Tuesday, 14 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ

 

ਗਿਆਨ ਜਯੋਤੀ ਵੱਲੋਂ ਆਯੋਜਿਤ ਖੂਨ ਦਾਨ ਕੈਂਪ 'ਚ ੧੭੩ ਯੂਨਿਟ ਖ਼ੂਨਦਾਨ ਦਿੱਤਾ ਗਿਆ

ਮਾਨਵਤਾ ਦੀ ਸੇਵਾ ਲਈ ਖੂਨ ਦਾਨ ਕਰਨ ਤੋਂ ਵੱਡਾ ਹੋਰ ਕੋਈ ਪਵਿੱਤਰ ਕੰਮ ਨਹੀਂ- ਜੇ ਐੱਸ ਬੇਦੀ

Web Admin

Web Admin

5 Dariya News

ਐਸ ਏ ਐਸ ਨਗਰ , 25 Oct 2017

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਨ.ਐੱਸ.ਐੱਸ ਵਿੰਗ,ਰੋਟਰੈਕਟ ਕਲੱਬ ਯੂਨਿਟ, ਸਟਾਫ਼ ਅਤੇ  ਵਿਦਿਆਰਥੀਆਂ ਵੱਲੋਂ ਮਿਲ ਕੇ  ਖੂਨ-ਦਾਨ ਕੈਂਪ ਦਾ ਆਯੋਜਨ ਕੀਤਾ ਗਿਆ।  ਇਸ ਖ਼ੂਨਦਾਨ ਕੈਂਪ  'ਚ ਇੰਸਟੀਚਿਊਟ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ  ੧੭੩ ਯੂਨਿਟ ਖੂਨ ਦਾਨ ਕੀਤਾ । ਇਸ  ਖੂਨ ਦਾਨ ਕੈਂਪ ਦਾ ਉਦਘਾਟਨ ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ ਦੇ ਚੇਅਰਮੈਨ  ਜੇ ਐੱਸ ਬੇਦੀ ਵੱਲੋਂ ਕੀਤਾ ਗਿਆ। ਜਦ ਕਿ  ਡਾ. ਵਿਨੇ ਕੁਮਾਰ  ਸੀਨੀਅਰ ਡਾਕਟਰ ਪੀ ਜੀ ਆਈ ਅਤੇ ਡਾ. ਅਨੀਤਾ ਦੀ ਦੇਖ ਰੇਖ ਵਿਚ 15 ਮੈਂਬਰਾਂ ਦੀ ਪੀ ਜੀ ਆਈ ਦੀ ਟੀਮ ਦੀ ਦੇਖ ਰੇਖ ਵਿਚ ਖ਼ੂਨਦਾਨ ਕੀਤਾ ਗਿਆ।ਇਸ ਮੌਕੇ ਤੇ ਚੇਅਰਮੈਨ ਬੇਦੀ   ਨੇ ਖੂਨ ਦਾਨ ਕਰਨ ਵਾਲੇ  ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੂਨ ਦਾਨ ਮਹਾਂ ਦਾਨ ਹੁੰਦਾ ਹੈ ਜੋ ਕਿ ਅਨਮੋਲ ਜ਼ਿੰਦਗੀ ਬਚਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ  ਵਿਦਿਆਰਥੀਆਂ ਨੂੰ ਹੋਰਨਾ ਲੋਕਾਂ ਨੂੰ ਵੀ ਖੂਨ ਦਾਨ ਲਈ ਪ੍ਰੇਰਿਤ ਕਰਨ ਲਈ ਕਿਹਾ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਖੂਨ ਦਾਨ ਕਰਨ ਤੋਂ ਵੱਡਾ ਹੋਰ ਕੋਈ ਪਵਿੱਤਰ ਕੰਮ ਨਹੀਂ ਹੈ । ਉਨ੍ਹਾਂ ਵਿਦਿਆਰਥੀਆਂ  ਦੁਆਰਾ ਮਾਨਵਤਾ ਲਈ ਕੀਤੀ ਕੋਸ਼ਿਸ਼ ਤੇ ਖੂਨ ਦਾਨ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ । ਚੇਅਰਮੈਨ ਬੇਦੀ   ਕਿਹਾ ਕਿ ਇਸ ਖੂਨ ਦਾਨ ਕੈਂਪ ਦਾ ਇੱਕ ਹੋਰ ਉਦੇਸ਼ ਵਿਦਿਆਰਥੀਆਂ ਨੂੰ ਖੂਨ ਦਾਨ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਣਾ ਵੀ ਹੈ ਤਾਂ ਜੋ ਉਹ ਅੱਗੋਂ ਵੀ ਖੂਨ ਦਾਨ ਕਰਨ ਤੇ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਵੀ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ । ਅਖੀਰ ਵਿਚ ਖ਼ੂਨਦਾਨੀਆਂ ਨੂੰ ਪ੍ਰੋਤਸਾਹਿਤ ਕਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸੈਟੀਫੀਕੇਟ ਵੀ ਪ੍ਰਦਾਨ ਕੀਤੇ ਗਏ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD