Saturday, 11 May 2024

 

 

ਖ਼ਾਸ ਖਬਰਾਂ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ

 

ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨਾਲ ਜਿੱਤੀ ਕਾਂਗਰਸ ਨੇ ਗੁਰਦਾਸਪੂਰ ਜਿਮਨੀ ਚੋਣ : ਵਿਜੇ ਸਾਂਪਲਾ

Web Admin

Web Admin

5 Dariya News

ਚੰਡੀਗੜ੍ਹ , 22 Oct 2017

ਸਰਕਾਰੀ ਮਸ਼ੀਨਰੀ ਦੀ ਯੋਜਨਾਬੱਧ ਦੁਰਵਰਤੋਂ ਕਰਕੇ ਗੁਰਦਾਸਪੂਰ ਜ਼ਿਮਨੀ ਚੋਣ ਜਿੱਤੀ ਹੈ ਕਾਂਗਰਸ। ਇਹ ਸਿੱਟਾ ਭਾਜਪਾ ਪੰਜਾਬ ਨੇ ਅਪਣੀ ਸਮੀਖਿਆ ਮੀਟਿੰਗ ਵਿਚ ਕੱਢਿਆ। ਸੂਬਾ ਪ੍ਰਧਾਨ ਵਿਜੇ ਸਾਂਪਲਾ ਦੀ ਪ੍ਰਧਾਨਗੀ ਵਿਚ ਹੋਈ ਇਸ ਸਮੀਖਿਆ ਮੀਟਿੰਗ ਵਿਚ ਉਹ ਸਾਰੇ ਕੋਰ ਗਰੁੱਪ ਮੈਂਬਰ, ਸੂਬਾ ਆਹੁਦੇਦਾਰ ਅਤੇ ਸਾਬਕਾ ਮੰਤਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਗੁਰਦਾਸਪੂਰ ਲੋਕਸਭਾ ਵਿਚ ਆਉਂਦੀ 9 ਵਿਧਾਨਸਭਾਵਾਂ ਦੀ ਜਿੰਮੇਦਾਰੀ ਸੌਂਪੀ ਗਈ ਸੀ।ਸਾਂਪਲਾ ਨੇ ਕਿਹਾ ਕਿ ਪਹਿਲੇ ਹੀ ਦਿਨ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਰਾਜਨੀਤਿਕ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਸੀ ਅਤੇ ਉਸੀ ਦੀ ਛਾਇਆ ਪ੍ਰਬਲ ਰੂਪ ਨਾਲ ਇਨ੍ਹਾਂ ਚੋਣਾਂ ਵਿਚ ਵੀ ਦਿਖੀ। ਸਰਕਾਰੀ ਤੰਤਰ ਚਾਹੇ ਉਹ ਪ੍ਰਸ਼ਾਸਨਿਕ ਹੋਵੇ ਜਾਂ ਫਿਰ ਪੁਲੀਸ ਦੋਵੇਂ ਹੀ ਕਾਂਗਰਸ ਦੀ ਸੇਵਾ ਵਿਚ ਜੁਟੀ ਰਹੀ। ਅਜਿਹਾ ਲੱਗਦਾ ਸੀ ਕਿ ਕਾਂਗਰਸ ਚੋਣ ਨਹੀਂ ਲੜ ਰਹੀ, ਬਲਕਿ ਸਰਕਾਰੀ ਤੰਤਰ ਚੋਣ ਲੜ ਰਿਹਾ ਹੈ। ਚਾਹੇ ਬੀਡੀਪੀਓ, ਸਿੱਖਿਆ ਅਧਿਕਾਰੀ, ਮਿਉਂਨੀਸੀਪਲ ਕਮੇਟੀ ਅਤੇ ਨਗਰ ਪੰਚਾਇਤ ਦੇ ਈ.ਓ., ਸਿਹਤ ਵਿਭਾਗ ਦੇ ਅਧਿਕਾਰੀ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਆਦਿ ਹੋਣ ਜਾਂ ਫਿਰ ਡੀਐਸਪੀ, ਐਸਐਚਓਜ, ਚੌਂਕੀ ਇੰਚਾਰਜ਼ ਜਾਂ ਨਿੱਚਲੇ ਪੱਧਰ ਦੇ ਪੁਲੀਸ ਮੁਲਾਜ਼ਮ ਹੋਣ ਸਾਰੀਆਂ ਨੇ ਯੋਜਨਾਪੂਰਵਕ ਬੜੀ ਸਾਵਧਾਨੀ ਨਾਲ ਕਾਂਗਰਸ ਨੂੰ ਜਿਤਾਉਣ ਵਿਚ ਅਤੇ ਅਕਾਲੀ-ਭਾਜਪਾ ਆਗੂਆਂ/ਵਰਕਰਾਂ ਨੂੰ ਮਿੱਠੇ ਤਰੀਕੇ ਨਾਲ ਡਰਾਉਣ ਵਿਚ ਕੋਈ ਕਸਰ ਨਹੀਂ ਛੱਡੀ। 

ਭਾਜਪਾ ਨੇ ਲੱਗਭੱਗ 68 ਸ਼ਿਕਾਇਤਾਂ ਚੋਣ ਕਮੀਸ਼ਨ ਨੂੰ ਭੇਜੀ ਸੀ। ਚੋਣ ਦਾ ਐਲਾਨ ਹੁਦਿਆਂ ਹੀ ਅਸੀਂ ਸਪੱਸ਼ਟ ਕਿਹਾ ਸੀ ਗੁਰਦਾਸਪੂਰ ਜ਼ਿਮਨੀ ਚੋਣ ਕਾਂਗਰਸ ਸਰਕਾਰ ਬਨਾਮ ਭਾਜਪਾ-ਅਕਾਲੀ ਚੋਣ ਰਹੇਗਾ ਨਾ ਕਿ ਕਾਂਗਰਸ ਬਨਾਮ ਅਕਾਲੀ-ਭਾਜਪਾ। ਅੰਤ ਵਿਚ ਸਾਡੀ ਗੱਲ ਠੀਕ ਹੀ ਨਿਕਲੀ।ਰਾਜਨੀਤਿਕ ਬਦਲਾਖੋਰੀ ਦਾ ਇਸਤੋਂ ਵੱਡਾ ਉਦਾਹਰਣ ਹੋਰ ਕੀ ਹੋ ਸਕਦੀ ਹੈ ਕਿ ਗੁਰਦਾਸਪੂਰ ਦੇ ਅੰਦਰ ਅਬੋਹਰ ਤੋਂ ਆਕੇ ਜਾਖੜ ਦੇ ਖਿਲਾਫ ਕੰਪੇਨ ਕਰਨ ਦਾ ਬਦਲਾ ਲਿਦਿਆਂ ਅਬੋਹਰ ਮਿਉਨਸੀਪਲ ਕਮੇਟੀ ਦੇ ਪ੍ਰਧਾਨ ਪਰਮਿਲ ਕਲਿਆਣੀ ਨੂੰ ਲੋਕਲ ਬਾਡੀ ਸਕੱਤਰ ਨੇ ਅਪਣੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਹਿਣੇ 'ਤੇ 17 ਅਕਤੂਬਰ ਨੂੰ ਹਟਾ ਦਿੱਤਾ। ਕੁੱਝ ਦਿਨ ਪਹਿਲੇ ਜਿਸ ਤਰ੍ਹਾਂ ਰਾਜਪੁਰਾ ਮਿਉਨਸੀਪਲ ਕਮੇਟੀ ਦੇ ਪ੍ਰਧਾਨ ਪ੍ਰਵੀਣ ਛਾਬੜਾ ਅਤੇ ਉਸਦੇ ਪਰਿਵਾਰ 'ਤੇ ਸਰਕਾਰੀ ਮਸ਼ੀਨਰੀ ਰਾਹੀਂ ਦਬਾਅ ਬਣਾਕੇ ਅਸਤੀਫ਼ਾ ਲੈ ਲਿਆ ਗਿਆ। ਇਹ ਸਭ ਕਾਂਗਰਸ ਦੀ ਤਾਨਾਸ਼ਾਹੀ ਰਵਈਐ ਦੀ ਪੁਸ਼ਟੀ ਕਰਦੀ ਹੈ ਅਤੇ ਸਾਡੀ ਗੱਲ ਨੂੰ ਮਜਬੂਤੀ ਦਿੰਦੀ ਹੈ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨਾਲ ਕਾਂਗਰਸ ਨੇ ਚੋਣ ਜਿੱਤਿਆ।ਸਮੀਖਿਆ ਮੀਟਿੰਗ ਵਿਚ ਹਿੱਸਾ ਲੈਣ ਵਾਲਿਆਂ ਵਿਚ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ, ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਡਾ. ਬਲਦੇਵ ਚਾਵਲਾ, ਸੂਬਾ ਮਹਾਮੰਤਰੀ ਮਨਜੀਤ ਸਿੰਘ ਰਾਏ, ਜੀਵਨ ਗੁਪਤਾ, ਕੇਵਲ ਕੁਮਾਰ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌੜ, ਅਨਿਲ ਸਰੀਨ, ਹਰਜੀਤ ਸਿੰਘ ਗਰੇਵਾਲ, ਸਕੱਤਰ ਵਿਨੀਤ ਜੋਸ਼ੀ, ਅਨਿਲ ਸੱਚਰ, ਵਿਜੇ ਪੂਰੀ, ਰੇਣੂ ਥਾਪਰ, ਕੈਸ਼ੀਅਰ ਗੁਰਦੇਵ ਦੇਬੀ ਆਦਿ ਸ਼ਾਮਲ ਸਨ। 

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD