Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਲੜਕੀਆਂ ਨੂੰ ਪੜ੍ਹਾ ਲਿਖਾ ਕੇ ਹੀ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ: ਸਪਰਾ

ਡਿਪਟੀ ਕਮਿਸ਼ਨਰ ਵੱਲੋਂ “ਬੇਟੀ ਬਚਾਓ ਬੇਟੀ ਪੜਾਓ” ਪ੍ਰਤੀ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Oct 2017

Last updated on: Oct 09, 2017, 00:00 IST

ਲੜਕੀਆਂ ਨੂੰ ਪੜ੍ਹਾ ਲਿਖਾ ਕੇ ਹੀ ਚੰਗੇ ਅਤੇ ਨਰੋਏ ਸਮਾਜਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਅਜੋਕੇ ਯੁੱਗ ਵਿਚ  ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਸਗੋਂ ਬਹੁਤ ਸਾਰੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 14 ਅਕਤੂਬਰ ਤੱਕ  ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜਾਓ' ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਆਪਣੇ ਸੰਬੋਧਨ ਵਿੱਚ ਕੀਤਾ।ਸ੍ਰੀਮਤੀ ਸਪਰਾ ਨੇ ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੇਟੀ ਬਚਾਓ ਬੇਟੀ ਪੜਾਓ ਸੰਹੁ  ਜਿਸ ਵਿਚ ' ਮੈਂ ਨਾ ਤਾਂ ਕੰਨਿਆਂ ਭਰੂਣ ਹੱਤਿਆ ਕਰਾਂਗਾ/ਕਰਾਂਗੀ ਅਤੇ ਜੇਕਰ ਸਮਾਜ ਵਿਚ ਅਜਿਹਾ ਵਾਪਰਨ ਦੀ ਸੂਚਨਾ ਮਿਲੇਗੀ ਤਾਂ ਇਸ ਸਬੰਧੀ ਸਮਰਥਕ ਅਧਿਕਾਰੀ ਕੋਲ ਸ਼ਿਕਾਇਤ ਕਰਾਂਗਾ/ਕਰਾਂਗੀ ਅਤੇ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਦਾ ਅਧਿਕਾਰ ਦੇਣ, ਬੇਟੀਆਂ ਨੂੰ ਪੜਾਈ ਲਈ ਬੇਟਿਆਂ ਦੇ ਬਰਾਬਰ ਮੌਕੇ ਦੇਣ, ਦਹੇਜ਼ ਪ੍ਰਥਾ ਦਾ ਡਟ ਕੇ ਵਿਰੋਧ ਕਰਨ, ਬਾਲ ਵਿਆਹ ਦਾ ਵਿਰੋਧ ਅਤੇ ਬੇਟੀ ਬਚਾਓ ਬੇਟੀ ਪੜਾਓ ਦਾ ਹੋਕਾ ਘਰ –ਪਹੁੰਚਾਉਣ ਦੀ ਸੰਹੁ ਚੁਕਾਈ।  ਉਨ੍ਹਾਂ ਇਸ ਮੌਕੇ ਭਰੂਣ ਹੱਤਿਆ ਦੇ ਖਾਤਮੇ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਭਰੂਣ ਹੱਤਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੀਏ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਸਾਡੇ ਸਮਾਜ ਤੇ ਇੱਕ ਕਲੰਕ ਹੈ। ਜਿਸ ਨੂੰ ਖਤਮ ਕਰਨ ਲਈ ਹਰੇਕ ਜਿੰਮੇਵਾਰ ਨਾਗਰਿਕ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਸ੍ਰੀਮਤੀ ਸਪਰਾ ਨੇ ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਪ੍ਰਤੀ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮਰ ਅਫਸਰ ਸ੍ਰ: ਅਮਰਜੀਤ ਸਿੰਘ ਕੌਰੇ ਨੇ ਬੇਟੀ ਬਚਾਓ ਬੇਟੀ ਪੜਾਓ' ਜਾਗਰੂਕਤਾ ਮੁਹਿੰਮ ਬਾਰੇ ਦੱਸਿਆ ਕਿ ਇਹ ਮੁਹਿੰਮ 14 ਅਕਤੂਬਰ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਪਿੰਡ ਪੱਧਰ ਤੇ  ਲੋਕਾਂ ਨੂੰ ਭਰੂਣ ਹੱਤਿਆ ਦੇ ਨਾਲ ਨਾਲ ਬੇਟੀ ਬਚਾਓ ਬੇਟੀ ਪੜਾਓ ਸਬੰਧੀ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਬੇਟੀ ਬਚਾਓ ਬੇਟੀ ਪੜਾਓ ਪ੍ਰਤੀ ਜਾਗਰੂਕ ਕਰਨ ਲਈ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ, ਅਤੇ ਸਕੂਲੀ ਬੱਚਿਆਂ ਵਿਚ ਪੇਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਨਵਜਨਮੀ ਬੱਚੀ ਦੇ ਪਰਿਵਾਰ  ਨੂੰ ਪ੍ਰਸੰਸਾਂ ਪੱਤਰ, ਮਿਠਾਈ ਅਤੇ ਹੋਰ ਤੋਹਫੇ ਵੀ ਦਿੱਤੇ ਜਾਣਗੇ। ਇਸ ਤੌਂ ਇਲਾਵਾ ਛੋਟੀਆਂ ਬੱਚੀਆਂ ਦੇ ਨਾਂ ਤੇ ਪੌਦੇ ਲਗਾਏ ਜਾਣਗੇ। ਜਿਨ੍ਹਾਂ ਦੀ ਦੇਖ ਭਾਲ ਬੱਚੀ ਅਤੇ ਉਸਦੇ ਪਰਿਵਾਰ ਵੱਲੋਂ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਲੋਕਾਂ ਨੂੰ ਦਸਤਾਵੇਜ਼ੀ ਫਿਲਮਾਂ ਅਤੇ ਨੂੱਕੜ ਨਾਟਕਾਂ ਰਾਂਹੀ ਵੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਭਰੂਣ ਹੱਤਿਆ ਤੇ ਠੇਸ ਕਰਦੀ ਸਕਿੱਟ 'ਕੁੰਜਾਂ ਦੀਆਂ ਡਾਰਾ' ਵੀ ਪੇਸ਼ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ , ਵਧੀਕ ਡਿਪਟੀ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਸਿਵਲ ਸਰਜਨ ਡਾ: ਰੀਟਾ ਭਾਰਦਵਾਜ, ਐਸ.ਡੀ.ਐਮ. ਆਰ.ਪੀ. ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨਿਰਮਲ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।  

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD