Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ : ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਕੇਂਦਰੀ ਮੰਤਰੀ ਨੇ ਕੇਂਦਰੀ ਵਿੱਤ ਮੰਤਰਾਲੇ ਕੋਲ ਮੁੱਦਾ ਉਠਾਉਣ ਦਾ ਭਰੋਸਾ ਦਵਾਇਆ

Web Admin

Web Admin

5 Dariya News

ਨਵੀਂ ਦਿੱਲੀ , 03 Oct 2017

Last updated on: Oct 03, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੂੰ ਮਿਲ ਕੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।ਪਰਾਲੀ ਸਾੜਨ ਦੇ ਚੱਲ ਰਹੇ ਅਮਲ ਕਾਰਨ ਵਾਤਾਵਰਨ 'ਤੇ ਪੈ ਰਹੇ ਖਤਰਨਾਕ ਪ੍ਰਭਾਵ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਇਸ ਦੇ ਪ੍ਰਬੰਧਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਆਪਣੀ ਮੰਗ ਦੁਹਰਾਈ ਹੈ ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੇ ਚਲਣ ਨੂੰ ਰੋਕਿਆ ਜਾ ਸਕੇ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੇ ਆਪਣੇ ਮੰਤਰਾਲੇ ਵੱਲੋਂ ਇਸ ਸਬੰਧ ਵਿੱਚ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਮੁੱਦਿਆਂ ਬਾਰੇ ਪੰਜਾਬ ਨੂੰ ਹਰ ਸਹਾਇਤਾ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਪਾਣੀ ਦੀ ਸਾਂਭ-ਸੰਭਾਲ ਦੇ ਵਾਸਤੇ ਵੀ ਮੁੱਖ ਮੰਤਰੀ ਨੂੰ ਮਦਦ ਦੇਣ ਦਾ ਭਰੋਸਾ ਦਵਾਇਆ। ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਪਰਾਲੀ ਦੇ ਪ੍ਰਬੰਧਨ ਵਾਸਤੇ ਮੁਆਵਜ਼ਾ ਦੇਣ ਦਾ ਪੰਜਾਬ ਦਾ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਉਠਾਉਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਵੱਲ ਕੇਂਦਰ ਨੂੰ ਗੰਭੀਰ ਧਿਆਨ ਦਿੱਤੇ ਜਾਣ ਦੀ ਜ਼ਰੂਰਤ ਹੈ। ਇਸ ਤੋਂ ਪਹਿਲਾਂ ਵੀ ਇਹ ਮੁੱਦਾ ਉਠਾਏ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਝੋਨੇ ਦੀ ਖਰੀਦ ਸਮੇਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਮੁਹੱਈਆ ਕਰਾਉਣ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨੂੰ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਇਹ ਬੋਨਸ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤਾ ਜਾਵੇ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਕਿਸੇ ਹੋਰ ਤਰੀਕੇ ਨਾਲ ਇਸ ਦਾ ਪ੍ਰਬੰਧਨ ਕਰਨਗੇ। 

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਏ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੂੰ ਕੇਂਦਰੀ ਗਰੀਨ ਟ੍ਰਿਬਿਊਨਲ ਵੱਲੋਂ ਆਏ ਦਿਸ਼ਾਂ ਨਿਰਦੇਸ਼ਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਨੇ ਇਸ ਸਬੰਧ ਵਿੱਚ ਕਈ ਕਦਮ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਵੀ ਇਸ ਸਮੱਸਿਆ ਨੂੰ ਖਤਮ ਕਰਨ ਵਾਸਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ। ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਖੇਤੀਬਾੜੀ ਮਸ਼ੀਨਰੀ ਦੀ ਵਿਕਰੀ 'ਤੇ ਸਬਸਿਡੀ ਦੇਣ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਇਸ ਸਬੰਧ ਵਿੱਚ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪਰਾਲੀ ਸਾੜਨ 'ਤੇ ਰਿਮੋਟ ਸੈਂਸਿੰਗ ਸੈਟੇਲਾਇਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਫੀਲਡ ਵਿੱਚ ਜਾ ਕੇ ਵੀ ਇਸ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੁਰਮਾਨਾ ਲਾਉਣਾ ਨਾ ਹੀ ਠੀਕ ਹੈ ਅਤੇ ਨਾ ਹੀ ਜਾਇਜ਼। ਉਨ੍ਹਾਂ ਕਿਹਾ ਕਿ ਸਬਸਿਡੀ 'ਤੇ ਮੁਹੱਈਆ ਕਰਵਾਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਨਾਲ ਵੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ 'ਤੇ ਪ੍ਰਤੀ ਏਕੜ 3000 ਰੁਪਏ ਦਾ ਵਿੱਤੀ ਬੋਝ ਪੈ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ ਬਣਾਏ ਜਾ ਰਹੇ ਬਾਗਬਾਨੀ ਦੇ ਨੈਸ਼ਨਲ ਇੰਸਟੀਚਿਊਟ ਦੀ ਮੌਜੂਦਾ ਸਥਿਤੀ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂੰ ਕਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਇਸ ਇੰਸਟੀਚਿਊਟ ਦਾ ਨੀਂਹ-ਪੱਥਰ ਰੱਖਣ ਦਾ ਸੱਦਾ ਦਿੱਤਾ ਜੋ ਇਸ ਸਾਲ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ।  

 

Tags: Radha Mohan Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD