Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਸਤਰੀ ਅਕਾਲੀ ਦਲ '550 ਸਾਲ ਸਹਿਜ ਪਾਠ ਦੇ ਨਾਲ ਪ੍ਰੋਗਰਾਮ' ਆਰੰਭ ਕਰੇਗਾ

ਬੀਬੀ ਜਾਗੀਰ ਕੌਰ ਨੇ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਨਿਖੇਧੀ ਕੀਤੀ

Web Admin

Web Admin

5 Dariya News

ਚੰਡੀਗੜ੍ਹ , 07 Nov 2017

Last updated on: Nov 07, 2017, 00:00 IST

ਇਸਤਰੀ ਅਕਾਲੀ ਦਲ ਨੇ 2020 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅੱਜ ' 550 ਸਾਲ ਸਹਿਜ ਪਾਠ ਦੇ ਨਾਲ' ਨਾਂ ਦੇ ਇੱਕ ਸਹਿਜ ਪਾਠ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਪੀਰੀਅਡ ਦੌਰਾਨ ਇਸਤਰੀ ਦਲ ਵੱਲੋਂ ਪਹਿਲੇ ਪਾਤਸ਼ਾਹ ਦੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਲਈ ਰਾਜ ਭਰ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ।ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਸਤਰੀ ਵਿੰਗ ਦੀ ਮੀਟਿੰਗ ਮਗਰੋਂ ਇਸ ਪ੍ਰੋਗਰਾਮ ਦਾ ਖੁਲਾਸਾ ਕਰਦਿਆਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸ਼ੁਰੂਆਤ ਵਿਚ ਇਸਤਰੀ ਆਗੂਆਂ ਦੁਆਰਾ ਪੰਜਾਬ ਦੇ ਵੱਖ ਵੱਖ ਭਾਗਾਂ ਵਿਚ ਸਹਿਜ ਪਾਠ ਆਰੰਭ ਕੀਤੇ ਜਾਣਗੇ। ਉਹਨਾਂ ਸਾਰੇ ਸਹਿਜ ਪਾਠਾਂ ਦਾ ਭੋਗ 25 ਦਸੰਬਰ 2017 ਨੂੰ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਮੌਕੇ ਫਤਿਹਗੜ੍ਹ ਸਾਹਿਬ ਵਿਖੇ ਸਾਂਝੇ ਰੂਪ ਵਿਚ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਨਾਲ ਰਾਬਤਾ ਬਣਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਮੁੜ ਪੁਸ਼ਟੀ ਕਰਨ ਲਈ ਹਰੇਕ ਜ਼ਿਲ੍ਹੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਹ ਟਿੱਪਣੀ ਕਰਦਿਆਂ ਇਸਤਰੀ ਅਕਾਲੀ ਦਲ ਇਸ ਧਾਰਮਿਕ ਗਤੀਵਿਧੀ ਲਈ ਧਰਮ-ਪ੍ਰਚਾਰਕਾਂ ਦਾ ਵੀ ਸਹਿਯੋਗ ਲੈ ਰਿਹਾ ਹੈ, ਬੀਬੀ ਜਾਗੀਰ ਕੌਰ ਨੇ ਕਿਹਾ ਕਿ  ਨੌਜਵਾਨਾਂ ਵਿਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹਨਾਂ ਨੇ ਜ਼ਿਲ੍ਹਾਂ ਪ੍ਰਧਾਨਾਂ ਨੂੰ ਆਖਿਆ ਕਿ ਉਹ ਇਸਤਰੀ ਮੈਂਬਰਾਂ ਦੀਆਂ ਵੀ ਜਾਗਰੂਕਤਾ ਮੀਟਿੰਗਾਂ ਕਰਵਾਉਣ ਤਾਂ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਧਾਰਮਿਕ ਸੰਸਕਾਰ ਦੇਣ ਲਈ ਪ੍ਰੇਰਿਤ ਕੀਤਾ ਜਾਵੇ।  ਉਹਨਾਂ ਕਿਹਾ ਕਿ ਅਸੀੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਂਹੀ ਗੁਰਮਤਿ ਗਿਆਨ ਦੇ ਜਗਿਆਸੂਆਂ ਨੂੰ 'ਸਾਂਚੀ ਸਾਹਿਬ'ਵੀ ਵੰਡਾਂਗੇ।ਸੀਨੀਅਰ ਆਗੂਆਂ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ 250 ਮੈਂਬਰਾਂ ਦੀ ਹੋਈ ਇਸ ਮੀਟਿੰਗ ਵਿਚ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਵੀ ਨੋਟਿਸ ਲਿਆ ਗਿਆ, ਜਿਹਨਾਂ ਦੀ ਸ਼ੁਰੂਆਤ ਗੁਰਦਾਸਪੁਰ ਵਿਚ ਅਕਾਲੀ ਆਗੂ  ਗੁਰਬਚਨ ਸਿੰਘ ਖਾਲਸਾ ਦੇ ਕਤਲ ਨਾਲ ਹੋਈ ਸੀ ਅਤੇ ਇਹ ਮਾੜਾ ਰੁਝਾਣ ਲਗਾਤਾਰ ਜਾਰੀ ਹੈ, ਜਿਸ ਵਿਚ ਅਕਾਲੀ ਆਗੂਆਂ ਦੇ ਬੇਟਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

ਇਸਤਰੀ ਵਿੰਗ ਦੇ ਆਗੂਆਂ ਨੇ ਬੀਬੀ ਜਾਗੀਰ ਕੌਰ ਨੂੰ ਦੱਸਿਆ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਦੌਰਾਨ ਸਰਪੰਚਾਂ, ਪੰਚਾਂ ਅਤੇ ਕੌਂਸਲਰਾਂ ਨੂੰ ਧਮਕਾਇਆ ਗਿਆ ਸੀ। ਹਿੰਸਾ ਦੇ ਡਰ ਕਾਰਣ ਬਹੁਤ ਸਾਰੀਆਂ ਔਰਤਾਂ ਚੋਣ ਬੂਥਾਂ ਤੋਂ ਦੂਰ ਰਹੀਆਂ। ਬੀਬੀ ਜਾਗੀਰ ਕੌਰ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਇੱਕ ਚੁਣੀ ਹੋਈ ਸਰਕਾਰ ਇੰਨੀ ਜਲਦੀ ਲੋਕਾਂ ਦਾ ਵਿਸ਼ਵਾਸ ਖੋ ਚੁੱਕੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮਾੜੇ ਕੰਮਾਂ ਦੀ ਸਜ਼ਾ ਲੋਕੀਂ ਇਸ ਨੂੰ ਖੁਦ ਦੇਣਗੇ।ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਆਪ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੂੰ ਇੱਕ ਕੌਮਾਂਤਰੀ ਨਸ਼ਾ ਤਸਕਰੀ ਕੇਸ ਵਿਚ ਦੋਸ਼ੀ ਪਾਏ ਜਾਣ ਉੱਤੇ ਵੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ  ਆਪ ਪਿਛਲੀਆਂ ਵਿਧਾਨ ਸਭਾ ਚੋਣਾਂ ਨਸ਼ਿਆਂ ਦੇ ਮੁੱਦੇ ਉੱਤੇ ਲੜੀ ਸੀ ਅਤੇ ਇਸ ਨੇ ਪੰਜਾਬੀ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਵੀ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਪਾਕਿਸਤਾਨ ਨਾਲ ਜੁੜੀਆਂ ਤਾਰਾਂ ਵਾਲੇ ਇੱਕ ਕੌਮਾਂਤਰੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਖਹਿਰੇ ਦਾ ਸਰਗਨੇ ਵਜੋਂ ਨਾਂ ਆ ਚੁੱਕਿਆ ਹੈ ਤਾਂ ਆਪ ਲੀਡਰਸ਼ਿਪ ਨੂੰ ਉਸ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਸ ਦੀ ਮੁੱਢਲੀ ਪਾਰਟੀ ਮੈਂਬਰਸ਼ਿਪ ਰੱਦ ਕਰ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਰ ਇਸ ਦੇ ਉਲਟ ਲੀਡਰਸ਼ਿਪ ਉਸ ਨੂੰ ਬਚਾਉਣ ਉਤੇ ਲੱਗੀ ਹੋਈ ਹੈ ਅਤੇ ਅਦਾਲਤ ਦੇ ਫੈਸਲੇ ਉੱਤੇ ਉਂਗਲ ਉਠਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਇਹ ਵਤੀਰਾ ਨਿੰਦਣਯੋਗ ਹੈ।  ਉਹਨਾਂ ਕਿਹਾ ਕਿ ਉਹ ਜਨਤਾ ਵਿਚ ਜਾ ਕੇ ਖਹਿਰਾ ਅਤੇ ਆਪ ਦਾ ਪਰਦਾਫਾਸ਼ ਕਰਨਗੇ।ਇਸ ਮੀਟਿੰਗ ਵਿਚ ਬੀਬੀ ਕਰਤਾਰ ਕੌਰ ਸ਼ਾਹਬਾਦ, ਬੀਬੀ ਰਾਜਵਿੰਦਰ ਕੌਰ ਰਾਜੂ, ਬੀਬੀ ਮਨਜੀਤ ਕੌਰ ਸਿੱਧੂ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਬੀਬੀ ਜੋਗਿੰਦਰ ਕੌਰ, ਬੀਬੀ ਗੁਰਮਿੰਦਰਪਾਲ ਕੌਰ, ਬੀਬੀ ਕਿਰਨ ਸ਼ਰਮਾ, ਬੀਬੀ ਸ਼ਰਨਜੀਤ ਕੌਰ ਜਿੰਦਰ, ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਦਰਸ਼ਨ ਕੌਰ, ਬੀਬੀ ਵੀਨਾ ਮੱਕੜ, ਬੀਬੀ ਨਿਰਮਲ ਕੌਰ ਸੇਖੋਂ, ਬੀਬੀ ਪਰਨੀਤ ਕੌਰ ਭਗਤਾ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਪਰਮਿੰਦਰ ਕੌਰ ਦੁਧਾਲਾ,ਬੀਬੀ ਕੁਲਵਿੰਦਰ ਕੌਰ ਵਿਰਕ, ਬੀਬੀ ਪਲਵਿੰਦਰ ਕੌਰ ਰਾਣੀ, ਬੀਬੀ ਰਾਣੀ ਧਾਲੀਵਾਲ, ਬੀਬੀ ਜਸਪਾਲ ਕੌਰ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਮਨਪ੍ਰੀਤ ਕੌਰ ਹੁੰਦਲ, ਬੀਬੀ ਸੂਰਜ ਕੌਰ ਖਿਆਲਾ, ਬੀਬੀ ਸਿਮਰਜੀਤ ਕੌਰ ਸਿਮੀ, ਬੀਬੀ ਦਲਜੀਤ ਕੌਰ ਪਾਵਾ, ਬੀਬੀ ਜਸਵਿੰਦਰ ਕੌਰ ਠੁਲੇਵਾਲ, ਬੀਬੀ ਸੁਖਵਿੰਦਰ ਕੌਰ ਮਾਨ ਅਤੇ ਬੀਬੀ ਰਣਜੀਤ ਕੌਰ ਮਾਹਿਲਪੁਰ ਵੀ ਹਾਜ਼ਿਰ ਸਨ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD