Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਜ਼ਿਲ੍ਹੇ ਦੇ ਕਿਸਾਨਾਂ ਨੂੰ 2650 ਕੁਇੰਟਲ ਕਣਕ ਦਾ ਬੀਜ਼ ਸਬਸਿਡੀ ਤੇ ਵੰਡਿਆ ਜਾਵੇਗਾ : ਪਰਮਿੰਦਰ ਸਿੰਘ

ਬੀਜ਼ ਪ੍ਰਾਪਤ ਕਰਨ ਲਈ 03 ਨਵੰਬਰ ਤੱਕ ਖੇਤੀਬਾੜ੍ਹੀ ਵਿਭਾਗ ਦੇ ਦਫਤਰਾਂ ਵਿਚ ਦਿੱਤੇ ਜਾ ਸਕਦੇ ਹਨ ਫਾਰਮ

ਮੁੱਖ ਖੇਤੀਬਾੜ੍ਹੀ ਅਫਸਰ ਪਰਮਿੰਦਰ ਸਿੰਘ ਜਿਲ੍ਹੇ ਦੇ ਕਿਸਾਨਾਂ  ਨੂੰ ਤਸਦੀਕ ਸੁਦਾ ਕਣਕ ਦੇ ਬੀਜ਼ ਸਬਸਿਡੀ ਤੇ ਦੇਣ ਸਬੰਧੀ ਜਾਣਕਾਰੀ ਦਿੰਦੇ ਹੋਏ।
ਮੁੱਖ ਖੇਤੀਬਾੜ੍ਹੀ ਅਫਸਰ ਪਰਮਿੰਦਰ ਸਿੰਘ ਜਿਲ੍ਹੇ ਦੇ ਕਿਸਾਨਾਂ ਨੂੰ ਤਸਦੀਕ ਸੁਦਾ ਕਣਕ ਦੇ ਬੀਜ਼ ਸਬਸਿਡੀ ਤੇ ਦੇਣ ਸਬੰਧੀ ਜਾਣਕਾਰੀ ਦਿੰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 30 Oct 2017

Last updated on: Oct 30, 2017, 00:00 IST

ਪੰਜਾਬ ਸਰਕਾਰ ਨੇ ਰਾਜ ਦੇ ਕਿਸਾਨਾਂ ਨੂੰ ਕਣਕ ਦੀਆਂ ਵਧੀਆ ਕਿਸਮਾਂ ਦੇ ਬੀਜ਼ ਸਬਸਿਡੀ ਤੇ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ  ਕਿਸਾਨ ਕਣਕ ਦੀ ਵੱਧ ਉਪਜ਼ ਲੈ ਸਕਣ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਕਿਸਾਨਾਂ ਨੂੰ 2650 ਕੁਇੰਟਲ ਕਣਕ ਦਾ ਬੀਜ਼ ਸਬਸਿਡੀ ਤੇ ਵੰਡਿਆ ਜਾਵੇਗਾ।  ਜਿਸ ਲਈ ਕਿਸਾਨ ਕਣਕ ਦਾ ਬੀਜ਼ ਲੈਣ ਲਈ ਨਿਰਧਾਰਤ ਪ੍ਰੋਫਾਰਮੇ ਭਰ ਕੇ 03 ਨਵੰਬਰ ਤੱਕ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜ੍ਹੀ ਵਿਭਾਗ ਦੇ ਦਫਤਰਾਂ ਵਿਚ ਦੇ ਸਕਦੇ ਹਨ। ਨਿਰਧਾਰਿਤ ਪ੍ਰੋਫਾਰਮਾ ਖੇਤੀਬਾੜ੍ਹੀ ਵਿਭਾਗ ਦੀ ਵੈਬਸਾਈਟ   www.agripb.gov.in  ਤੋਂ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਤਸਦੀਕ ਸ਼ੁਦਾ ਬੀਜ਼ਾਂ ਤੇ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ ਤੇ ਭੇਜੀ ਜਾਵੇਗੀ। ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਕਣਕ ਦੇ ਤਸਦੀਕ ਸ਼ੁਦਾ ਬੀਜ਼ ਤੇ ਕਿਸਾਨਾਂ ਨੂੰ ਬੀਜ਼ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 01 ਹਜਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਕਿਸਾਨਾਂ ਨੂੰ  ਦਿੱਤੀ ਜਾਵੇਗੀ ਅਤੇ ਇੱਕ ਕਿਸਾਨ ਨੂੰ ਵੱਧ ਤੋਂ ਵੱਧ 05 ਏਕੜ ਲਈ ਬੀਜ਼ ਤੇ ਸਬਸਿਡੀ ਦਿੱਤੀ ਜਾਵੇਗੀ। \ਉਨ੍ਹਾਂ ਦੱਸਿਆ ਕਿ ਸਬਸਿਡੀ ਪਹਿਲ ਦੇ ਅਧਾਰ ਤੇ ਢਾਈ ਏਕੜ ਤੱਕ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਸ ਤੋਂ ਬਾਅਦ ਬਕਾਇਆ ਸਬਸਿਡੀ ਢਾਈ ਏਕੜ ਤੋਂ ਪੰਜ ਏਕੜ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਜੇਕਰ ਰਾਸ਼ੀ ਫਿਰ ਵੀ ਬਚ ਜਾਂਦੀ ਹੈ ਤਾਂ ਪੰਜ ਏਕੜ ਤੋਂ ਵੱਧ ਵਾਲੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਜ਼ ਤੇ ਸਬਸਿਡੀ ਲੈਣ ਲਈ  ਬਿਨੈ ਪੱਤਰ ਪਿੰਡ ਦੇ ਸਰਪੰਚ/ਨੰਬਰਦਾਰ/ਐਮ.ਸੀ. ਤੋਂ ਤਸਦੀਕ ਕੀਤੇ ਹੋਣੇ ਚਾਹੀਦੇ ਹਨ।  

ਬਲਾਕ ਪੱਧਰ ਤੇ ਅਧਿਕਾਰੀ ਯੋਗ ਪਾਈਆਂ ਗਈਆਂ ਅਰਜ਼ੀਆਂ ਵਾਲੇ ਕਿਸ਼ਾਨਾਂ ਨੂੰ 04 ਨਵੰਬਰ ਤੋਂ ਬੀਜ਼ ਲਈ ਪਰਮਿਟ ਜਾਰੀ ਕਰਨੇ ਸ਼ੁਰੂ ਕਰਨਗੇ। ਜੇਕਰ ਬਲਾਕ/ਜ਼ਿਲ੍ਹੇ ਵਿਚ ਅਲਾਟ ਕੀਤੀ ਮਾਤਰਾ ਤੋਂ ਵੱਧ ਬਿਨੈ ਪੱਤਰ ਪ੍ਰਾਪਤ ਹੁੰਦੇ ਹਨ ਤਾਂ ਸਬਸਿਡੀ ਤੇ ਡਰਾਅ ਕੱਢੇ ਜਾਣਗੇ। ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਕਣਕ ਦੇ ਬੀਜ਼ ਕਿਸੇ ਵੀ ਸਰਕਾਰੀ/ ਅਰਧ ਸਰਕਾਰੀ ਅਧਾਰੇ ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾ, ਪਨਸੀਡ, ਨੈਸ਼ਨਲ ਸੀਡ ਕਾਰਪੋਰੇਸ਼ਨ, ਭਾਰਤੀ ਫਾਰਮ ਜੰਗਲਾਤ ਵਿਕਾਸ ਕਾਰਪੋਰੇਸ਼ਨ/ਇਫਕੋ ਅਤੇ ਕ੍ਰਿਭਕੋ ਕੋਲੋ ਹੀ ਪ੍ਰਾਪਤ ਕਰ ਸਕਦੇ ਹਨ।  ਮੁੱਖ ਖੇਤੀਬਾੜੀ੍ਹ ਅਫਸਰ ਨੇ ਦੱਸਿਆ ਕਿ ਕਣਕ ਦਾ ਤਸਦੀਕ ਸੁਦਾ ਬੀਜ਼ ਖਰੀਦਣ ਸਮੇਂ ਬਿੱਲ ਜਰੂਰ ਪ੍ਰਾਪਤ ਕਰਨ  ਅਤੇ ਬੀਜ਼ ਖਰੀਦਣ ਦੇ 10 ਦਿਨਾਂ ਦੇ ਅੰਦਰ ਅੰਦਰ ਖੇਤੀਬਾੜ੍ਹੀ ਦੇ ਬਲਾਕ ਦੇ ਦਫ਼ਤਰਾਂ ਵਿਚ ਜਮਾਂ ਕਰਵਾ ਦੇਣ ਤਾਂ ਜੋ ਸਬਸਿਡੀ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਤਸਦੀਕ ਸੁਦਾ ਕਣਕ ਦੀਆਂ ਕਿਸਮਾਂ ਦੇ ਬੀਜ਼ ਜਿਸ ਵਿਚ ਪੀ.ਡਬਲਿਓ 725, ਪੀ.ਡਬਲਿਓ 677, ਐਚ.ਡੀ. 3086, ਡਬਲਿਓ.ਐਚ.1105, ਐਚ ਡੀ 2967, ਪੀ.ਬੀ.ਡਬਲਿਓ 621, ਡੀ.ਬੀ. ਡਬਲਿਓ 17, ਪੀ ਬੀ ਡਬਲਿਓ 550,502  ਅਤੇ ਡਬਲਿਓ ਐਚ ਡੀ 943, ਪਿਛੇਤੀ ਬਿਜਾਈ ਲਈ ਪੀ.ਬੀ.ਡਬਲਿਓ 658, 590 ਅਤੇ ਵਰਾਨੀ ਹਾਲਤ ਲਈ ਪੀ ਬੀ ਡਬਲਿਓ 660 ਅਤੇ 664 ਸਬਸਿਡੀ ਤੇ ਦਿੱਤੇ ਜਾਣਗੇ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD