Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਤੰਬਾਕੂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 01 ਨਵੰਬਰ ਤੋਂ 07 ਨਵੰਬਰ ਤੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ : ਗੁਰਪ੍ਰੀਤ ਕੌਰ ਸਪਰਾ

01 ਨਵੰਬਰ ਨੂੰ ਪੰਜਾਬ ਸਟੇਟ ਨੋ ਤੰਬਾਕੂ ਡੇਅ ਮਨਾਇਆ ਜਾਵੇਗਾ , ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਅਤੇ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਜ਼ਿਲ੍ਹਾ ਟਾਸਕ ਫੋਰਸ ਅਤੇ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਅਤੇ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 31 Oct 2017

ਪੰਜਾਬ ਰਾਜ ਨੂੰ ਤੰਬਾਕੂ ਸਮੋਕ ਫ੍ਰੀ ਕੀਤਾ ਹੋਇਆ ਹੈ ਹਰ ਸਾਲ 01 ਨਵੰਬਰ ਨੂੰ ਨੋ ਤੰਬਾਕ ਡੇਅ ਮਨਾਇਆ ਜਾਂਦਾ ਹੈ। ਤੰਬਾਕੂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 01 ਨਵੰਬਰ ਤੋਂ 07 ਨਵੰਬਰ ਤੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ , 01 ਨਵੰਬਰ ਨੂੰ ਪੰਜਾਬ ਸਟੇਟ ਨੋ ਤੰਬਾਕੂ ਡੇਅ ਮਨਾਇਆ ਜਾਵੇਗਾ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਟਾਸਕ ਫੋਰਸ ਅਤੇ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਹ ਮੀਟਿੰਗ  ਕੋਟਪਾ ( ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡੈਕਟਸ ਐਕਟ) ਦੇ ਸਬੰਧ ਵਿੱਚ ਹੋਈ। ਸਪਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਬਾਲਗਾਂ ਨੂੰ ਤੰਬਾਕੂ ਦੇ ਬੂਰੇ ਪ੍ਰਭਾਵਾਂ ਤੋਂ ਬਚਾਉਣ ਅਤੇ ਵਿਸ਼ੇਸ ਤੌਰ ਤੇ ਸਕੂਲ ਦੇ ਬੱਚਿਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਹੇਠਲੇ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ 01 ਨਵੰਬਰ ਨੂੰ ''ਸਮਾਜ ਨੂੰ ਤੰਬਾਕੂ ਮੁਕਤ ਬਣਾਉਣ ਲਈ'' ਤੰਬਾਕੂ ਜਾਂ ਤੰਬਾਕੂ ਪ੍ਰਦਾਰਥ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਨਾ ਕਰਨ ਲਈ ਸਹੁੰ ਚੁੱਕੀ ਜਾਵੇ । 

ਸਮਾਜ ਸੇਵੀ ਸੰਸਥਾਵਾਂ ਨੂੰ ਜੁਵੇਲਾਈਨ ਜਸਟਿਸ ਐਕਟ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ। ਐਕਸਾਈਜ ਵਿਭਾਗ ਨੂੰ ਇੰਮਪੋਰਟਿਡ ਸਿਗਰੇਟ ਜਿਨ੍ਹਾਂ ਤੇ ਕਿਸੇ ਤਰ੍ਹਾਂ ਦੀ ਵਾਰਨਿੰਗ ਨਹੀਂ ਦਿੱਤੀ ਹੁੰਦੀ ਦੀ ਵਿਕਰੀ ਨੂੰ ਥੋਕ ਪੱਧਰ ਤੇ ਹੀ ਰੋਕਣ ਲਈ ਆਦੇਸ ਦਿੱਤੇ। ਨਗਰ ਨਿਗਮ ਨੂੰ ਕਿਹਾ ਗਿਆ ਕਿ ਨਜ਼ਾਇਜ ਰੇੜੀਆਂ ਫੜੀਆਂ ਵਾਲਿਆਂ ਨੂੰ ਸਿਗਰੇਟ ਦੀ ਵਿਕਰੀ ਤੋਂ ਰੋਕਿਆ ਜਾਵੇ  ਅਤੇ ਕੋਟਪਾ ਦੀ ਉਲੰਘਣਾਂ ਕਰਨ ਵਾਲੇ ਤੇ ਕਾਰਵਾਈ ਕੀਤੀ ਜਾਵੇ ਅਤੇ ਤੰਬਾਕੁ ਪ੍ਰਦਾਰਥ ਵੇਚਣ  ਵਾਲਿਆਂ ਨੂੰ ਸਾਈਨਜ਼  ਬੋਰਡ ਲਗਵਾਉਣ ਲਈ ਵੀ ਕਿਹਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਨਵਰੀ ਤੋਂ ਸਤੰਬਰ ਤੱਕ 710 ਚਲਾਨ ਕੀਤੇ ਗਏ ਅਤੇ ਮੌਕੇ ਤੇ ਹੀ ਜੁਰਮਾਨੇ ਵਸੂਲੇ ਗਏ। ਇਸ ਮੌਕੇ ਐਸ.ਪੀ (ਟਰੈਫਿਕ) ਸ੍ਰੀ ਤਰੂਨ ਰਤਨ, ਡਾ. ਪਰਮਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਾਕੇਸ ਸਿੰਗਲਾ, ਡਾ ਸੁਰਿੰਦਰ ਸਿੰਘ, ਡਾ. ਰਾਜਵੀਰ ਕੰਗ, ਡਰੱਗ ਇੰਸਪੈਕਟਰ ਡਾ. ਨਵਦੀਪ ਕੌਰ,  ਵਿਨੇ ਗਾਂਧੀ ਸਟੇਟ ਪ੍ਰੋਜੈਕਟ ਮੈਨੇਜਰ ਜਨਰੇਸ਼ਨ ਸੇਵੀਅਰ ਐਸੋਸੀਏਸਨ ਸਮੇਤ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD