Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸਾਨਾਂ ਨੂੰ ਹੁਣ ਤੱਕ ਝੋਨੇ ਦੀ 224 ਕਰੋੜ 24 ਲੱਖ ਰੁਪਏ ਦੀ ਅਦਾਇਗੀ ਕੀਤੀ : ਗੁਰਪ੍ਰੀਤ ਕੌਰ ਸਪਰਾ

ਮੰਡੀਆਂ ਵਿੱਚ 01 ਲੱਖ 45 ਹਜਾਰ 698 ਮੀਟਰਿਕ ਟਨ ਝੋਨੇ ਦੀ ਕੀਤੀ ਖਰੀਦ, ਮੰਡੀਆਂ ਵਿਚ 1 ਲੱਖ 37 ਹਜਾਰ 903 ਮੀਟਰਿਕ ਟਨ ਝੋਨੇ ਦੀ ਹੋਈ ਲੀਫਟਿੰਗ

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਜਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੇ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦੇ ਹੋਏ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਜਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੇ ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 31 Oct 2017

Last updated on: Oct 31, 2017, 00:00 IST

ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਥਾਪਿਤ ਕੀਤੀਆਂ ਗਈਆਂ  12 ਮੰਡੀਆਂ ਵਿਚ ਹੁਣ ਤੱਕ 01 ਲੱਖ 45 ਹਜਾਰ 698 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ  ਝੋਨੇ ਦੀ  ਖਰੀਦ ਦੇ ਇਵਜ਼ ਵਿਚ 224 ਕਰੋੜ 24 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਸ ਸੀਜਨ ਦੌਰਾਨ ਜਿਲ੍ਹੇ ਦੀਆ ਮੰਡੀਆਂ ਵਿਚ 01 ਲੱਖ 77 ਹਜਾਰ 075 ਮੀਟਰਿਕ ਟਨ ਝੋਨੇ ਦੀ ਫਸਲ ਪੁੱਜਣ ਦੀ ਆਸ ਹੈ । ਉਨਾਂ੍ਹ ਦੱਸਿਆ ਕਿ  ਖਰੀਦ ਕੀਤੇ ਝੋਨੇ ਵਿਚੋਂ 1 ਲੱਖ 37 ਹਜਾਰ 903 ਮੀਟਰਿਕ ਟਨ ਝੋਨੇ ਦੀ ਲੀਫਟਿੰਗ ਕੀਤੀ ਜਾ ਚੁੱਕੀ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 52 ਹਜਾਰ 832 ਮੀਟਰਿਕ ਟਨ, ਮਾਰਕਫੈਡ ਨੇ 25 ਹਜ਼ਾਰ 231 ਮੀਟਰਿਕ ਟਨ, ਪਨਸਪ ਨੇ 27 ਹਜ਼ਾਰ 074 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 10 ਹਜਾਰ 731 ਮੀਟਰਿਕ ਟਨ , ਪੰਜਾਬ ਐਗਰੋ ਵੱਲੋਂ 23 ਹਜ਼ਾਰ 089 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 6736 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 48 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ  ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਕਰ ਰਹੀਆਂ ਸਰਕਾਰੀ ਖਰੀਦ ਏਂਜਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖਰੀਦਣ ਵਿਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਕਰਨ  ਅਤੇ ਜ਼ਿਲ੍ਹੇ 'ਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੁਹੰਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਰਾਤ ਵੇਲੇ ਕੰਬਾਇਨਾਂ ਰਾਂਹੀ ਝੋਨੇ ਦੀ ਕਟਾਈ ਨਾ ਕਰਾਈ ਜਾਵੇ ਕਿਉਂਕਿ ਰਾਤ ਸਮੇਂ ਤਰੇਲ ਪੈਣ ਨਾਲ  ਝੋਨੇ ਵਿਚ ਨਮੀ  ਵੱਧ ਜਾਂਦੀ ਹੈ।

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD