Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰੁਣ ਜੇਤਲੀ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੱਦ ਕਰਜ਼ਾ ਸੀਮਾ ਵਧਾਉਣ 'ਤੇ ਜ਼ੋਰ

ਝੋਨੇ ਦੀ ਪਰਾਲੀ ਨੂੰ ਨਾ ਸਾੜਨ ਵਾਸਤੇ ਰਿਆਇਤਾਂ ਦੇਣ ਦੀ ਮੰਗ ਦੁਹਰਾਈ, ਜੀ.ਐਸ.ਟੀ. ਲਈ ਦੋ ਸਲੈਬ ਬਣਾਉਣ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 03 Oct 2017

Last updated on: Oct 03, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਸੋਮਵਾਰ ਦੇਰ ਰਾਤ ਇਕ ਮੀਟਿੰਗ ਕਰਕੇ ਸੂਬੇ ਦੀ ਹੱਦ ਕਰਜ਼ਾ ਸੀਮਾ ਵਧਾਉਣ ਲਈ ਆਗਿਆ ਦਿੱਤੇ ਜਾਣ ਲਈ ਜ਼ੋਰ ਪਾਇਆ ਹੈ ਤਾਂ ਜੋ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਲਈ ਲੋੜੀਂਦੇ 9500 ਕਰੋੜ ਰੁਪਏ ਦੇ ਫੰਡ ਪੈਦਾ ਕੀਤੇ ਜਾ ਸਕਣ।ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਸੀਮਾ 3 ਫੀਸਦੀ ਤੋਂ ਵਧਾ ਕੇ 4.5 ਫੀਸਦੀ ਕਰਨ ਦੀ ਆਪਣੀ ਬੇਨਤੀ ਮੁੜ ਦੁਹਰਾਈ ਹੈ ਤਾਂ ਜੋ ਸੂਬਾ ਸਰਕਾਰ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਅਤੇ ਵਿੱਤੀ ਸਹਾਇਤਾ ਦੇਣ ਲਈ ਪ੍ਰਕਿਰਿਆ ਨੂੰ ਤੇਜ਼ ਕਰ ਸਕੇ। ਪੰਜਾਬ ਸਰਕਾਰ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਦੀ ਉੱਕੀ-ਪੁੱਕੀ ਰਾਹਤ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ।ਮੀਟਿੰਗ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ ਰਿਆਇਤਾਂ ਦੇਣ ਦੀ ਮੰਗ ਮੁੜ ਦੁਹਰਾਈ ਹੈ। ਝੋਨੇ ਦੀ ਪਰਾਲੀ ਸਾੜਨ ਦੇ ਨਤੀਜੇ ਵਜੋਂ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਾਲੀ ਦਾ ਪ੍ਰਬੰਧਨ ਕਰਨ ਵਾਸੇਤ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦਿੱਤੇ ਜਾਣ ਦੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਜੀ.ਐਸ.ਟੀ. ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਵਪਾਰੀ ਅਤੇ ਕਾਰੋਬਾਰੀ ਭਾਈਚਾਰੇ ਨੂੰ ਬਹੁਤ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜੀ.ਐਸ.ਟੀ. ਦੀ ਪ੍ਰਕਿਰਿਆ ਨੂੰ ਸਧਾਰਨ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਕਾਰਨ ਸੂਬਾ ਸਰਕਾਰ ਨੂੰ ਵੀ ਵਿੱਤੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਕਿਉਂਕਿ ਕੇਂਦਰ ਵੱਲੋਂ ਜੀ.ਐਸ.ਟੀ. ਦੇ ਭੁਗਤਾਨ ਨੂੰ ਜਾਰੀ ਕਰਨ ਵਿੱਚ ਦੇਰੀ ਹੋ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਜੀ.ਐਸ.ਟੀ. ਦੀਆਂ ਦਰਾਂ ਦਾ ਸਧਾਰਨੀਕਰਨ ਕਰਨ ਦਾ ਸੁਝਾਅ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਦੀਆਂ 12 ਫੀਸਦੀ ਅਤੇ 18 ਫੀਸਦੀ ਦੀਆਂ ਦੋ ਸਲੈਬਾਂ ਨਿਰਧਾਰਿਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਜੀ.ਐਸ.ਟੀ. ਦੀ ਸਲੈਬ ਘਟਾਉਣ ਦੇ ਜੇਤਲੀ ਦੇ ਬਿਆਨ ਦਾ ਸੁਵਾਗਤ ਕੀਤਾ ਅਤੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਢਾਂਚਾਗਤ ਕਰਕੇ ਹੋਰ ਵੀ ਸਧਾਰਨ ਬਣਾਇਆ ਜਾਵੇ।ਮੁੱਖ ਮੰਤਰੀ ਨੇ ਨਵੀਂ ਟੈਕਸ ਪ੍ਰਣਾਲੀ ਨੂੰ ਸੁਖਾਲਾ ਬਣਾਉਣ ਲਈ ਜੇਤਲੀ 'ਤੇ ਜ਼ੋਰ ਪਾਇਆ ਅਤੇ ਸੁਝਾਅ ਦਿੱਤਾ ਕਿ ਛੋਟੇ ਡੀਲਰਾਂ ਲਈ ਇਕ ਤਿਮਾਈ ਰਿਟਰਨ ਦੀ ਆਗਿਆ ਦਿੱਤੀ ਜਾਵੇ। ਮੁੱਖ ਮੰਤਰੀ ਦੇ 'ਨਿੱਲ' ਰਿਟਰਨ ਦੇ ਸਧਾਰਨੀਕਰਨ ਦੀ ਵੀ ਗੱਲ ਆਖੀ ਅਤੇ ਕਿਹਾ ਕਿ ਇਸ ਨੂੰ ਹੋਰ ਤਰਕ ਸੰਗਤ ਅਤੇ ਦਰੁਸਤ ਬਣਾਇਆ ਜਾਵੇ।

 

Tags: Arun Jaitley , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD