Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਸਰਕਾਰ ਵੱਲੋਂ ਵਣਾਂ ਵਿੱਚ ਵਾਧੇ ਲਈ ਭੇਜਿਆ 817 ਕਰੋੜ ਰੁਪਏ ਦਾ ਪ੍ਰੋਜੈਕਟ, ਸਹਾਇਤਾ ਲਈ ਜਪਾਨ ਬੈਂਕ ਕੋਲ ਭੇਜਿਆ ਜਾਵੇ : ਸਾਧੂ ਸਿੰਘ ਧਰਮਸੋਤ

ਵਣ ਸੁਰੱਖਿਆ ਐਕਟ ਤਹਿਤ ਪਾਵਰਾਂ ਡੈਲੀਗੇਟ ਕੀਤੀਆਂ ਜਾਣ , ਗਰੀਨ ਇੰਡੀਆਂ ਮਿਸ਼ਨ ਤਹਿਤ 24 ਕਰੋੜ ਰੁਪਏ ਦੀ ਰਾਸੀ ਜਾਰੀ ਕਰਨ ਦੀ ਕੀਤੀ ਮੰਗ

Web Admin

Web Admin

5 Dariya News

ਐਸ.ਏ.ਐਸ.ਨਗਰ , 04 Nov 2017

Last updated on: Nov 04, 2017, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬਾਇਓਡਾਇਰਵਸਿਟੀ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਲਈ 817 ਕਰੋੜ ਰੁਪਏ ਦਾ ਪ੍ਰੋਜੈਕਟ ਕੇਂਦਰ ਸਰਕਾਰ ਕੋਲ ਜਪਾਨ ਬੈਂਕ ਦੀ  ਸਹਾਇਤਾ ਲਈ ਭੇਜਿਆ ਹੋਇਆ ਹੈ ਜੋ ਕਿ ਕੇਂਦਰ ਸਰਕਾਰ ਕੋਲ ਹੀ ਪਿਆ ਹੈ । ਇਸ ਨੂੰ ਜਲਦੀ ਤੋਂ  ਜਲਦੀ ਜਪਾਨ ਬੈਂਕ ਕੋਲ ਭਿਜਵਾਇਆ ਜਾਵੇ ਤਾਂ ਜੋ ਰਾਜ ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਜਾ ਸਕੇ। ਇਹ ਮੰਗ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਵਣ ਭਵਨ ਵਿਖੇ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਪ੍ਰਬੰਧਨ ਨੂੰ ਲੈ ਕੇ ਡਾਇਰੈਕਟਰ ਜਨਰਲ ਜੰਗਲਾਤ ਅਤੇ ਵਿਸ਼ੇਸ ਸਕੱਤਰ ਜੰਗਲਾਤ ਤੇ ਵਾਤਾਵਰਣ ਭਾਰਤ ਸਰਕਾਰ ਸ੍ਰੀ ਸਿਧਾਂਤ ਦਾਸ ਨਾਲ ਹੋਈ ਗੱਲਬਾਤ ਦੌਰਾਨ ਕੀਤੀ। ਸ੍ਰੀ ਧਰਮਸੋਤ ਨੇ ਵਣ ਸੁੱਰਖਿਆ ਐਕਟ 1980 ਅਧੀਨ ਰਾਜ ਸਰਕਾਰ ਨੂੰ ਇੱਕ ਹੈਕਟਰ ਤੱਕ ਸੜਕਾਂ, ਨਹਿਰਾਂ, ਪਟੜੀਆਂ ਨਾਲ ਵਣ ਰਕਬੇ  ਵਿੱਚ ਸਾਰੇ ਪ੍ਰਾਈਵੇਟ ਮਾਲਕਾਂ ਦੇ ਖੇਤਾਂ ਵਿੱਚ ਰਾਸਤਾ ਦੇਣ ਲਈ ਅਧਿਕਾਰਤ ਕੀਤਾ ਜਾਵੇ। ਕਿਉਂਕਿ ਥੋੜੇ‐ ਥੋੜੇ ਰਕਬੇ ਨੂੰ ਰਾਸਤੇ ਲਈ ਇਸਤੇਮਾਲ ਕਰਨ ਲਈ ਤਜਵੀਜਾਂ ਭਾਰਤ ਸਰਕਾਰ ਕੌਲ ਭੇਜਣੀਆਂ ਪੈਂਦੀਆਂ ਹਨ। ਜਿਸ ਨਾਲ ਜਿਆਦਾ ਸਮਾਂ ਬਰਬਾਦ ਹੁੰਦਾ ਹੈ। ਜੰਗਲਾਤ ਮੰਤਰੀ ਨੇ ਪੰਜਾਬ ਫਾਰੈਸਟ ਰਾਈਟਸ ਐਕਟ ਤਹਿਤ ਛੋਟ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਦੱÎਸਿਆ ਕਿ ਪੰਜਾਬ ਵਿੱਚ ਸਡਿਊਲ ਟਰਾਇਬਸ ਨਹੀਂ ਹਨ ਇਸ ਲਈ ਐਫ.ਸੀ.ਏ ਕੇਸਾਂ ਵਿੱਚ ਫਾਰੈਸਟ ਰਾਈਟਸ ਐਕਟ  ਸਰਟੀਫਿਕੇਟ ਦੇਣ ਤੋਂ ਛੋਟ ਦਿੱਤੀ ਜਾਵੇ ਕਿਉਂਕਿ ਇਹ ਸਰਟੀਫਿਕੇਟ ਲੈਣ ਲਈ ਮਾਲਕਾਂ ਨੂੰ ਡਿਪਟੀ ਕਮਿਸ਼ਨਰਾਂ ਨੂੰ ਦਰਖਾਸਤ ਦੇਣੀ ਪੈਂਦੀ ਹੈ। ਜਿਸ ਵਿੱਚ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਲਗਦਾ ਹੈ।

ਸ੍ਰ: ਧਰਮਸੋਤ ਨੇ ਗਰੀਨ ਇੰਡੀਆਂ ਮਿਸਨ ਲਈ ਰਾਜ ਸਰਕਾਰ ਦੇ ਹਿੱਸੇ ਆਉਂਦੀ 24 ਕਰੋੜ ਰੁਪਏ ਦੀ ਰਾਸੀ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਤਾਂ ਜੋ ਮਜਦੂਰਾਂ ਦੀ ਬਕਾਇਆ ਰਾਸ਼ੀ ਅਦਾ ਕੀਤੀ ਜਾ ਸਕੇ ਅਤੇ ਅਗਲੇ ਸਾਲ ਰੁੱਖ ਲਗਾਉਣ ਦੀ ਮੁਹਿੰਮ ਲਈ ਅਗੇਤੇ ਪ੍ਰਬੰਧ ਕੀਤੇ ਜਾ ਸਕਣ। ਜੰਗਲਾਤ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਐਗਰੋ ਫਾਰੈਸਟਰੀ ਨੂੰ ਬੜਾਵਾ ਦੇਣ ਲਈ ਲਾਡੋਵਾਲ ਵਿਖੇ ਫਾਰੈਸਟਰੀ ਰਿਸਰਚ ਇੰਸਟੀਚਿਊਟ ਸਥਾਪਿਤ ਕੀਤਾ ਹੈ। ਪਰੰਤੂ ਜਰੂਰੀ ਵਿਗਿਆਨਿਕ ਨਾ ਹੋਣ ਕਾਰਨ ਇਹ ਬੰਦ ਪਿਆ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਵਿਗਿਆਨੀ ਮੁਹੱਈਆ ਕਰਵਾਏ ਜਾਣ ਦੀ ਮੰਗ ਵੀ ਕੀਤੀ।ਉਨ੍ਹਾਂ ਹੋਰ ਦੱਸਿਆ ਕਿ ਰਾਜ ਵਿੱਚ ਪੀ.ਐਲ.ਪੀ.ਏ ਰਕਬਿਆਂ ਸਬੰਧੀ ਬਹੁਤ ਜਿਆਦਾ ਉਲਝਣ ਹੈ, ਜਮੀਨ ਦੇ ਮਾਲਕਾਂ ਨੂੰ ਇਹ ਪਤਾ ਨਹੀਂ ਲੱਗਦਾ ਕਿ ਕਿਹੜਾ ਰਕਬਾ ਵਣ ਹੈ ਅਤੇ ਕਿਹੜਾ ਰਕਬਾ ਗੈਰ ‐ਵਣ ਹੈ। ਇਸ ਲਈ ਮਾਣਯੋਗ ਸੁਪਰੀਮ ਕੋਰਟ ਤੋਂ ਇਸ ਮੁੱਦੇ ਬਾਰੇ ਸਪੱਸਟ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱÎਸਿਆ ਕਿ ਮਾਣਯੋਗ ਟ੍ਰਿਬਿਊਨਲ ਵੱਲੋਂ ਰਾਜ ਵਿੱਚ ਰੁੱਖਾਂ ਦੀ ਕਟਾਈ ਤੇ ਮੁਕੰਮਲ ਰੋਕ ਲਗਾਉਣ ਕਾਰਨ ਬਹੁਤ ਜਿਆਦਾ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਮਾਣਯੋਗ ਟ੍ਰਿਬਿਉੂਨਲ ਵੱਲੋ ਸੁੱਕੇ ਖੜੇ ਅਤੇ ਖਤਰਨਾਕ ਰੁੱਖਾਂ ਦੀ ਕਟਾਈ ਕਰਨ ਲਈ ਵੀ ਆਗਿਆ ਨਹੀਂ ਦਿੱਤੀ ਜਾ ਰਹੀਂ  ਅਤੇ ਪੀ.ਐਲ.ਪੀ.ਏ ਮਾਲਕਾਂ ਨੂੰ ਵੀ ਰੁੱਖਾਂ ਦੇ ਪਰਮਿਟ ਜਾਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਜਿਆਦਾ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਰਾਜ ਸਰਕਾਰ ਅਗੇਤੀ ਪਲਾਂਟੇਸਨ ਕਰਨਾ ਚਾਹੁੰਦੀ ਹੈ ਤਾਂ ਕਿ ਮਾਣਯੋਗ ਟ੍ਰਿਬਿਊਨਲ ਵੱਲੋਂ ਲਗਾਈ ਰੋਕ ਨੂੰ ਹਟਵਾਇਆ ਜਾ ਸਕੇ। ਇਸ ਲਈ ਲੋੜੀਂਦੇ ਫੰਡਜ ਮੁਹੱਈਆ ਕਰਵਾਏ ਜਾਣ । ਜੰਗਲਾਤ ਮੰਤਰੀ ਪੰਜਾਬ ਨੂੰ ਵਿਸ਼ੇਸ ਸਕੱਤਰ ਭਾਰਤ ਸਰਕਾਰ ਨੇ ਵਿਸ਼ਵਾਸ਼ ਦਿਵਾਇਆ ਕਿ ਇਹ ਸਾਰੇ ਮੁੱਦੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਅਤੇ ਪੰਜਾਬ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਜਤਿੰਦਰਾਂ ਸ਼ਰਮਾ ਵੀ ਵਿਸ਼ੇਸ ਤੌਰ ਤੇ ਮੌਜੂਦ ਸਨ।

 

Tags: Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD