Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬਿਜਲੀ ਦੇ ਰੇਟਾਂ ਵਿਚ ਵਾਧੇ ਖਿਲਾਫ 'ਆਪ' ਦਾ ਧਰਨਾ

ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਲੋਕ ਵਿਰੋਧੀ, ਮੰਤਰੀਆਂ ਦੇ ਭ੍ਰਿਸ਼ਟਾਚਾਰ ਦਾ ਖਮਿਆਜਾ ਆਮ ਜਨਤਾ ਨੂੰ ਪੈ ਰਿਹਾ ਹੈ ਭੁਗਤਨਾ-ਭਗਵੰਤ ਮਾਨ

Web Admin

Web Admin

5 Dariya News

ਪਟਿਆਲਾ , 27 Oct 2017

Last updated on: Oct 27, 2017, 00:00 IST

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮੀਟੇਡ ਦੇ ਪਟਿਆਲਾ ਦਫਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਦੁਆਰਾ ਬਿਜਲੀ ਦੇ ਰੇਟਾਂ ਵਿਚ ਕੀਤੇ 9.33% ਵਾਧੇ ਦਾ ਵਿਰੋਧੀ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਸਹਿ-ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਦੇ ਵਿਧਾਇਕ ਅਤੇ ਆਗੂ ਇਸ ਦੌਰਾਨ ਮੌਜੂਦ ਰਹੇ।ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ਅਤੇ ਸਰਕਾਰ ਸਥਾਪਤੀ ਦੇ 6 ਮਹੀਨਿਆਂ ਬਾਅਦ ਹੀ ਲੋਕ ਕਾਂਗਰਸ ਤੋਂ ਦੁਖੀ ਹੋ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਦੇ ਲੀਡਰ ਅਤੇ ਸਰਕਾਰ ਵਿਚਲੇ ਮੰਤਰੀ ਖੁਦ ਹੀ ਭ੍ਰਿਸ਼ਟਾਚਾਰ ਵਿਚ ਲਿਪਤ ਹੋ ਗਏ ਹਨ ਅਤੇ ਜਿਸਦਾ ਖਮਿਆਜਾ ਆਮ ਜਨਤਾ ਨੂੰ ਭੁਗਤਨਾ ਪੈ ਰਿਹਾ ਹੈ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਲੋਕ ਪੱਖੀ ਨੀਤੀਆਂ ਲਾਗੂ ਕਰਨਾ ਸਿੱਖਣ।ਮਾਨ ਨੇ ਕਿਹਾ ਕਿ ਕਿਸਾਨਾਂ ਦਾ ਕਰਜਾ ਮੁਆਫ ਕਰਨ ਦੀ ਥਾਂ ਸਰਕਾਰ ਉਨਾਂ 'ਤੇ ਵਾਧੂ ਭਾਰ ਕੇ ਆਪਣੀ ਮੰਤਰੀਆਂ ਅਤੇ ਨੇਤਾਵਾਂ ਨੂੰ ਲਾਭ ਪਹੁੰਚਾਉਣ ਦਾ ਯਤਨ ਕਰ ਰਹੀ ਹੈ। ਸਰਕਾਰ ਦੇ ਮੰਤਰੀ ਸੂਬੇ ਵਿਚ ਗੈਰ ਕਾਨੂੰਨੀ ਰੇਤ, ਬਜਰੀ, ਟਰਾਂਸਪੋਰਟ ਅਤੇ ਨਸ਼ੇ ਦੇ ਵਪਾਰ ਵਿਚ ਲੱਗੇ ਹੋਏ ਹਨ ਉਨਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ ਹਨ।ਅਮਰਿੰਦਰ ਸਿੰਘ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਉਤੇ ਬਿਜਲੀ ਰੇਟਾਂ ਵਿਚ ਵਾਧੇ ਰਾਹੀਂ ਭਾਰ ਪਾਉਣ ਦੀ ਆਲੋਚਨਾ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਜਿਹਾ ਕਰਕੇ ਸਰਕਾਰ ਪਹਿਲਾਂ ਤੋਂ ਹੀ ਖੁਦਕੁਸ਼ੀਆਂ ਕਰ ਰਿਹਾ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਅਜਿਹੇ ਕਦਮ ਉਠਾਉਣ ਲਈ ਮਜਬੂਰ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਮਦਨੀ ਵਧਾਉਣ ਦੀ ਥਾਂ ਸਰਕਾਰ ਉਨਾਂ ਉਤੇ ਤਰ੍ਹਾਂ ਤਰ੍ਹਾਂ ਦੇ ਟੈਕਸ ਲਗਾ ਕੇ ਉਨਾਂ ਦਾ ਕਚੂਮਰ ਕੱਢ ਰਹੀ ਹੈ। 

ਖਹਿਰਾ ਨੇ ਕਿਹਾ ਕਿ ਜਿਹੜੀ ਸਰਕਾਰ ਨੇ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਸੱਤਾ ਪ੍ਰਾਪਤ ਕੀਤੀ ਸੀ, ਹੁਣ ਵਾਅਦੇ ਪੂਰੇ ਨਾ ਕਰਨ ਦੀ ਸੂਰਤ ਵਿਚ ਆਪਣੇ ਹੀ ਲੋਕਾਂ ਉਤੇ ਅਤਿਆਚਾਰ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਬਿਜਲੀ ਦੇ ਰੇਟਾਂ ਵਿਚ 7 ਤੋਂ 12 ਪ੍ਰਤੀਸ਼ਤ ਦਾ ਵਾਧਾ ਅਤਿ ਨਿੰਦਾਣ ਯੋਗ ਹੈ ਅਤੇ ਸਰਕਾਰ ਨੂੰ ਇਹ ਫੌਰੀ ਤੌਰ ਤੇ ਵਾਪਸ ਲੈਣਾ ਚਾਹੀਦਾ ਹੈ।ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਇਹ ਵਾਅਦਾ ਉਸ ਸਮੇਂ ਆਇਆ ਹੈ ਜਦੋਂ ਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਦੀ ਮਾਰ ਅਤੇ ਵਪਾਰੀ ਵਰਗ ਮੰਦੀ ਕਾਰਨ ਦਿਨ ਗੁਜਰ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਹੈ ਕਿ ਇਹ ਅਤਿ ਦੁਖਦਾਈ ਹੈ ਕਿ ਸਰਕਾਰ ਨੇ ਟੈਕਸ ਲਗਾਉਂਦਿਆਂ ਅਤੇ ਬਿਜਲੀ ਦੇ ਰੇਟਾਂ ਵਿਚ ਵਾਧਾ ਕਰਨ ਸਮੇਂ ਅਤਿ ਗਰੀਬ ਲੋਕਾਂ ਨੂੰ ਵੀ ਨਹੀਂ ਬਖਸ਼ਿਆ। ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਇਹ ਵਾਧਾ 1 ਅਪ੍ਰੈਲ 2017 ਤੋਂ ਲਾਗੂ ਹੋਵੇਗਾ ਅਤੇ ਲੋਕਾਂ ਨੂੰ ਪਿਛਲੇ ਕਰੀਬ 7 ਮਹੀਨਿਆਂ ਦਾ ਵੀ ਹੋਰ ਬਿੱਲ ਦੇਣਾ ਪਵੇਗਾ।ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਹੁਣੇ ਹੀ ਮਾਰਕਿਟ ਕਮੇਟੀ ਫੀਸ ਅਤੇ ਰੂਰਲ ਡਿਵੈਲਪਮੈਂਟ ਫੀਸ 1 ਪ੍ਰਤੀਸ਼ਤ ਤੋਂ 3 ਪ੍ਰਤੀਸ਼ਤ ਕੀਤੀ ਹੈ ਜਿਸ ਨਾਲ ਕਿ ਪੰਜਾਬ ਦੇ ਕਿਸਾਨਾਂ ਉਤੇ 900 ਕਰੋੜ ਰੁਪਏ ਦਾ ਵਾਧੂ ਭਾਰ ਆਇਆ ਹੈ। ਅਰੋੜਾ ਨੇ ਮਨੋਰੰਜਨ ਅਤੇ ਪ੍ਰੋਫੈਸਨਲ ਟੈਕਸ ਲਗਾਏ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸਰਕਾਰ ਦੇ ਇਕ ਦੇਸ਼ ਇਕ ਟੈਕਸ ਦੀ ਫਾਰਮੂਲੇ ਨੂੰ ਹੀ ਝੂਠਾ ਸਾਬਤ ਕਰਦਾ ਹੈ। ਉਨਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਬਿਜਲੀ ਦੇ ਰੇਟਾਂ ਵਿਚ ਕੀਤੇ ਵਾਧੇ ਨੂੰ ਫੌਰ ਤੌਰ ਤੇ ਵਾਪਸ ਲਿਆ ਜਾਵੇ ਅਤੇ ਪਹਿਲਾਂ ਤੋਂ ਹੀ ਨਿਘੱਰ ਚੁੱਕੇ ਪੰਜਾਬ ਦੇ ਵਪਾਰ ਨੂੰ ਹੋਰ ਨਾ ਉਜਾੜਿਆ ਜਾਵੇ।ਆਪ ਵਿਧਾਇਕ ਸਰਬਜੀਤ ਕੌਰ ਮਾਣੂਕੇ, ਬਲਜਿੰਦਰ ਕੌਰ, ਨਾਜਰ ਸਿੰਘ ਮਾਨਸ਼ਾਹੀਆ, ਮੀਤ ਹੇਅਰ, ਪਿਰਮਲ ਸਿੰਘ ਧੌਲਾ, ਜਗਦੇਵ ਸਿੰਘ ਕਮਾਲੂ, ਪ੍ਰਿੰਸੀਪਲ ਬੁਧ ਰਾਮ, ਕੁਲਤਾਰ ਸਿੰਘ, ਅਮਰਜੀਤ ਸਿੰਘ ਸੰਧੋਆ, ਆਪ ਆਗੂ ਦਲਵੀਰ ਢਿੱਲੋਂ, ਬਲਦੇਵ ਅਜਾਦ, ਡਾ. ਬਲਵੀਰ ਸਿੰਘ, ਕਰਨ ਟੀਵਾਣਾ, ਗਿਆਨ ਸਿੰਘ ਮੰਗੋ, ਤੇਜਿੰਦਰ ਮਹਿਤਾ, ਪਲਵਿੰਦਰ ਕੌਰ ਅਤੇ ਸੂਬੇ ਦੇ ਹੋਰ ਆਗੂ ਇਸ ਮੌਕੇ ਹਾਜਰ ਸਨ। 

 

Tags: Bhagwant Mann , Sukhpal Singh Khaira , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD