Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪ੍ਰਧਾਨ ਮੰਤਰੀ ਦੀ ਕਾਂਗਰਸ ਵਿਰੁੱਧ 'ਸਿਉਂਕ' ਬਾਰੇ ਟਿੱਪਣੀ ਭਾਜਪਾ ਦੀ ਖੁਰ ਰਹੀ ਸਾਖ ਦੀ ਨਿਰਾਸ਼ਾ ਦਾ ਪ੍ਰਗਟਾਵਾ- ਕੈਪਟਨ ਅਮਰਿੰਦਰ ਸਿੰਘ

ਮੋਦੀ ਦੀਆਂ ਹਿਮਾਚਲ ਪ੍ਰਦੇਸ਼ ਵਿੱਚ ਇਕ ਤੋਂ ਇਕ ਬਾਅਦ ਚੋਣ ਰੈਲੀਆਂ ਦਾ ਮਖੌਲ ਉਡਾਇਆ , ਮੋਦੀ ਦੀਆਂ ਰੈਲੀਆਂ ਭਾਜਪਾ ਦੀ ਸਪੱਸ਼ਟ ਹਾਰ ਦੇ ਡਰ ਨੂੰ ਦਰਸਾਉਂਦੀਆਂ

Web Admin

Web Admin

5 Dariya News

ਨਚਾਨ/ਫਤੇਹਪੁਰ , 05 Nov 2017

Last updated on: Nov 05, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਖਿਲਾਫ ਕੀਤੀ 'ਸਿਉਂਕ' ਦੀ ਟਿੱਪਣੀ ਲਈ ਉਨ੍ਹਾਂ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਸਮਰਥਨ ਜੁਟਾਉਣ ਲਈ ਭਾਜਪਾ ਨੇਤਾ ਵੱਲੋਂ ਘਬਰਾਹਟ ਵਿੱਚ ਆ ਕੇ ਇਕ ਹਲਕੇ ਤੋਂ ਦੂਜੇ ਹਲਕੇ ਵੱਲ ਵਾਹੋਦਾਹੀ ਭੱਜਣ ਦੀ ਖਿੱਲ੍ਹੀ ਉਡਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਦੋਂ ਭਾਰਤੀ ਜਨਤਾ ਪਾਰਟੀ ਨੇ ਹਿਮਾਚਲ ਵਿੱਚ ਆਪਣੀ ਹੋਣੀ ਬਾਰੇ ਕੰਧ 'ਤੇ ਲਿਖਿਆ ਪੜ੍ਹ ਲਿਆ ਤਾਂ ਪ੍ਰਧਾਨ ਮੰਤਰੀ ਨੇ ਸੂਬੇ ਵੱਲ ਵਹੀਰਾਂ ਘੱਤਣੀਆਂ ਸ਼ੁਰੂ ਕਰ ਦਿੱਤੀਆਂ। ਮੁੱਖ ਮੰਤਰੀ ਨੇ ਆਖਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਮੋਦੀ ਨੂੰ ਫੇਰੀਆਂ ਲਾਉਣ ਦੇ ਚੜ੍ਹੇ ਜਨੂੰਨ ਕਰਕੇ ਹੀ ਉਨ੍ਹਾਂ ਨੇ ਆਪਣੇ ਦੌਰਿਆਂ ਨੂੰ ਅੱਗੇ ਪਾ ਦਿੱਤਾ। ਕਾਂਗਰਸ ਖਿਲਾਫ ਮੋਦੀ ਵੱਲੋਂ ਕੀਤੀ 'ਸਿਉਂਕ' ਦੀ ਟਿੱਪਣੀ 'ਤੇ ਪ੍ਰਤੀਕਰਮ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਿਛਲੇ 70 ਵਰ੍ਹਿਆਂ ਵਿੱਚ ਮੁਲਕ ਨੂੰ ਵਿਕਾਸ ਦੇ ਜਿਹੜੇ ਰਾਹ 'ਤੇ ਪਾਇਆ ਗਿਆ ਸੀ, ਹੁਣ ਮੁਲਕ ਉਸ ਰਾਹ ਤੋਂ ਥਿੜ੍ਹਕ ਗਿਆ ਹੈ ਜਿਸ ਕਰਕੇ ਪੂਰਾ ਢਾਂਚਾ ਤਹਿਸ-ਨਹਿਸ ਹੋ ਗਿਆ ਹੈ।  ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਕਦੇ ਵੀ ਉਸ ਤਰ੍ਹਾਂ ਵਿਕਾਸ ਨਹੀਂ ਕਰੇਗਾ, ਜਿਸ ਤਰ੍ਹਾਂ ਦਾ ਵਿਕਾਸ ਪਿਛਲੇ ਸਮੇਂ ਵਿੱਚ ਵੱਖ-ਵੱਖ ਕਾਂਗਰਸ ਦੀ ਸਰਕਾਰਾਂ ਦੌਰਾਨ ਹੁੰਦਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਮੁਲਕ ਭਰ ਵਿੱਚ ਭਾਜਪਾ ਖਿਲਾਫ ਉਠ ਰਹੇ ਰੋਹ ਕਾਰਨ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦੀ ਹੈ। ਨਚਾਨ (ਮੰਡੀ) ਅਤੇ ਫਤੇਹਪੁਰ (ਕਾਂਗੜਾ) ਵਿਖੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਕੇ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਇਸ ਗੱਲ ਦਾ ਅੰਦਾਜ਼ਾ ਤਾਂ ਹੋ ਗਿਆ ਹੈ ਕਿ ਭਾਜਪਾ ਦਾ ਸਫਾਇਆ ਹੋਣ ਵਾਲਾ ਹੈ ਅਤੇ ਇਸੇ ਕਰਕੇ ਉਹ ਥੋੜੀ ਬਹੁਤ ਉਮੀਦ ਨਾਲ ਸਥਿਤੀ ਨੂੰ ਸੰਭਾਲਣ ਲਈ ਨਿੱਜੀ ਤੌਰ 'ਤੇ ਇਹ ਸਭ ਯਤਨ ਕਰ ਰਹੇ ਹਨ ਕਿ ਇਸ ਨਾਲ ਉਹ ਲੋਕਾਂ ਨੂੰ ਮੂਰਖ ਬਣਾ ਦੇਣਗੇ। 

ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਹਿਮਾਚਲ ਵਿੱਚ ਗੇੜੇ 'ਤੇ ਗੇੜਾ ਰੱਖਣ ਕਰਕੇ ਆਪਣੀਆਂ ਰੈਲੀਆਂ ਪਿੱਛੇ ਪਾ ਦਿੱਤੀਆ ਸਨ, ਨੇ ਆਖਿਆ ਕਿ ਪ੍ਰਧਾਨ ਮੰਤਰੀ ਦੇ ਇਨ੍ਹਾਂ ਗੇੜਿਆਂ ਨਾਲ ਕੁਝ ਵੀ ਹਾਸਲ ਹੋਣ ਵਾਲਾ ਨਹੀਂ ਕਿਉਂਕਿ ਇਸ ਸੂਬੇ ਦੇ ਲੋਕਾਂ ਨੇ ਕੌਮੀ ਪੱਧਰ 'ਤੇ ਅਤੇ ਜਿੱਥੇ-ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ, ਉਨ੍ਹਾਂ ਸੂਬਿਆਂ ਦਾ ਹਸ਼ਰ ਦੇਖ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਨੋਟਬੰਦੀ ਤੋਂ ਲੈ ਕੇ ਜੀ.ਐਸ.ਟੀ. ਤੱਕ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਮਾੜੇ ਫੈਸਲਿਆਂ ਨੇ ਲੋਕਾਂ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਅਤੇ ਲੋਕ ਇਸ ਪਾਰਟੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਦੋਂ ਮੋਦੀ ਸਰਕਾਰ ਨੇ ਨੋਟਬੰਦੀ ਦਾ ਮਾਰੂ ਫੈਸਲਾ ਲਾਗੂ ਕੀਤਾ ਤਾਂ ਲੋਕਾਂ ਦੀ ਜੇਬ ਵਿੱਚ ਚਾਹ ਦਾ ਕੱਪ ਪੀਣ ਲਈ ਵੀ ਕੋਈ ਪੈਸਾ ਨਹੀਂ ਸੀ ਬਚਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਨਾਲ ਜੀ.ਐਸ.ਟੀ. ਦਾ ਪੈਸਾ ਦੇਣ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਸਰਕਾਰ ਵੱਲੋਂ ਇਸ ਵਾਅਦੇ ਨੂੰ ਵਫਾ ਨਾ ਕਰਨ ਕਰਕੇ ਸੂਬਾ ਸਰਕਾਰਾਂ ਵਿਕਾਸ ਅਤੇ ਭਲਾਈ ਸਕੀਮਾਂ ਲਈ ਇਸ ਵੇਲੇ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੇ ਸਟਾਰ ਚੋਣ ਪ੍ਰਚਾਰਕਾਂ ਵਿੱਚੋਂ ਇਕ ਹਨ। ਉਨ੍ਹਾਂ ਨੇ ਸਰਕਾਰੀ ਖਜ਼ਾਨੇ ਵਿੱਚੋਂ ਵੱਡੀ ਕੀਮਤ ਅਦਾ ਕਰਕੇ ਬੁਲਟ ਟਰੇਨ ਚਲਾਉਣ ਬਾਰੇ ਪ੍ਰਧਾਨ ਮੰਤਰੀ ਦੇ ਫੈਸਲੇ ਦਾ ਮਖੌਲ ਉਡਾਉਂਦਿਆਂ ਆਖਿਆ ਕਿ ਇਸ ਰੇਲ ਦੀ ਟਿਕਟ ਹਵਾਈ ਜਹਾਜ਼ ਦੀ ਟਿਕਟ ਨਾਲੋਂ ਮਹਿੰਗੀ ਹੋਵੇਗੀ। ਉਨ੍ਹਾਂ ਆਖਿਆ ਕਿ ਜਦੋਂ ਲੋਕ ਸਸਤੀ ਕੀਮਤ 'ਤੇ ਜਹਾਜ਼ ਵਿੱਚ ਸਫਰ ਕਰ ਸਕਦੇ ਹਨ ਤਾਂ ਉਹ ਰੇਲ ਦੇ ਸਫਲ ਲਈ ਵੱਧ ਪੈਸਾ ਕਿਉਂ ਅਦਾ ਕਰਨਗੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਰ ਦਾਤਿਆਂ ਦੇ ਸਖਤ ਮਿਹਨਤ ਵਾਲੇ ਪੈਸੇ ਦੀ ਬਰਬਾਦੀ ਦੀ ਭੋਰਾ ਵੀ ਚਿੰਤਾ ਨਹੀਂ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਨਚਾਨ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਲਾਲ ਸਿੰਘ ਕੌਸ਼ਲ ਅਤੇ ਫਤੇਹਪੁਰ ਤੋਂ ਸੁਜਾਨ ਸਿੰਘ ਪਠਾਨੀਆ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਦੇ ਬਿਨਾ ਸੋਚੇ ਸਮਝੇ ਲਾਗੂ ਕੀਤੇ ਫੈਸਲਿਆਂ ਨਾਲ ਪੰਜਾਬ ਅਤੇ ਹੋਰ ਕਈ ਸੂਬਿਆਂ ਦੀਆਂ ਸਰਕਾਰਾਂ ਵਿੱਤੀ ਸੰਕਟ ਵਿੱਚ ਘਿਰ ਗਈਆਂ ਹਨ ਅਤੇ ਆਮ ਲੋਕਾਂ ਦੀ ਸਥਿਤੀ ਦਾ ਤਾਂ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਭਾਜਪਾ ਨੂੰ ਲੋਕਾਂ ਦੀ ਮੌਜੂਦਾ ਸਥਿਤੀ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਨੇ ਮੋਦੀ ਨੂੰ ਆਖਿਆ ਕੀ ਕੇਂਦਰ ਸਰਕਾਰ ਦੱਸੇਗੀ ਕਿ ਸੂਬੇ ਅਤੇ ਲੋਕ ਪੈਸੇ ਤੋਂ ਬਿਨਾਂ ਕਿਸ ਤਰ੍ਹਾਂ ਆਪਣਾ ਸਮਾਂ ਟਪਾਉਣ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਵੀਰਭੱਦਰ ਸਿੰਘ ਸਰਕਾਰ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ ਅਤੇ ਇਸ ਪਹਾੜੀ ਸੂਬੇ ਦੇ ਲੋਕ ਆਪਣੇ ਇਸ ਵਿਕਾਸ ਅਤੇ ਅਮਨ-ਸ਼ਾਂਤੀ ਦੇ ਸਫਰ ਨੂੰ ਨਿਰੰਤਰ ਜਾਰੀ ਰੱਖਣਾ ਚਾਹੁੰਦੇ ਹਨ ਜੋ ਸਿਰਫ ਕਾਂਗਰਸ ਸਰਕਾਰ ਹੀ ਸੰਭਵ ਬਣਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਵੀਰਭੱਦਰ ਸਿੰਘ ਦਾ ਹਿਮਾਚਲ ਪ੍ਰਦੇਸ਼ ਅਤੇ ਇੱਥੇ ਦੇ ਲੋਕਾਂ ਨਾਲ ਪਿਆਰ ਯਕੀਨਨ ਤੌਰ 'ਤੇ ਉਨ੍ਹਾਂ ਦੀ ਅਗਵਾਈ ਵਿੱਚ ਸੂਬੇ ਨੂੰ ਵਿਕਾਸ ਦੀਆਂ ਹੋਰ ਉੱਚੀਆਂ ਮੰਜ਼ਿਲਾਂ ਵੱਲ ਲੈ ਕੇ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਇਹ ਚੋਣਾਂ ਸਾਡੇ ਬੱਚਿਆਂ ਦੇ ਭਵਿੱਖ ਬਾਰੇ ਲੜੀ ਜਾ ਰਹੀ ਲੜਾਈ ਹੈ। ਉਨ੍ਹਾਂ ਨੇ ਰੈਲੀ ਵਿੱਚ ਪਹੁੰਚੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਘਰਾਂ ਵਿੱਚ ਵਾਪਸ ਜਾਣ ਤੋਂ ਬਾਅਦ ਆਪਣੇ ਗੁਆਂਢੀਆਂ ਨੂੰ ਸਮਝਾਉਣ ਕਿ ਸੂਬੇ ਦੇ ਹਿੱਤ ਵਾਲੀ ਪਾਰਟੀ ਸਿਰਫ ਕਾਂਗਰਸ ਹੀ ਹੈ। ਪੰਜਾਬ ਦੀ ਮਿਸਾਲ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਅਰਥਚਾਰੇ ਦੇ ਮੁੜ ਪੈਰਾਂ ਸਿਰ ਹੋਣ ਦਾ ਮੁੱਢ ਬੱਝਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ ਵੱਡੇ ਪੱਧਰ 'ਤੇ ਉਦਯੋਗਿਕਰਨ ਹੋਇਆ ਅਤੇ ਵੀਰਭੱਦਰ ਸਿੰਘ ਦੀ ਅਗਵਾਈ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਜਾਰੀ ਰਹਿਣਗੇ। 

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਵਾਂਗ ਵੀਰਭੱਦਰ ਸਿੰਘ ਨੇ ਵੀ ਇਨ੍ਹਾਂ ਚੋਣਾਂ ਨੂੰ ਆਪਣੀ ਆਖਰੀ ਚੋਣ ਦੱਸਿਆ ਹੈ ਕਿਉਂਕਿ ਉਹ ਦੋਵੇਂ ਹੁਣ ਨੌਜਵਾਨਾਂ ਦੇ ਅੱਗੇ ਆਉਣ ਦੇ ਹਾਮੀ ਹਨ।ਉਨ੍ਹਾਂ ਆਖਿਆ ਕਿ ਵੀਰਭੱਦਰ ਸਿੰਘ ਨੇ ਇਹ ਚੋਣਾਂ ਇਸ ਕਰੇ ਲੜਣ ਦਾ ਫੈਸਲਾ ਕੀਤਾ ਕਿਉਂਕਿ ਦੇਸ਼ ਨੂੰ ਦਰਪੇਸ਼ ਮੌਜੂਦਾ ਸੰਕਟ ਦੀ ਲੜਾਈ ਵਿੱਚ ਸ਼ਾਮਲ ਹੋਣਾ ਅਤੇ ਸੂਬੇ ਦਾ ਹੋਰ ਵਧੇਰਾ ਵਿਕਾਸ ਕਰਨਾ ਹੈ। ਉਨ੍ਹਾਂ ਆਖਿਆ ਕਿ ਵੀਰਭੱਦਰ ਸਿੰਘ ਵੱਲੋਂ ਆਪਣੇ ਆਖਰੀ ਸ਼ਾਸਨਕਾਲ ਦੌਰਾਨ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਪੂਰਾ ਕੀਤੇ ਜਾਣ ਦੀ ਲੋੜ ਹੈ। ਬਾਅਦ ਵਿੱਚ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਫਤੇਹਪੁਰ ਵਿੱਚ ਸਥਾਨਾ ਤੋਂ ਤਲਵਾੜ ਤੱਕ ਚਾਰ ਕਿਲੋਮੀਟਰ ਦੇ ਸੜਕੇ ਟੋਟੇ ਦੀ ਉਸਾਰੀ ਬਾਰੇ ਸਾਲ 2007 ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਕੇ ਹਿਮਾਚਲ ਪ੍ਰਦੇਸ਼ ਦੇ ਵਿਕਾਸ ਵਿੱਚ ਆਪਣੇ ਹਿੱਸੇ ਦਾ ਯੋਗਦਾਨ ਪਾਉਣਗੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨਾਚਨ ਤੋਂ ਲਾਲ ਸਿੰਘ ਕੌਸ਼ਲ ਦੀ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਸਰਬਸੰਮਤੀ ਨਾਲ ਚੋਣ ਕਰਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਜਿਵੇਂ ਗੁਰਦਾਸਪੁਰ ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਸਮੁੱਚੀ ਕਾਂਗਰਸ ਪਾਰਟੀ ਸੁਨੀਲ ਜਾਖੜ ਦੇ ਹੱਕ ਵਿੱਚ ਉਤਰੀ ਸੀ, ਉਸੇ ਤਰ੍ਹਾਂ ਹੁਣ ਵੀ ਪਾਰਟੀ ਦਾ ਸਮੁੱਚਾ ਕਾਡਰ ਲਾਲ ਸਿੰਘ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਨੇ ਬਹੁਤ ਵੱਡੀ ਲੀਡ ਲੈ ਕੇ ਜਿੱਤ ਹਾਸਲ ਕੀਤੀ ਸੀ। ਫਤੇਹਪੁਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਹਲਕੇ ਤੋਂ ਉਹਨਾਂ ਨੂੰ ਕਾਂਗਰਸ ਪਾਰਟੀ ਦੀ ਲਾਮਿਸਾਲ ਜਿੱਤ ਹੋਣ ਦੀ ਅਪੀਲ ਹੈ ਕਿਉਂਕਿ ਸੁਜਾਨ ਸਿੰਘ ਸਭ ਤੋਂ ਵਧੀਆ ਉਮੀਦਵਾਰ ਹਨ। ਉਨ੍ਹਾਂ ਨੂੰ ਪੂਰਾ ਯਕੀਨ ਹੈ ਹਿਮਾਚਲ ਪ੍ਰਦੇਸ਼ ਦੇ ਲੋਕ ਵੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਅਤੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਵਾਂਗ ਕਾਂਗਰਸ ਪਾਰਟੀ ਦੇ ਹੱਕ ਵਿੱਚ ਸ਼ਾਨਦਾਰ ਫਤਵਾ ਦੇਣਗੇ।  ਹਿਮਾਚਲ ਪ੍ਰਦੇਸ਼ ਵਿੱਚ 'ਜਾਨਦਾਰ' ਕਾਂਗਰਸ ਲੀਡਰਸ਼ਿੱਪ ਦੀ ਅਗਵਾਈ ਵਾਲੀ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਗਿਣਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵੀਰਭੱਦਰ ਸਿੰਘ ਦੀ ਅਗਵਾਈ ਹੇਠ ਬਹੁਤ ਵੱਡੇ ਪੱਧਰ ਤੇ ਵਿਕਾਸ ਹੋਇਆ ਅਤੇ ਹਰ ਨਾਗਰਿਕ ਨੇ ਸਰਕਾਰ ਦੁਆਰਾ ਚਲਾਈਆਂ ਗਈਆਂ ਕਲਿਆਣਕਾਰੀ ਸਕੀਮਾਂ ਦਾ ਭਰਪੂਰ ਲਾਭ ਉਠਾਇਆ ਹੈ। 

ਪੰਜਾਬ ਦੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਕਾਂਗਰਸ ਦੇ ਇਸ ਕਾਰਜਕਾਲ ਦੌਰਾਨ ਹਿਮਾਚਲ ਪ੍ਰਦੇਸ਼ ਦੀ ਵਿਕਾਸ ਯਾਤਰਾ ਸੁਨਹਿਰੀ ਹਰਫ਼ਾਂ ਵਿਚ ਦਰਜ ਕੀਤੀ ਜਾਵੇਗੀ।ਹਿਮਾਚਲ ਪ੍ਰਦੇਸ਼ ਵਿੱਚ ਆਪਣੇ ਹਮ ਰੁਤਬਾ ਹਵਾਲਾ ਦਿੰਦਿਆਂ ਉਹਨਾਂ ਸਰਕਾਰ ਦੁਆਰਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੂਬੇ ਨੇ ਸਿੱਖਿਆ ਦੇ ਖੇਤਰ ਵਿਚ ਬਹੁਤ ਮੱਲਾਂ ਮਾਰੀਆਂ ਹਨ ਅਤੇ ਸਰਕਾਰ ਦੇ ਉਪਰਾਲੇ ਸਦਕਾ ਹਿਮਾਚਲ ਪ੍ਰਦੇਸ਼ ਸਿੱਖਿਆ ਦੇ ਖੇਤਰ ਵਿੱਚ ਇਕ ਸਿਰਕੱਢ ਸੂਬਾ ਬਣ ਚੁੱਕਿਆ ਹੈ ਅਤੇ ਇਹ ਸਭ ਇਸ ਕਰਕੇ ਸੰਭਵ ਹੋ ਸਕਿਆ ਕਿਉਂਕਿ ਸਰਕਾਰ ਨੇ ਹਰ ਕੰਮ ਅਤੇ ਯਤਨ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤਾ ਸੀ। ਉਹਨਾਂ ਮਾਣ ਨਾਲ ਇਹ ਵੀ ਕਿਹਾ ਕੇ ਦੇਸ਼ ਦੇ ਸਾਰੇ ਛੋਟੇ ਸੂਬਿਆਂ ਵਿੱਚੋ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨਿਕ ਪੱਧਰ 'ਤੇ ਅੱਵਲ ਰਿਹਾ ਹੈ ਅਤੇ ਮੀਡਿਆ ਸਟੱਡੀਜ਼ ਸੈਂਟਰ ਦੇ ਇਕ ਸਰਵੇਖਣ ਮੁਤਾਬਿਕ ਇਮਾਨਦਾਰ ਸੂਬਾ ਵੀ ਘੋਸ਼ਿਤ ਕੀਤਾ ਗਿਆ ਹੈ।  ਵੀਰਭੱਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅੱਗੇ ਦੱਸਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਕਾਰਜ ਕਾਲ ਦੌਰਾਨ ਗਰੀਬ, ਬੇ-ਸਹਾਰਾ, ਲੋੜਵੰਦ ਪਰਿਵਾਰਾਂ ਨੂੰ 56 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਜਿਸ ਨਾਲ 30 ਹਜਾਰ ਲੋਕਾਂ ਨੂੰ ਲਾਭ ਪਹੁੰਚਿਆ। ਇਸ ਤੋਂ ਇਲਾਵਾ ਆਮਦਨ ਦੇ ਵਾਧੇ ਨੂੰ ਹੋਰ ਵਧਾਉਣ ਦੇ ਮੰਤਵ ਵਜੋਂ ਬਹੁਤ ਸਾਰੀਆਂ ਜਨ-ਕਲਿਆਣ ਯੋਜਨਾਵਾਂ ਜਿਵੇ ਸਮਾਜਿਕ ਸੁਰੱਖਿਆ ਪੈਨਸ਼ਨ, ਬੇਰੁਜ਼ਗਾਰ ਭੱਤਾ ਸਕੀਮ, ਖੇਤੀਬਾੜੀ, ਸਿੰਚਾਈ, ਸਨਅਤਕਾਰੀ, ਮਕਾਨ, ਸਿੱਖਿਆ ਅਤੇ ਸਿਹਤ ਸੇਵਾ ਵਿਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ 5 ਸਾਲਾਂ ਦੌਰਾਨ ਹਿਮਾਚਲ ਵਿਚ ਬਹੁਤ ਵਾਧਾ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਆਉਣ ਵਾਲੇ ਹਫ਼ਤੇ ਵਿਚ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਵਿਖੇ ਮੰਡੀ ਅਤੇ ਨਾਲਾਗੜ੍ਹ ਤੋਂ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਰੈਲੀ ਕਰਨਗੇ ਅਤੇ ਦੋ ਹੋਰ ਰੈਲੀਆਂ ਨੂਰਪੁਰ ਅਤੇ ਹਾਰੋਲੀ ਵਿਖੇ ਮੰਗਲਵਾਰ ਨੂੰ ਕੀਤੀਆਂ ਜਾਣਗੀਆਂ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD