Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅਕਾਲੀ-ਭਾਜਪਾ ਡੇਲੀਗੇਸ਼ਨ ਨੇ ਵਿਧਾਨ ਸਭਾ ਸਪੀਕਰ ਨੂੰ ਕਿਹਾ ਕਿ ਸੁਖਪਾਲ ਖਹਿਰਾ ਨੂੰ ਤੁਰੰਤ ਵਿਰੋਧੀ ਧਿਰ ਦੇ ਆਗੂ ਵਜੋਂ ਹਟਾਇਆ ਜਾਵੇ

ਕਾਂਗਰਸ ਸਰਕਾਰ ਨੂੰ ਵੀ ਕਿਹਾ ਕਿ ਸੁਖਪਾਲ ਖਹਿਰੇ ਨਾਲ ਨਰਮੀ ਨਾ ਵਰਤੇ ਅਤੇ ਉਸ ਨੂੰ ਤੁਰੰਤ ਗਿਰਫਤਾਰ ਕਰੇ

Web Admin

Web Admin

5 Dariya News

ਚੰਡੀਗੜ੍ਹ , 02 Nov 2017

ਅਕਾਲੀ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਵਿਧਾਨ ਸਭਾ ਸਪੀਕਰ ਨੂੰ ਇੱਕ ਮੈਮੋਰੰਡਮ ਦਿੰਦਿਆਂ ਮੰਗ ਕੀਤੀ ਕਿ ਆਪ ਆਗੂ ਸੁਖਪਾਲ ਖਹਿਰਾ ਨੂੰ ਤੁਰੰਤ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ ਜਾਵੇ। ਵਫਦ ਨੇ ਇਹ ਖ਼ਦਸ਼ਾ ਵੀ ਜ਼ਾਹਿਰ ਕੀਤਾ ਕਿ ਕਾਂਗਰਸ ਸਰਕਾਰ ਖਹਿਰਾ ਨੂੰ ਗਿਰਫਤਾਰ ਕਰਨ ਨੂੰ ਲੈ ਕੇ ਗੰਭੀਰ ਨਹੀਂ ਹੈ।ਸਰਦਾਰ ਅਜੀਤ ਸਿੰਘ ਕੋਹਾੜ ਅਤੇ ਸ੍ਰੀ ਸੋਮਨਾਥ ਦੀ ਅਗਵਾਈ ਵਿਚ ਗਏ ਸਾਂਝੇ ਵਫ਼ਦ ਨੇ ਸਪੀਕਰ ਕੇਪੀ ਸਿੰਘ ਨੂੰ ਸੁਖਪਾਲ ਖਹਿਰਾ ਉੱਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਗੈਂਗ ਦਾ ਸਰਗਨਾ ਹੋਣ ਦੇ ਲੱਗੇ ਨਿਆਂਇਕ ਦੋਸ਼ ਪੱਤਰ ਦੀ ਗੰਭੀਰਤਾ ਨੂੰ ਵੇਖਦਿਆਂ ਉਸ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਆਖਿਆ।ਇਸ ਮੁੱਦੇ ਉੱਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਪੀਕਰ ਨੇ ਡੇਲੀਗੇਸ਼ਨ ਨਾਲ ਸਹਿਮਤੀ ਜਤਾਈ ਹੈ ਕਿ ਖਹਿਰਾ ਦੀ ਸ਼ਰਮਨਾਕ ਹਰਕਤ ਨੇ ਸਦਨ ਦੇ ਅਕਸ ਉੱਤੇ ਧੱਬਾ ਲਾਇਆ ਹੈ ਅਤੇ ਉਹਨਾਂ ਜਲਦੀ ਇਸ ਮਸਲੇ ਉੱਤੇ ਗੌਰ ਕਰਨ ਦਾ ਭਰੋਸਾ ਦਿਵਾਇਆ।ਸਰਦਾਰ ਮਜੀਠੀਆ ਨੇ ਕਿਹਾ ਕਿ ਇੱਥੋਂ ਤਕ ਅਦਾਲਤ ਨੇ ਵੀ ਸੁਖਪਾਲ ਖਹਿਰਾ ਖ਼ਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਕਾਂਗਰਸ ਸਰਕਾਰ ਉਸ ਵਿਰੁੱਧ ਕਾਰਵਾਈ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ। ਕਾਂਗਰਸ ਸਰਕਾਰ ਨੂੰ ਖਹਿਰਾ ਨਾਲ ਨਰਮੀ ਭਰਿਆ ਵਰਤਾਓ ਨਾ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਆਪ ਆਗੂ ਨੂੰ ਤੁਰੰਤ ਗਿਰਫਤਾਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਉਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਖਹਿਰਾ ਖ਼ਿਲਾਫ ਸਪਲੀਮੈਂਟਰੀ ਚਲਾਨ ਤਾਂ ਹੀ ਪੇਸ਼ ਕੀਤਾ ਜਾ ਸਕਦਾ ਹੈ, ਜੇਕਰ ਉਸ ਦੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾਂਦੀ ਹੈ। ਅਕਾਲੀ ਆਗੂ ਨੇ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ਉੱਤੇ ਚੁੱਪ ਕਿਉਂ ਧਾਰੀ ਬੈਠਾ ਹੈ ਅਤੇ ਉਸ ਨੇ ਖਹਿਰਾ ਨੂੰ ਨਿਰਦੇਸ਼ ਕਿਉਂ ਨਹੀ ਦਿੱਤਾ ਕਿ ਉਹ ਖੁਦ ਨੂੰ ਕਾਨੂੰਨ ਦੇ ਹਵਾਲੇ ਕਰ ਦੇਵੇ। ਉਹਨਾਂ ਕਿਹਾ ਕਿ ਕੇਜਰੀਨਾਲ ਇਹ ਕਹਿਣ ਦਾ ਸ਼ੌਕੀਨ ਹੈ ਕਿ ਉਹ ਪੰਜਾਬ ਨੂੰ ਨਸ਼ਾ-ਮੁਕਤ ਕਰੇਗਾ। ਕੀ ਉਹ ਖਹਿਰਾ ਨੂੰ ਪਾਰਟੀ ਵਿਚੋਂ ਬਾਹਰ ਕੱਢਣ ਦਾ ਫੈਸਲਾ ਲੈ ਕੇ ਘੱਟੋ ਘੱਟ ਆਪ ਦੇ ਪੰਜਾਬ ਵਿਧਾਨ ਸਭਾ ਯੂਨਿਟ ਨੂੰ ਨਸ਼ਾ-ਮੁਕਤ ਕਰੇਗਾ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਇਸ ਦਾ ਇਹੀ ਅਰਥ ਹੋਵੇਗਾ ਕਿ ਨਸ਼ਾ-ਤਸਕਰੀ ਦਾ ਪੈਸਾ ਦੇ ਕੇ ਉਸ ਨੂੰ ਵੀ ਚੁੱਪ ਕਰਾ ਦਿੱਤਾ ਗਿਆ ਹੈ।ਸਰਦਾਰ ਮਜੀਠੀਆ ਨੇ ਖਹਿਰਾ ਨੂੰ ਵੀ ਕਿਹਾ ਕਿ ਉਹ ਅਦਾਲਤ ਦੇ ਹੁਕਮਾਂ ਨੂੰ ਇਸ ਲਈ ਗਲਤ ਕਹਿ ਕੇ ਅਦਾਲਤ ਦਾ ਅਪਮਾਨ ਨਾ ਕਰੇ, ਕਿਉਂਕਿ ਉਹ ਉਸ ਦੇ ਵਿਰੁੱਧ ਜਾਰੀ ਹੋਏ ਹਨ। ਉਹਨਾਂ ਕਿਹਾ ਕਿ ਤੁਹਾਡੇ ਵਿਰੁੱਧ ਜਾਰੀ ਹੋਇਆ ਤਾਜ਼ਾ ਹੁਕਮ ਜਿਸ ਵਿਚ ਤੁਹਾਨੂੰ ਇੱਕ ਪਾਕਿਸਤਾਨੀ ਕੜੀਆਂ ਵਾਲੇ ਕੌਮਾਂਤਰੀ  ਨਸ਼ਾ ਰੈਕਟ ਦਾ ਸਰਗਨਾ ਹੋਣ ਦਾ ਦੋਸ਼ੀ ਮੰਨਿਆ ਗਿਆ ਹੈ,ਬਹੁਤ ਹੀ ਮਜ਼ਬੂਤ ਸਬੂਤਾਂ ਤੇ ਆਧਾਰਿਤ ਹੈ। ਇਸ ਸਭ ਕੁੱਝ ਦਾ ਰਿਕਾਰਡ ਪਿਆ ਹੈ। ਤੁਹਾਡੀ ਖੇਡ ਖਤਮ ਹੋ ਗਈ ਹੈ। ਤੁਹਾਨੂੰ ਭੱਜਣ ਲਈ ਕੋਈ ਥਾਂ ਨਹੀਂ ਹੈ, ਇਸ ਲਈ ਤੁਸੀਂ ਆਪਣਾ ਨਿਰਾਸ਼ਾ ਨਿਆਂਇਕ ਪ੍ਰਕਿਰਿਆ  ਉੱਤੇ ਦੋਸ਼ ਲਾ ਕੇ ਕੱਢ ਰਹੇ ਹੋ।ਇਸ ਡੇਲੀਗੇਸ਼ਨ ਵਿਚ ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ, ਪਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਪਵਨ ਕੁਮਾਰ ਟੀਨੂੰ, ਐਨ ਕੇ ਸ਼ਰਮਾ, ਗੁਰਪ੍ਰਤਾਪ ਸਿੰਘ ਵਡਾਲਾ, ਲਖਬੀਰ ਸਿੰਘ ਲੋਧੀਨੰਗਲ, ਬਲਦੇਵ ਸਿੰਘ ਖਹਿਰਾ, ਦਿਲਰਾਜ ਸਿੰਘ ਭੂੰਦੜ, ਕੰਵਰਜੀਤ ਸਿੰਘ ਬਰਕੰਦੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਡਾਕਟਰ ਸੁਖਵਿੰਦਰ ਸੁਖੀ ਵੀ ਸ਼ਾਮਿਲ ਸਨ।

 

Tags: Bikram Singh Majithia , Ajit Singh Kohar , Som Parkash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD