੀ ਨੂੰ ਆਪਣੀ ਸਾਜ਼ਿਸ਼ ਵਿਚ ਕਿਸੇ ਵੀ ਤਰ੍ਹਾਂ ਨਾਲ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ  ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਮੰਤਵ ਕਾਂਗਰਸ ਪਾਰਟੀ ਦੀ ਹਦਾਇਤ ਮੁਤਾਬਕ ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਸੀ, ਇਸ ਲਈ ਉਹਨਾਂ ਸੰਮਨ ਭੇਜਣ ਦੀ ਸਾਜ਼ਿਸ਼ ਘੜੀ।ਇਹਨਾਂ ਨੇਤਾਵਾਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਮੁੱਖ ਕੰਮ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨਾ ਸੀ ਪਰ ਜਾਂਚ ਦੀ ਥਾਂ ਇਹ ਰਾਜਨੀਤੀ 'ਤੇ ਉਤਰ ਆਏ ਹਨ। 

ਉਹਨਾਂ ਕਿਹਾ ਕਿ ਜੇਕਰ ਜਾਂਚ ਸਹੀ ਤਰੀਕੇ ਕਰਨੀ ਸੀ ਤਾਂ ਜਿਥੇ ਜਿਥੇ ਮੰਦਭਾਗੀਆਂ ਘਟਨਾਵਾਂ ਵਾਪਰੀਆਂ, ਉਥੇ ਜਾ ਕੇ ਇਹਨਾਂ ਦੀ ਜਾਂਚ ਕਰਦੇ ਅਤੇ ਚਸ਼ਮਦੀਦ ਗਵਾਹਾਂ ਨੂੰ ਮਿਲਦੇ ਪਰ ਅਜਿਹਾ ਕਰਨਾ ਉਹਨਾਂ ਦੇ ਏਜੰਡੇ ਵਿਚ ਸ਼ਾਮਲ ਨਹੀਂ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ 'ਤੇ ਦੋਸ਼ ਲਾਉਣ ਵਾਲੀ ਕਾਂਗਰਸ ਪਾਰਟੀ ਦੇ ਆਪਣੇ ਰਾਜ ਵਿਚ ਹੁਣ ਤੱਕ 128 ਘਟਨਾਵਾਂ ਘੱਟ ਚੁੱਕੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਇਸ ਲਈ ਸਜ਼ਾ ਨਹੀਂ ਦੇ ਰਹੀ ਕਿਉਂਕਿ ਵਿਧਾਨ ਸਭਾ ਚੋਣਾਂ ਵੇਲੇ ਇਸ ਬੇਹੱਦ ਨਾਜ਼ੁਕ ਮਾਮਲੇ 'ਤੇ ਰਾਜਨੀਤੀ ਕਰ ਕੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਰਾਜਨੀਤਕ ਲਾਭ ਲਿਆ ਸੀ।ਉਹਨਾਂ ਕਿਹਾ ਕਿ ਇਸੇ ਲਈ ਕਾਂਗਰਸ ਇਹਨਾਂ ਦੋਸ਼ੀਆਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ।ਇਹਨਾਂ ਬੁਲਾਰਿਆਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਕੌਮ ਦੇ ਸਰਵਉਚ ਅਸਥਾਨਾਂ ਵਿਚ ਦਖਲ ਦੇਣ ਤੋਂ ਬਾਜ ਆਉਣ ਨਹੀਂ ਤਾਂ ਉਹਨਾਂ ਦਾ ਨਾਮ ਇਤਿਹਾਸ ਵਿਚ ਕਾਲੇ ਅੱਖਰਾਂ ਵਿਚ ਦਰਜ ਹੋ ਜਾਵੇਗਾ।ਇਸ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ  ਜੋ ਵਿਦੇਸ਼ ਦੌਰੇ 'ਤੇ ਗਏ ਹਨ, ਦਾ ਸੰਦੇਸ਼ ਵੀ ਸੁਣਾਇਆ ਗਿਆ ਜਿਹਨਾਂ ਨੇ ਵੀ ਦਿੱਲੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਟੈਂਡ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਰਾਣੂ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਕੁਲਦੀਪ ਸਿੰਘ ਭੋਗਲ, ਵਿਕਰਮਜੀਤ ਸਿੰਘ ਰੋਹਿਨੀ, ਅਮਰਜੀਤ ਸਿੰਘ ਫਤਿਹ ਨਗਰ, ਗੁਰਮੀਤ ਸਿੰਘ ਭਾਟੀਆ, ਮਨਜੀਤ ਸਿੰਘ ਔਲਖ, ਹਰਜੀਤ ਸਿੰਘ ਪੱਪਾ, ਨਿਸ਼ਾਨ ਸਿੰਘ ਮਾਨ, ਸਵਰਨ ਸਿੰਘ ਬਰਾੜ, ਕੁਲਦੀਪ ਸਿੰਘ ਸਾਹਨੀ, ਹਰਜੀਤ ਸਿੰਘ ਬੇਦੀ, ਗੁਰਜੀਤ ਸਿੰਘ ਸਭਰਵਾਲ, ਹਰਜੀਤ ਸਿੰਘ ਖਹਿਰਾ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD