Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਬੇਟੀ ਬਚਾਓ ਮੁਹਿੰਮ ਅਧੀਨ ਲੋਕਾਂ ਨੂੰ ਬੇਟੀਆਂ ਦੀ ਮਹੱਤਤਾ ਸਬੰਧੀ ਕੀਤਾ ਜਾਗਰੂਕ

ਦੀਵਾਲੀ ਮੌਕੇ ਲੱਛਮੀ ਦੀ ਪੂਜਾ ਕਰਨ ਦੇ ਨਾਲ ਨਾਲ ਲਕਛਮੀਆਂ ਨੂੰ ਬਚਾਉਣ ਦਾ ਪ੍ਰਣ ਕਰੀਏ ¸ ਐੱਸ ਡੀ ਐਮ ਆਰ ਪੀ ਸਿੰਘ

5 Dariya News

ਐਸ.ਏ.ਐਸ ਨਗਰ , 13 Oct 2017

Last updated on: Oct 13, 2017, 00:00 IST

ਰਤਨ ਗਰੁੱਪ ਆਫ਼ ਇੰਸੀਟਿਚਿਊਸ਼ਨਜ਼ ਵੱਲੋਂ ਦੀਵਾਲੀ ਮੌਕੇ ਲੋਕਾਂ ਨੂੰ  ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਸਬੰਧੀ ਜਾਗਰੂਕ ਕਰਦੇ ਹੋਏ ਫ਼ੇਜ਼ ੮ ਵਿਚ ਇਕ ਰੈਲੀ ਦਾ ਆਯੋਜਨ ਕੀਤਾ।  ਇਸ ਰੈਲੀ ਨੂੰ ਹਰੀ ਝੰਡੀ  ਐੱਸ ਡੀ ਐਮ ਆਰ ਪੀ ਸਿੰਘ ਅਤੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਵੱਲੋਂ ਦਿਤੀ ਗਈ। ਇਸ ਮੌਕੇ ਰਤਨ ਕਾਲਜ ਦੀਆਂ ਵਿਦਿਆਰਥਣਾਂ ਨੇ ਫ਼ੇਜ਼ ੮ ਦੀਆਂ ਲਾਈਟਾਂ ਤੇ ਖੜੇ ਹੋ ਕੇ ਆਮ ਸ਼ਹਿਰੀਆਂ ਨੂੰ ਇਸ ਸੰਵੇਦਨਸ਼ੀਲ ਮੁੱਦੇ ਤੇ ਜਾਗਰੂਕ ਕੀਤਾ। ਇਸ ਤੋਂ ਪਹਿਲਾਂ ਰਤਨ ਗਰੁੱਪ ਵਿਚ  ਇਕ ਹਫ਼ਤਾ ਚੱਲੇ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆਂ ਦੇ ਫ਼ਾਇਦੇ,ਵਧੀਆਂ ਖ਼ੁਰਾਕ, ਲੜਕੀਆਂ ਦੇ ਹੱਕ,ਮੈਡੀਕਲ ਸਹਾਇਤਾ, ਸੜਕ ਤੇ ਜਾਂਦੇ ਹੋਏ ਕਿਸੇ ਤਰਾਂ ਦੀ ਛੇੜ-ਛਾੜ ਜਾ ਹਿੰਸਾ ਅਤੇ ਲੜਕੇ-ਲੜਕੀ  ਦੇ ਭੇਦਭਾਵ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ ।ਐੱਸ ਡੀ ਐਮ ਆਰ ਪੀ ਸਿੰਘ ਨੇ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਸਾਨੂੰ ਦੀਵਾਲੀ ਮੌਕੇ ਲਕਸ਼ਮੀ ਦੀ ਪੂਜਾ ਮੌਕੇ ਇਸ ਗੱਲ ਦਾ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਲਕਸ਼ਮੀ ਦਾ ਰੂਪ ਲੜਕੀਆਂ ਨੂੰ  ਲੜਕਿਆਂ ਤੋਂ ਵੀ ਵੱਧ ਪਿਆਰ ਦਿੰਦੇ ਹੋਏ ਉਨ੍ਹਾਂ ਨੂੰ ਬਿਹਤਰੀਨ ਸਿੱਖਿਆਂ ਦਈਏ। 

ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਇਸ ਮੌਕੇ ਸਮਾਜ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਅੱਜ ਲੜਕੀਆਂ ਸਮਾਜ ਵਿਚ ਹਰ ਖੇਤਰ ਵਿਚ ਲੜਕਿਆਂ ਤੋਂ ਕਿਤੇ ਵੱਧ ਹਨ। ਸਾਨੂੰ ਸਮੇਂ ਦੇ ਹਾਣੀ ਬਣਦੇ ਹੋਏ ਇਸ ਸਮਝਣਾ ਚਾਹੀਦਾ ਹੈ ਕਿ ਲੜਕੀਆਂ ਇਕ ਬਿਹਤਰੀਨ ਸਮਾਜ ਦੀ ਸਿਰਜਣਾ ਵਿਚ ਹੋਰ ਵਧੀਆਂ ਤਰੀਕੇ ਨਾਲ ਆਪਣਾ ਯੋਗਦਾਨ ਦਿੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਕ ਪਰਿਵਾਰ ਦੀ ਔਰਤ ਸਿੱਖਿਆਂ ਹਾਸਿਲ ਕਰਦੀ ਹੈ ਤਾਂ ਇਸ ਨਾਲ ਅੱਗੇ ਜਾ ਕੇ ਇਕ ਪੂਰਾ ਪਰਿਵਾਰ ਸਿੱਖਿਆਂ ਹਾਸਿਲ ਕਰਦਾ ਹੈ।ਰਤਨ  ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਪੰਜਾਬ 'ਚ ਅੱਜ ਲੜਕੀਆਂ ਨੂੰ ਸਿੱਖਿਆਂ ਦੇਣ ਦੀ ਰਵਾਇਤ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਪਿੰਡਾਂ ਅਤੇ ਛੋਟੇ ਕਸਬਿਆਂ 'ਚ ਲੜਕੀਆਂ ਨੂੰ ਉੱਚ ਸਿੱਖਿਆਂ ਤੋਂ ਵਿਹੂਣਾ ਰੱਖਿਆ ਜਾ ਰਿਹਾ ਹੈ ਜਦ ਕਿ ਅੱਜ ਲੜਕੀਆਂ ਸਿੱਖਿਆਂ ਦੇ ਹਰ ਖੇਤਰ 'ਚ ਲੜਕਿਆਂ ਤੋਂ ਅੱਗੇ ਚਲ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅੱਜ ਆਧੁਨਿਕ ਦੁਨੀਆ 'ਚ ਮਹਿੰਗਾਈ ਦੇ ਸਮੇਂ ਪਰਿਵਾਰ ਦੇ ਹਰ ਜੀਅ ਨੂੰ ਬਾਹਰ ਕੰਮ ਕਰਨਾ ਪੈਂਦਾ ਹੈ ਇਸ ਲਈ ਜੇਕਰ ਲੜਕੀਆਂ ਉੱਚ ਸਿੱਖਿਆਂ ਹਾਸਿਲ ਕਰਨਗੀਆਂ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਸਹਾਇਤਾ ਕਰ ਸਕਦੀਆਂ ਹਨ ਬਲਕਿ ਦੇਸ਼ ਦੀ ਤਰੱਕੀ ਲਈ ਵੀ  ਆਪਣਾ ਯੋਗਦਾਨ ਪਾ ਸਕਦੀਆਂ ਹਨ। ਇਸ ਦੇ ਨਾਲ ਹੀ ਲੜਕੀਆਂ ਨੂੰ ਆਪਣੇ ਹੱਕਾਂ ਨੂੰ ਸਮਝਦੇ ਹੋਏ ਕਿਸੇ ਵੀ ਮੁਸੀਬਤ ਦਾ ਹੌਸਲੇ ਨਾਲ ਸਾਹਮਣਾ ਕਰਨ ਦੀ ਪ੍ਰੇਰਨਾ ਦਿਤੀ । 

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD