Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਅਕਾਲੀ ਦਲ ਵੱਲੋਂ ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ

ਵਿਰਸਾ ਸਿੰਘ ਵਲਟੋਹਾ
ਵਿਰਸਾ ਸਿੰਘ ਵਲਟੋਹਾ

Web Admin

Web Admin

5 Dariya News

ਚੰਡੀਗੜ੍ਹ , 29 Oct 2017

Last updated on: Oct 29, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਤਾਕਤ ਦੀ ਵਰਤੋਂ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਆਪਣੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ ਪ੍ਰਦਰਸ਼ਨ ਕਰਦੀਆਂ ਆਂਗਣਵਾੜੀ ਵਰਕਰਾਂ  ਉਤੇ ਲਾਠੀਆਂ ਵਰਾਉਣ ਦੀ ਥਾਂ ਉਹਨਾਂ ਦੀ ਮੰਗਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਸੂਬੇ ਅੰਦਰ ਹਰ ਵਿਰੋਧ ਦੀ ਆਵਾਜ਼ ਨੂੰ ਸਖ਼ਤੀ ਨਾਲ ਕੁਚਲ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਹਨਾਂ ਕਿਹਾ ਕਿ ਪਟਿਆਲਾ ਵਿਖੇ ਆਂਗਣਵਾੜੀ ਵਰਕਰਾਂ ਉੱਤੇ ਕੀਤਾ ਗਿਆ ਲਾਠੀਚਾਰਜ ਨਾ ਸਿਰਫ ਉਹਨਾਂ ਦੇ ਪ੍ਰਦਰਸ਼ਨ ਕਰਨ ਦੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ, ਸਗੋਂ ਇਹ ਕਾਰਵਾਈ ਔਰਤਾਂ ਖ਼ਿਲਾਫ ਕਿਸੇ ਵੀ ਕਿਸਮ ਦੀ ਹਿੰਸਾ ਤੋਂ ਵਰਜਦੀਆਂ ਸਾਡੀਆਂ ਕਦਰਾਂ-ਕੀਮਤਾਂ ਦੇ ਵੀ ਖ਼ਿਲਾਫ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਆਂਗਣਵਾੜੀ ਵਰਕਰਾਂ ਦੇ ਅੰਦੋਲਨ ਨੂੰ ਨਾਕਾਮ ਬਣਾਉਣ ਲਈ ਪੁਲਿਸ ਵੱਲੋਂ ਢਾਹੇ ਕਹਿਰ ਦੀ ਨਿਖੇਧੀ ਕਰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਸੰਘਰਸ਼ ਵਾਲੀ ਜਗ੍ਹਾ ਵੱਲ ਵਧ ਰਹੀਆਂ ਵਰਕਰਾਂ ਨਾਲ ਜਦੋਂ ਪੁਲਿਸ ਨੇ ਜਬਰਦਸਤੀ ਧੱਕਾ ਮੁੱਕੀ ਕੀਤੀ ਤਾਂ ਬਹੁਤ ਸਾਰੀਆਂ ਵਰਕਰਾਂ ਜ਼ਖ਼ਮੀ ਹੋ ਗਈਆਂ। ਉਹਨਾਂ ਕਿਹਾ ਕਿ ਇਹ ਆਂਗਣਵਾੜੀ ਵਰਕਰਾਂ ਪੰਜਾਬ ਸਰਕਾਰ ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਨੂੰ ਪ੍ਰਾਇਮਰੀ ਸਕੂਲਾਂ ਵਿਚ ਰਲਾਉਣ ਅਤੇ 800 ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਖ਼ਿਲਾਫ ਅੰਦੋਲਨ ਕਰ ਰਹੀਆਂ ਸਨ। ਇਹ ਸਰਕਾਰ ਅਜਿਹੇ ਪ੍ਰਦਰਸ਼ਨਕਾਰੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਜੋ ਇਸ ਨੂੰ ਇਸ ਦੀਆਂ ਨਾਕਸ ਨੀਤੀਆਂ ਦੇ ਦੂਰਗਾਮੀ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਣ।ਸਰਕਾਰ ਨੂੰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਤੁਰੰਤ ਧਿਆਨ ਦੇਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਲਾਭ-ਮੁਖੀ ਪਹੁੰਚ ਸਦਕਾ  ਸਿੱਖਿਆ ਸੈਕਟਰ ਦਾ ਕਬਾੜਾ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਸਿੱਖਿਆ ਦਾ ਮੁੱਢਲਾ ਉਦੇਸ਼ ਗਿਆਨ ਦੀ ਤਾਕਤ ਰਾਹੀਂ ਸਮਾਜ ਦਾ ਭਲਾਈ ਹੀ ਰਹਿਣਾ ਚਾਹੀਦਾ ਹੈ। ਇਸ ਲਈ ਇਹਨਾਂ ਗਿਆਨ ਵੰਡਣ ਵਾਲੀਆਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਸੇਵਾਵਾਂ ਦਾ ਸਹੀ ਇਸਤੇਮਾਲ ਹੋਣਾ ਚਾਹੀਦਾ ਹੈ।

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD