Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਹਿਮਾਚਲ ਪ੍ਰਦੇਸ਼ ਤੇ ਗੁਜਰਾਤ 'ਚ ਕਾਂਗਰਸ ਦੀ ਜਿੱਤ ਅਟੱਲ - ਕੈਪਟਨ ਅਮਰਿੰਦਰ ਸਿੰਘ

2019 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੇ ਮੁਕੰਮਲ ਸਫਾਏ ਦਾ ਰਾਹ ਪੱਧਰਾ ਹੋਵੇਗਾ

Web Admin

Web Admin

5 Dariya News

ਪਛਾੜ/ਲਾਲੜੀ , 07 Nov 2017

Last updated on: Nov 07, 2017, 00:00 IST

ਨੋਟਬੰਦੀ ਅਤੇ ਜੀ.ਐਸ.ਟੀ. ਦੇ ਮਾਰੂ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੇ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਸਫਾਏ ਦਾ ਰਾਹ ਪੱਧਰਾ ਕਰਨ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਹੂੰਝਾ ਫੇਰ ਜਿੱਤ ਦਿਵਾਉਣ ਦਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨਾਲ ਭਾਜਪਾ ਦੇ 2019 ਵਿੱਚ ਮੁਕੰਮਲ ਸਫਾਏ ਦਾ ਰਾਹ ਤਿਆਰ ਹੋ ਜਾਵੇਗਾ। ਉਨ੍ਹਾਂ ਨੇ ਨੋਟਬੰਦੀ ਅਤੇ ਜੀ.ਐਸ.ਟੀ. ਵਰਗੇ ਮਾਰੂ ਫੈਸਲਿਆਂ ਦੇ ਨਾਲ ਲੋਕਾਂ ਦੇ ਜੀਵਨ ਨੂੰ ਢਾਹ ਲਾਉਣ ਲਈ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ।ਕਾਂਗਰਸ ਦੇ ਹੱਕ ਵਿੱਚ ਹਿਮਾਚਲ ਪ੍ਰਦੇਸ਼ 'ਚ ਅੱਜ ਆਪਣੀਆਂ ਆਖਰੀ ਰੈਲੀਆਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੋਟਬੰਦੀ ਦੀ ਇਸ ਸਾਲਗਿਰਾ  ਮੌਕੇ ਦੇਸ਼ ਅਤੇ ਇੱਥੋਂ ਦੇ ਲੋਕਾਂ ਦੇ ਭਵਿੱਖ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਬਚਾਉਣ ਜਾਣ ਦੀ ਵੱਡੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਨੋਟਬੰਦੀ ਤੋਂ ਲੈ ਕੇ ਜੀ.ਐਸ.ਟੀ. ਤੱਕ ਅਤੇ ਬੇਰੋਜ਼ਗਾਰੀ ਤੋਂ ਭ੍ਰਿਸ਼ਟਾਚਾਰ ਤੱਕ ਨਰਿੰਦਰ ਮੋਦੀ ਸਰਕਾਰ ਦਾ ਦੇਸ਼ 'ਤੇ ਪ੍ਰਭਾਵ ਵਿਨਾਸ਼ਕਾਰੀ ਹੈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਦੇ ਵਿਕਾਸ ਦੇ ਹਿੱਤਾਂ ਦੇ ਮੱਦੇਨਜ਼ਰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਿੰਨ ਦਿਨਾਂ ਤੋਂ ਕਾਂਗਰਸ ਦੀਆਂ ਰੈਲੀਆਂ ਨੂੰ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਸੰਬੋਧਨ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਸਫਾਂ ਵਿਚ ਪੂਰੀ ਤਰ੍ਹਾਂ ਬੇਚੈਨੀ ਪੈਦਾ ਹੋ ਚੁੱਕੀ ਹੈ। ਇਸ ਹੜਬੜਾਹਟ ਦੇ ਕਾਰਨ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਧੜਾ-ਧੜ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੂਰੇ ਵਿਸ਼ਵਾਸ ਨਾਲ ਆਖਿਆ ਕਿ ਇਨ੍ਹਾਂ ਦੋਵਾਂ ਸੂਬਿਆਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੀ ਲਹਿਰ ਸਿਖਰਾਂ 'ਤੇ ਹੈ ਅਤੇ ਇੱਥੇ ਭਾਜਪਾ ਦੀ ਕੋਈ ਹੋਂਦ ਨਹੀਂ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਉਨ੍ਹਾਂ ਦੇ ਸੂਬੇ ਨੂੰ ਤਬਾਹ ਕਰਨ ਲਈ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਾਂਝ-ਭਿਆਲੀ ਦੀ ਵੀ ਤਿੱਖੀ ਆਲੋਚਨਾ ਕੀਤੀ ਅਤੇ ਉਨ੍ਹਾਂ ਨੇ 'ਚਿੱਟੇ' ਨਾਲ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਵਾਲੇ ਦੋਸ਼ੀਆਂ ਨੂੰ ਮੁਆਫ ਨਾ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਉਹੀਓ ਚਿੱਟਾ ਹੁਣ ਹਿਮਾਚਲ ਪ੍ਰਦੇਸ਼ ਵਿਚ ਵੀ ਸ਼ੁਰੂ ਹੋ ਗਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਨੂੰ ਵੀ ਚਿੱਟੇ ਦੀ ਸਪਲਾਈ ਉੱਤੇ ਰੋਕ ਲੱਗੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪਛਾੜ (ਜ਼ਿਲ੍ਹਾ ਸਿਰਮੌਰ) ਤੋਂ ਕਾਂਗਰਸ ਦੇ ਉਮੀਦਵਾਰ ਗੰਗੂ ਰਾਮ ਮੁਸਾਫਰ ਅਤੇ ਲਾਲੜੀ ਤੋਂ ਮੁਕੇਸ਼ ਅਗਨੀਹੋਤਰੀ ਨੂੰ ਸੂਬੇ ਦੇ ਵਿਕਾਸ ਦੇ ਹਿੱਤ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿਛਲੀਆਂ ਕਾਂਗਰਸੀ ਸਰਕਾਰਾਂ ਅਤੇ ਵੀਰਭੱਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸੂਬੇ ਦੇ ਵਿਆਪਕ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੜਕਾਂ ਤੋਂ ਸਨਅਤ ਤੱਕ, ਸਿੱਖਿਆ ਤੋਂ ਸਿਹਤ ਤੱਕ ਹਿਮਾਚਲ ਪ੍ਰਦੇਸ਼ ਪੂਰੇ ਮੁਲਕ ਲਈ ਮਿਸਾਲ ਬਣ ਕੇ ਉਭਰਿਆ ਹੈ ਜਿਸ ਦਾ ਸਿਹਰਾ ਸਿੱਧੇ ਤੌਰ 'ਤੇ ਵੀਰਭੱਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਅਪਣੀ ਸਮੁੱਚੀ ਜ਼ਿੰਦਗੀ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੋਏ ਲਾਮਿਸਾਲ ਵਿਕਾਸ ਦੇ ਉਹ ਖੁਦ ਗਵਾਹ ਹਨ ਅਤੇ ਸਿੱਖਿਆ ਵਿੱਚ ਹਿਮਾਚਲ ਪ੍ਰਦੇਸ਼ ਹੁਣ ਕੇਰਲਾ ਨਾਲ ਪਹਿਲੀ ਕਤਾਰ ਵਿਚ ਖੜ੍ਹਾ ਹੋ ਗਿਆ ਹੈ। ਉਨ੍ਹਾਂ ਨੇ ਹਲਕੇ-ਫੁਲਕੇ ਅੰਦਾਜ਼ ਵਿਚ ਕਿਹਾ ਕਿ ਉਹ ਆਪਣੇ ਤੌਰ 'ਤੇ ਵੀ ਵੱਧ ਤੋਂ ਵੱਧ ਯਤਨ ਕਰਨ ਤਾਂ ਵੀ ਪੰਜਾਬ ਇਸ ਮੁਹਾਜ਼ 'ਤੇ ਹਿਮਾਚਲ ਪ੍ਰਦੇਸ਼ ਤੋਂ ਅੱਗੇ ਨਹੀਂ ਨਿਕਲ ਸਕਦਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਬਿਹਤਰੀਨ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਵੀਰਭੱਦਰ ਸਿੰਘ ਦੀ ਸਰਕਾਰ ਨੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਅਤੇ ਕਾਂਗਰਸ ਦੇ ਹੱਕ ਵਿੱਚ ਵੋਟ ਪਾ ਕੇ ਇਸ ਏਜੰਡੇ ਨੂੰ ਮੁਕੰਮਲਤਾ ਤੱਕ ਲਿਜਾਣ ਅਤੇ ਸੂਬੇ ਦੇ ਵਿਕਾਸ ਨੂੰ ਗਤੀ ਹੋਰ ਤੇਜ਼ ਕੀਤੀ ਜਾ ਸਕੇ।ਰੈਲੀਆਂ ਵਿੱਚ ਵੱਡੀ ਗਿਣਤੀ 'ਚ ਪਹੁੰਚੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਕੀਤੇ ਸੁਆਗਤ ਨੂੰ ਕਬੂਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੇ ਅਖੀਰ ਵਿੱਚ ਆਖਿਆ ਕਿ ਅਗਲੇ ਪੰਜ ਸਾਲ ਦੇ ਵਿਕਾਸ ਪ੍ਰੋਗਰਾਮਾਂ ਨੂੰ ਅੱਗੇ ਲਿਜਾਣ ਲਈ ਸੂਬੇ ਵਿੱਚ ਵੀਰਭੱਦਰ ਸਿੰਘ ਵਰਗਾ ਹੋਰ ਕੋਈ ਲੀਡਰ ਨਹੀਂ ਹੋ ਸਕਦਾ।  

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD