Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਵਿਜੀਲੈਂਸ ਨੇ 18 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ, 5 ਦੋਸ਼ੀ ਕਰਮਚਾਰੀਆਂ ਨੂੰ ਅਦਾਲਤ ਵੱਲੋਂ ਸਜਾਵਾਂ ਤੇ ਜ਼ੁਰਮਾਨੇ

ਭ੍ਰਿਸ਼ਟਾਚਾਰ ਕੇਸਾਂ ਦੀ ਜਾਂਚ ਲਈ 4 ਵਿਜੀਲੈਂਸ ਪੜਤਾਲਾਂ ਦਰਜ

Web Admin

Web Admin

5 Dariya News

ਚੰਡੀਗੜ੍ਹ , 12 Oct 2017

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 17 ਛਾਪੇ ਮਾਰਦਿਆਂ 18 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲਿਸ ਵਿਭਾਗ ਦੇ 7 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜਮ ਸ਼ਾਮਲ ਹਨ।ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ 5 ਫੌਜਦਾਰੀ ਮੁਕੱਦਮੇ ਵੀ ਪੜਤਾਲ ਉਪਰੰਤ ਦਰਜ਼ ਕੀਤੇ ਗਏ । ਉਨਾਂ ਦੱਸਿਆ ਕਿ ਇਸੇ ਦੌਰਾਨ ਚਾਰ ਮੁਕੱਦਮਿਆਂ ਵਿਚ ਵੱਖ-ਵੱਖ ਅਦਾਲਤਾਂ ਵਲੋਂ ਪੰਜ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿਚ ਆਯੁਰਵੈਦਿਕ ਕਾਲਜ ਤੇ ਹਸਪਤਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਦੀਪਕ ਕੁਮਾਰ, ਕਲਰਕ ਨੂੰ ਵਧੀਕ ਸੈਸ਼ਨਜ਼ ਜੱਜ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 5,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਬੀ.ਡੀ.ਪੀ.ਓ ਦਫਤਰ ਬੁਢਲਾਡਾ, ਮਾਨਸਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ ਪਵਨ ਕੁਮਾਰ ਨੂੰ ਵਧੀਕ ਸੈਸ਼ਨਜ਼ ਜੱਜ ਮਾਨਸਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਸਮੇਤ 50,000 ਰੁਪਏ ਦਾ ਜ਼ੁਰਮਾਨਾ ਭਰਨ ਦੀ ਸਜ਼ਾ ਸੁਣਾਈ ਗਈ।ਇਸੇ ਤਰ੍ਹਾਂ ਸਬ ਡਵੀਜਨ ਬੰਡਾਲਾ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਲਾਈਨਮੈਨ ਦਲਜੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਗੁਰਨਾਮ ਸਿੰਘ ਨੂੰ ਵਧੀਕ ਸੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 5 ਹਜਾਰ ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਭਲਾਈ ਵਿਭਾਗ ਪੰਜਾਬ, ਚੰਡੀਗੜ੍ਹ ਵਿਖੇ ਤਾਇਨਾਤ ਸੰਯੁਕਤ ਸਕੱਤਰ ਤੇਜ ਕੁਮਾਰ ਗੋਇਲ ਪੀ.ਸੀ.ਐਸ. ਨੂੰ ਵਧੀਕ ਸੈਸ਼ਨਜ਼ ਜੱਜ ਐਸ.ਏ.ਐਸ ਨਗਰ ਦੀ ਅਦਾਲਤ ਵੱਲੋਂ 3 ਸਾਲ ਦੀ ਕੈਦ ਅਤੇ 12,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ। 

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD