Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਲੀਹੋਂ-ਲੱਥੀ ਕਾਨੂੰਨ ਵਿਵਸਥਾ ਬਾਰੇ ਕੈਪਟਨ ਸਰਕਾਰ ਵੀ ਸੁਖਬੀਰ ਬਾਦਲ ਵਾਲਾ ਡਾਇਲਾੱਗ ਰਟਨ ਲੱਗੀ-ਅਮਨ ਅਰੋੜਾ

Web Admin

Web Admin

5 Dariya News

ਚੰਡੀਗੜ , 23 Oct 2017

ਪੰਜਾਬ ਦੀ ਲੀਹ ਤੋਂ ਲੱਥੀ ਕਾਨੂੰਨ ਵਿਵਸਥਾ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੀ ਉਹੀ ਰਾਹ ਫੜ ਲਿਆ ਹੈ, ਜਿਸ ਨਾਲ  ਅਕਾਲੀ-ਭਾਜਪਾ ਸਰਕਾਰ ‘ਚ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਡੰਗ-ਟਪਾਉਂਦੇ ਰਹੇ।‘ਆਪ‘ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਲੁਧਿਆਣਾ ‘ਚ ਆਰ.ਐਸ.ਐਸ ਆਗੂ ਰਵਿੰਦਰ ਗੋਸਾਈਂ ਦੇ ਦਿਨ ਦਿਹਾੜੇ ਹੋਏ  ਕਤਲ ਪਿੱਛੇ ਡੀਜੀਪੀ ਪੰਜਾਬ ਵੱਲੋਂ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਸੰਬੰਧੀ ਸ਼ੰਕੇ ਪ੍ਰਗਟਾਏ ਜਾਣ ਨੂੰ ਗੈਰ-ਜ਼ਿੰਮੇ ਵਾਰਨਾ ਟਿੱਪਣੀ ਕਰਾਰ ਦਿੱਤਾ। ਅਮਨ ਅਰੋੜਾ ਨੇ ਕਿਹਾ ਕਿ ਇਹ ਪੂਰੀ ਤਰਾਂ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਨੈੱਟਵਰਕ ਦੀ ਅਸਫਲਤਾ ਦਾ ਸਿੱਟਾ ਹੈ, ਜਿਸ  ਕਾਰਨ ਅਪਰਾਧੀ ਅਨਸਰ ਦਿਨ ਦਿਹਾੜੇ ਇੱਕੋ ਤਰੀਕੇ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਨਿਕਲ ਜਾਂਦੇ ਹਨ ਅਤੇ ਪੰਜਾਬ ਪੁਲਿਸ ਹਰ ਵਾਰ ਹੱਥ ਮਲਦੀ ਰਹਿ ਜਾਂਦੀ ਹੈ, ਆਖ਼ਿਰਕਾਰ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਦੀ ਸ਼ੰਕਾ ਪ੍ਰਗਟ ਕਰਕੇ ਗੋਗਲੂਆਂ ਤੋਂ ਮਿੱਟੀ ਝਾੜ  ਦਿੱਤੀ ਜਾਂਦੀ ਹੈ। ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਲੈ ਕੇ ਜਲੰਧਰ ‘ਚ ਆਰ.ਐਸ.ਐਸ ਆਗੂ ਬਿ੍ਰਗੇਡੀਅਰ ਜਗਦੀਸ਼ ਗਗਨੇਜਾ ਦੀ ਹੱਤਿਆ ਤੱਕ ਉਦੋਂ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ  ਬਾਦਲ ਵੀ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੀ ਬਿਆਨਬਾਜ਼ੀ ਕਰਕੇ ਡੰਗ ਟਪਾ ਲੈਂਦੇ ਸਨ, ਬਿਲਕੁਲ ਉਹੀ ਡਾਇਲਾਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਫੜ ਲਿਆ ਹੈ, ਜਿਸ ‘ਚ ਖੁਦ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਹਨ।ਅਮਨ ਅਰੋੜਾ ਨੇ ਸਪੱਸ਼ਟ ਕੀਤਾ  ਕਿ ਇਸ ਗੱਲ ਤੋਂ ਕੱਤਈ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਦੇਸ਼-ਵਿਦੇਸ਼ ਵਿਚ ਬੈਠੇ ਮਾੜੇ ਅਨਸਰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਤਾਕ ਵਿਚ ਨਹੀਂ ਰਹਿੰਦੇ, ਪਰੰਤੂ ਸਵਾਲ ਇਹ ਉੱਠਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਐਨੀ ਨਿਕੰਮੀ ਹੋ ਚੁੱਕੀ ਹੈ ਕਿ  ਅਪਰਾਧੀ ਤੱਤ ਆਪਣੀ ਕਿਸੇ ਵੀ ਸਾਜ਼ਿਸ਼ ਨੂੰ ਆਸਾਨੀ ਨਾਲ ਅੰਜਾਮ ਦੇ ਕੇ ਆਸਾਨੀ ਨਾਲ ਹੀ ਬਚ ਨਿਕਲਦੇ ਹਨ। ਨਤੀਜੇ ਵਜੋਂ ਪੰਜਾਬ ‘ਚ ਅਪਰਾਧਿਕ ਅਨਸਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ, ਹਰ ਰੋਜ਼ ਕਤਲੋਗਾਰਤ ਹੋ ਰਹੀ ਹੈ। ਬੈਂਕਾਂ ਅਤੇ ਏਟੀਐਮ ਲੁੱਟੇ ਜਾ  ਰਹੇ ਹਨ। ਸ਼ਰੇਆਮ ਡਕੈਤੀਆਂ-ਚੋਰੀਆਂ ਹੋ ਰਹੀਆਂ ਹਨ। ਇਸ ਲਈ ਬਤੌਰ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ‘ਤੇ ਜ਼ਿੰਮੇਵਾਰ ਅਤੇ ਜਵਾਬਦੇਹ ਹਨ।ਅਮਨ ਅਰੋੜਾ ਨੇ ਨਾਲ ਹੀ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ‘ਚ ਵੀ ਇਹੋ  ਝਲਕਦਾ ਹੈ ਕਿ ਗ੍ਰਹਿ ਮੰਤਰਾਲਾ ਵੀ ਕੈਪਟਨ ਅਮਰਿੰਦਰ ਸਿੰਘ ਦੇ ਵੱਸ ਦੀ ਗੱਲ ਨਹੀਂ। ਇਸ ਲਈ ਜਦੋਂ ਨਵਜੋਤ ਸਿੰਘ ਸਿੱਧੂ ਇੱਕ ਮਹੀਨੇ ‘ਚ ਪੰਜਾਬ ਦੀ ਲੀਹੋਂ-ਲੱਥੀ ਕਾਨੂੰਨ ਵਿਵਸਥਾ ਨੂੰ ਮੁੜ ਲਹਿ ‘ਤੇ ਲਿਆਉਣ ਦਾ ਦਾਅਵਾ ਕਰ ਰਹੇ ਹਨ ਤਾਂ ਮੁੱਖ ਮੰਤਰੀ ਕੈਪਟਨ  ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਬਤੌਰ ਗ੍ਰਹਿ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਰਖ ਕੇ ਦੇਖ ਲੈਣ।

 

Tags: AMAN ARORA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD