Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਗਿਆਨ ਜੋਤੀ ਵੱਲੋਂ ਵਿਦਿਆਰਥੀਆਂ ਨੂੰ ਭਾਰਤ ਵਿਚ ਨੌਕਰੀ ਦੇ ਮੌਕੇ ਅਤੇ ਉੱਜਲ ਭਵਿਖ ਦੀਆਂ ਉਡਾਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਦੇ ਹੋਏ ਮੇਕ ਇਨ ਇੰਡੀਆ ਲਈ ਉਪਰਾਲੇ ਕਰਨ ਲਈ ਪ੍ਰੇਰਨਾ ਦਿਤੀ

Web Admin

Web Admin

5 Dariya News

ਮੋਹਾਲੀ , 16 Oct 2017

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ, ਫ਼ੇਜ਼ ੨ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਦੇਸ਼ ਵਿਚ ਨੌਕਰੀ ਅਤੇ ਤਰੱਕੀ ਦੇ ਮੌਕਿਆਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਹਰਿਆਣਾ ਦੇ ਸਾਬਕਾ ਚੀਫ਼ ਸੈਕਟਰੀ ਅਤੇ ਸੁਸਾਇਟੀ ਫ਼ਾਰ ਪਰਮੋਸ਼ਨ ਆਫ਼ ਸਾਇੰਸ ਅਤੇ ਟੈਕਨੌਲੋਜੀ ਆਫ਼ ਇੰਡੀਆ ਦੇ ਪ੍ਰੈਜ਼ੀਡੈਂਟ ਧਰਮਵੀਰ ਨੇ ਖ਼ਾਸ ਸਪੀਕਰ ਵਜੋਂ ਸ਼ਿਰਕਤ ਕਰਦੇ  ਹੋਏ ਇਸ ਵਿਸ਼ੇ ਤੇ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਦੇ ਇਲਾਵਾ ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਸੈਮੀਨਾਰ ਵਿਚ ਸਬੰਧਿਤ ਵਿਸ਼ੇ ਬਾਰੇ  ਆਪਣੇ ਵਿਚਾਰ ਸਾਂਝੇ ਕੀਤੇ।ਧਰਮਵੀਰ ਜੋ ਕਿ ਇਕ ਰਿਟਾਇਰਡ ਆਈ ਏ ਐੱਸ ਅਧਿਕਾਰੀ ਵੀ ਹਨ, ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆਂ ਕਿ ਜਿਸ ਤਰਾਂ ਭਾਰਤ ਦੀ ਅਰਥਵਿਵਸਥਾ ਨੇ ਵਿਸ਼ਵ ਪੱਧਰ ਦੇ ਮੁਕਾਬਲੇ ਬਹੁਤ ਤੇਜ਼ੀ ਨਾਲ ਵਾਧਾ ਕੀਤਾ ਹੈ। ਉਸੇ ਤਰਾਂ ਦੇਸ਼ ਨੇ ਸਿੱਖਿਆ, ਟੈਲੀਕਾਮ, ਖੋਜ, ਸਿਹਤ ਸੇਵਾਵਾਂ,ਤਕਨੀਕ, ਵਪਾਰ ਅਤੇ ਹੋਰ ਕਈ ਖੇਤਰਾਂ ਵਿਚ ਵੀ ਕ੍ਰਾਂਤੀਕਾਰੀ ਬਦਲਾਓ ਲਿਆਂਦੇ ਹਨ। ਆਜ਼ਾਦੀ ਤੋਂ ਬਾਅਦ ਭਾਰਤ ਨੇ ਵਿਸ਼ਵ ਪੱਧਰ ਦੇ ਆਈ ਆਈ ਟੀ, ਏਮਜ਼, ਆਈ ਆਈ ਐਮ, ਕੇਂਦਰੀ ਯੂਨੀਵਰਸਿਟੀਆਂ, ਈਸਰੋ ਸਮੇਤ ਅਜਿਹੀਆਂ ਕਈ ਸੰਸਥਾਵਾਂ ਬਣਾਈਆਂ ਹਨ ਜਿਨ੍ਹਾਂ ਦੀ ਦੁਨੀਆਂ ਦੇ ਨਕਸ਼ੇ ਤੇ ਆਪਣੀ ਇਕ ਵੱਖਰੀ ਪਹਿਚਾਣ ਹੈ। ਧਰਮਵੀਰ ਨੇ ਵਿਦਿਆਰਥੀਆਂ ਨੂੰ ਆਪਣੀ ਸਿੱਖਿਆਂ ਅਤੇ ਗਿਆਨ ਵਿਚ ਹੋਰ ਵਾਧਾ ਕਰਨ ਦੀ ਪ੍ਰੇਰਨਾ ਦਿੰਦੇ  ਹੋਏ ਦੱਸਿਆਂ ਕਿ ਜਿਸ ਤਰਾਂ ਭਾਰਤ ਦੀ ਅਰਥ ਵਿਵਸਥਾ ਤਰੱਕੀ ਕਰ ਰਹੀ ਹੈ ਉਸ ਹਾਲਤ ਵਿਚ ਦੇਸ਼ ਵਿਚ ਬਿਹਤਰੀਨ ਨੌਕਰੀ ਦੇ ਮੌਕੇ ਮਿਲਣਗੇ।

ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਨੂੰ ਆਪਣੇ ਉੱਜਲ ਭਵਿਖ ਸਬੰਧੀ ਜਾਗਰੂਕ ਹੁੰਦੇ ਹੋਏ ਆਪਣੀ ਅੰਦਰੂਨੀ ਯੋਗਤਾ ਨੂੰ ਪਛਾਣਨ ਦੀ ਪ੍ਰੇਰਨਾ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ ਵਿਸ਼ਵ ਉਦਯੋਗਿਕ ਕ੍ਰਾਂਤੀ ਸਦਕਾ ਜਿੱਥੇ ਵਿਸ਼ਵ ਪੱਧਰ ਤੇ ਮਸ਼ੀਨੀਕਰਨ ਹੋਣ ਨਾਲ ਨੌਕਰੀ ਦੇ ਮੌਕਿਆਂ ਤੇ ਨਾਕਾਰਮਤਕ ਫ਼ਰਕ ਪਵੇਗਾ ਉੱਥੇ ਹੀ ਟੈਕਨੀਕਲ ਅਤੇ ਸਕਿਲੱਡ ਮੁਲਾਜ਼ਮਾਂ ਦੀ ਮੰਗ ਵੀ ਵਧੇਗੀ। ਇਸ ਲਈ ਉਨ੍ਹਾਂ ਨੂੰ ਹੁਣ ਤੋਂ ਹੀ ਆਪਣੀ ਡਿਗਰੀ ਅਨੁਸਾਰ ਬਿਹਤਰੀਨ ਅਨੁਭਵ ਲੈਣ ਲਈ ਆਪਣਾ ਧਿਆਨ ਕੇਂਦਰਿਤ ਕਰਨ। ਇਨਾ ਹਾਲਤਾਂ ਵਿਚ ਦੇਸ਼ ਵਿਚ ਇੰਜੀਨੀਅਰਾਂ ਅਤੇ ਮੈਨੇਜਰਾਂ ਦੀ ਵੱਡੇ ਪੱਧਰ ਤੇ ਲੋੜ ਮਹਿਸੂਸ ਹੋਵੇਗੀ ।

ਇਸ ਮੌਕੇ ਤੇ  ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਬੇਸ਼ੱਕ ਅਸੀਂ ਆਪਣੇ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਦੀ ਬਜਾਏ ਆਪਣਾ ਕਾਰੋਬਾਰ ਸ਼ੁਰੂ ਕਰਨ ਪ੍ਰੇਰਨਾ ਦਿੰਦੇ ਹਾਂ। ਪਰ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੇਸ਼ ਵਿਚ ਤਰੱਕੀ ਦੇ ਮੌਕਿਆਂ ਲਈ ਵੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ   ਚੇਅਰਮੈਨ ਬੇਦੀ ਨੇ ਇਕ ਵਿਦਿਆਰਥੀ ਦੇ ਨਿੱਜੀ ਇੱਛਾ ਅਤੇ ਉਸ ਦੀ ਯੋਗਤਾ ਦੇ ਮੁਲਾ ਆਂਕਣ ਕਰਨਾ ਵੀ ਅੱਜ ਦੀ ਵੱਡੀ ਲੋੜ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣੀ ਇੱਛਾ ਨਾਲ ਕੋਈ ਟੀਚਾ ਚੁਣਦਾ ਹੈ ਤਾਂ ਉਹ ਉਸ ਮੰਜ਼ਿਲ ਤੇ ਪਹੁੰਚਣ ਲਈ ਜੀ ਜਾਨ ਲਗਾ ਦਿੰਦਾ ਹੈ, ਜਦ ਕਿ  ਸਿਰਫ਼ ਲੋੜ ਉਸ ਬੱਚੇ ਦੇ ਟੀਚੇ ਨੂੰ ਸਹੀ ਸੇਧ ਦੇਣ ਦੀ ਹੁੰਦੀ ਹੈ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD