Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਰਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਦਰਬਾਰ ਸਾਹਿਬ ਦਾ ਮਾਹੌਲ ਖਰਾਬ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ -ਪ੍ਰੋ. ਬਡੂੰਗਰ

Web Admin

Web Admin

5 Dariya News

ਐਸ.ਏ.ਐਸ ਨਗਰ , 13 Oct 2017

Last updated on: Oct 13, 2017, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ ਅਤੇ ਇਥੇ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਇਥੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਬਣਨ ਵਾਲੇ ਯਾਤਰੂ ਨਿਵਾਸ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਹੋਏ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਆਪਣੇ ਆਪ ਨੂੰ ਜਥੇਦਾਰ ਅਖਵਾਉਣ ਵਾਲੇ ਇਹ ਲੋਕ ਪੰਥ ਵਿਰੋਧੀ ਕਾਰਵਾਈਆਂ ਕਰਕੇ ਸਿੱਖ ਕੌਮ ਦਾ ਅਕਸ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਦਾ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰ ਨਿਯੁਕਤ ਨਹੀਂ ਕਰ ਸਕਦਾ ਬਲਕਿ ਇਸ ਦੀ ਵੀ ਇਕ ਪੰਥਕ ਪ੍ਰਕ੍ਰਿਆ ਅਤੇ ਵਿਧੀ ਵਿਧਾਨ ਹੈ। ਪ੍ਰੋ. ਬਡੂੰਗਰ ਨੇ ਪੰਥ ਵਿਰੋਧੀ ਸ਼ਕਤੀਆਂ ਦੇ ਹੱਥਾਂ ਵਿਚ ਖੇਡ ਰਹੇ ਇਨ੍ਹਾਂ ਲੋਕਾਂ ਨੂੰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਤੋਂ ਬਾਜ਼ ਆਉਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤਿ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਕੀਤੀ।ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਭਾਈ ਕੂਰਮ ਜੀ ਨਿਵਾਸ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਬਣਾਏ ਜਾਣ ਵਾਲੇ ਇਸ ਨਿਵਾਸ ਦੇ 50 ਕਮਰੇ ਹੋਣਗੇ ਅਤੇ ਇਸ ਦੇ ਨਿਰਮਾਣ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਮਹਿੰਦਰ ਸਿੰਘ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਬਿਹਤਰ ਪ੍ਰਬੰਧ ਕਰਨ ਲਈ ਵਚਨਬਧ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਜਿੰਦਰ ਸਿੰਘ ਧਾਮੀ, ਬੀਬੀ ਹਰਜਿੰਦਰ ਕੌਰ, ਬਾਬਾ ਮਹਿੰਦਰ ਸਿੰਘ, ਸ. ਸੰਤਾ ਸਿੰਘ ਉਮੈਦਪੁਰੀ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਸ. ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਸ. ਪ੍ਰਮਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਗ ਸ਼ਹੀਦਾਂ ਬੜੈਲ, ਸ. ਤੇਜਿੰਦਰਪਾਲ ਸਿੰਘ ਸਿੱਧੂ, ਸ. ਅਮਰੀਕ ਸਿੰਘ ਮੋਹਾਲੀ, ਸ. ਪਰਮਜੀਤ ਸਿੰਘ ਕਾਹਲੋਂ, ਸ. ਜਸਵੰਤ ਸਿੰਘ ਭੁੱਲਰ ਆਦਿ ਹਾਜ਼ਰ ਸਨ।

 

Tags: Prof Kirpal Singh Badungar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD